ਵਾਲਮੀਕਿ ਮਜ਼੍ਹਬੀ ਸਿੱਖ ਮੋਰਚੇ ਵੱਲੋਂ ਮੰਗਾਂ ਸਬੰਧੀ ਸਰਕਾਰ ਖਿਲਾਫ ਨਾਅਰੇਬਾਜ਼ੀ

02/03/2018 7:35:03 AM

ਕਪੂਰਥਲਾ, (ਮਲਹੋਤਰਾ)- ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਕਪੂਰਥਲਾ ਵੱਲੋਂ ਪ੍ਰਧਾਨ ਮਹਿੰਦਰ ਸਿੰਘ ਹਮੀਰਾ ਦੀ ਪ੍ਰਧਾਨਗੀ 'ਚ ਸਥਾਨਕ ਸ਼ਾਲੀਮਾਰ ਬਾਗ 'ਚ ਇਕ ਮੀਟਿੰਗ ਹੋਈ। ਇਸ ਦੌਰਾਨ ਮੋਰਚੇ ਵੱਲੋਂ ਕੱਢਿਆ ਗਿਆ ਰੋਸ ਮਾਰਚ ਸ਼ਾਲੀਮਾਰ ਬਾਗ ਤੋਂ ਸ਼ੁਰੂ ਹੋ ਕੇ ਜ਼ਿਲਾ ਕਚਹਿਰੀ ਕਪੂਰਥਲਾ ਪੰਹੁਚਿਆ ਜਿਥੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। 
ਸੰਬੋਧਨ ਕਰਦਿਆਂ ਮਹਿੰਦਰ ਸਿੰਘ ਹਮੀਰਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ 69ਵੇਂ ਸਾਲ ਬਾਅਦ ਵੀ ਦੇਸ਼ ਦੀ ਆਬਾਦੀ ਦਾ ਇਕ ਤਿਹਾਈ ਭਾਗ ਗਰੀਬ ਤੇ ਗੁਲਾਮੀ ਦਾ ਜੀਵਨ ਬਤੀਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਕੈਪਟਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਕਈ ਤਰ੍ਹਾਂ ਦੇ ਵਾਅਦੇ ਕੀਤੇ ਸਨ, ਜਿਸ 'ਚ ਲੋਕਾਂ ਨੂੰ 5-5 ਮਰਲੇ ਦੇ ਪਲਾਟ ਦੇਣਾ, ਘਰ ਬਣਾਉਣ ਲਈ ਗ੍ਰਾਂਟ, ਬੇਰੁਜ਼ਗਾਰੀ ਭੱਤਾ, ਨੌਕਰੀਆਂ ਦੇਣਾ ਆਦਿ ਹਨ, ਨੂੰ ਅਜੇ ਤਕ ਪੂਰਾ ਨਹੀਂ ਕੀਤਾ ਗਿਆ। 
PunjabKesari
ਧਰਨਾ ਪ੍ਰਦਰਸ਼ਨ ਦੌਰਾਨ ਨੇਤਾਵਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਚੋਣਾਵੀ ਵਾਅਦੇ ਪੂਰੇ ਨਾ ਕੀਤੇ ਗਏ ਤਾਂ ਵਾਲਮੀਕਿ ਸਿੱਖ ਮੋਰਚਾ ਪੰਜਾਬ ਸੂਬੇ ਦੇ ਸਾਰੇ ਜ਼ਿਲਿਆਂ 'ਚ ਧਰਨਾ ਪ੍ਰਦਰਸ਼ਨ ਕਰੇਗਾ, ਜਿਸਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੰਗ ਪੱਤਰ ਡੀ. ਸੀ. ਕਪੂਰਥਲਾ ਨੂੰ ਦਿੱਤਾ ਗਿਆ ਹੈ। 
ਇਸ ਜਥੇ. ਜੀਵਨ ਸਿੰਘ, ਤਰਸੇਮ ਸਿੰਘ, ਇੰਦਰਜੀਤ ਸਿੰਘ, ਗੁਰਨਾਮ ਸਿੰਘ, ਸਤਨਾਮ ਸਿੰਘ, ਬਲਵਿੰਦਰ ਸਿੰਘ, ਬਾਬਾ ਜਸਪਾਲ ਸਿੰਘ, ਰਣਜੀਤ ਸਿੰਘ ਰਾਣਾ, ਸਰਵਨ ਸਿੰਘ, ਸਾਹਿਬ ਸਿੰਘ, ਲਾਡੀ ਜੱਗਾ ਵਾਲਾ, ਤਿਲਕਰਾਜ, ਗੁਰਦੇਵ ਸਿੰਘ, ਪਲਵਿੰਦਰ ਸਿੰਘ, ਮਲਕੀਤ ਸਿੰਘ, ਨਿਰਮਲ ਸਿੰਘ, ਦਿਲਬਾਗ ਸਿੰਘ, ਗੁਰਮੇਜ ਸਿੰਘ, ਮੰਗਲ ਸਿੰਘ, ਸਰਵਨ ਸਿੰਘ, ਅਨਿਲ, ਦਾਰਾ ਸਿੰਘ, ਹਰਜਿੰਦਰ ਸਿੰਘ, ਰਾਜਵਿੰਦਰ ਕੌਰ, ਬਲਵਿੰਦਰ ਕੌਰ, ਮੰਗਲ ਸਿੰਘ, ਹਰਵਿੰਦਰ ਸਿੰਘ, ਸੁਬੇਗ ਸਿੰਘ, ਰਵਿੰਦਰ ਸਿੰਘ, ਰਣਜੀਤ ਸਿੰਘ, ਬਲਵੰਤ ਸਿੰਘ, ਇੰਦਰ ਸਿੰਘ, ਸੰਤੋਖ ਸਿੰਘ, ਬਾਬਾ ਕਰਨੈਲ ਸਿੰਘ ਆਦਿ ਹਾਜ਼ਰ ਸਨ। 


Related News