ਬੀਜ ਘਪਲੇ ਸਬੰਧੀ ਕਿਸਾਨ ਜਥੇਬੰਦੀਆਂ ਵੱਲੋਂ ਨਾਅਰੇਬਾਜ਼ੀ

Tuesday, May 26, 2020 - 09:15 PM (IST)

ਬੀਜ ਘਪਲੇ ਸਬੰਧੀ ਕਿਸਾਨ ਜਥੇਬੰਦੀਆਂ ਵੱਲੋਂ ਨਾਅਰੇਬਾਜ਼ੀ

ਬਟਾਲਾ, (ਮਠਾਰੂ)- ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਖੋਦੇ ਬੇਟ ਵਿਖੇ ਪੱਗੜੀ ਸੰਭਾਲ ਜੱਟਾ ਲਹਿਰ ਅਤੇ ਕਿਸਾਨ ਜੰਥੇਬੰਦੀਆਂ ਤੋਂ ਇਲਾਵਾ ਕਿਸਾਨਾਂ ਵੱਲੋਂ ਕਥਿਤ ਨਕਲੀ ਬੀਜ ਘਪਲੇ ਨੂੰ ਲੈ ਕੇ ਬੀਜ ਫੈਕਟਰੀ ਦੇ ਖਿਲਾਫ਼ ਧਰਨਾ ਲਗਾਉਂਦਿਆਂ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਸਾਨ ਆਗੂ ਕੁਲਬੀਰ ਸਿੰਘ ਰਿਆੜ, ਹਰਬੀਰ ਸਿੰਘ, ਗੁਰਲਾਲ ਸਿੰਘ, ਮਲਕੀਤ ਸਿੰਘ ਸਮੇਤ ਹੋਰ ਕਿਸਾਨਾਂ ਨੇ ਦੱਸਿਆਂ ਕਿ ਉਕਤ ਬੀਜ ਫੈਕਟਰੀ ਵੱਲੋਂ 128 ਅਤੇ 129 ਪਰਮਲ ਦਾ ਹਜ਼ਾਰਾਂ ਕੁਇੰਟਲ ਨਕਲੀ ਬੀਜ ਕਿਸਾਨਾਂ ਨੂੰ ਦਿੱਤਾ ਗਿਆ ਹੈ, ਜਿਸ ਕਰ ਕੇ ਕਿਸਾਨਾਂ ਨੂੰ ਹਜ਼ਾਰਾਂ ਕਰੋੜ ਰੁਪਏ ਦਾ ਘਾਟਾ ਪਿਆ ਹੈ।

ਕਿਸਾਨ ਜਥੇਬੰਦੀਆਂ ਨੇ ਮੰਗ ਕਰਦਿਆਂ ਕਿਹਾ ਕਿ ਸਹਿਕਾਰਤਾ ਮੰਤਰੀ ਦੇ ਹਲਕੇ ਵਿਚ ਹੋਏ ਕਰੋੜਾਂ ਰੁਪਏ ਦੇ ਬੀਜ ਘਪਲੇ ਦੀ ਉੱਚ ਪੱਧਰੀ ਜਾਂਚ ਕਰ ਕੇ ਪਰਦਾਫਾਸ਼ ਕਰਨਾ ਚਾਹੀਦਾ ਹੈ, ਤਾਂ ਜੋ ਸਾਰੀ ਸੱਚਾਈ ਸਾਹਮਣੇ ਆ ਸਕੇ। ਉਨ੍ਹਾਂ ਸੂਬੇ ਦੀ ਕੈਪਟਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਬੀਜ ਘਪਲੇ ਸਬੰਧੀ ਸਖ਼ਤ ਕਾਨੂੰਨੀ ਕਾਰਵਾਈ ਕਰਦਿਆਂ ਕਿਸਾਨਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ਼ ਐਕਸ਼ਨ ਲੈਂਦਿਆਂ ਕਿਸਾਨਾਂ ਨੂੰ ਇਨਸਾਫ਼ ਦਿੱਤਾ ਜਾਵੇ। ਪੱਗੜੀ ਸੰਭਾਲ ਜੱਟਾ ਲਹਿਰ ਦੇ ਆਗੂਆਂ ਨੇ ਕਾਂਗਰਸ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਬੀਜ ਘਪਲੇ ਨੂੰ ਲੈ ਕੇ ਕਾਰਵਾਈ ਨਾ ਕੀਤੀ ਗਈ ਤਾਂ ਮਹਾਮਾਰੀ ਦੌਰਾਨ ਕਿਸਾਨ ਸੰਘਰਸ਼ ਨੂੰ ਤੇਜ਼ ਕਰਨ ਲਈ ਮਜਬੂਰ ਹੋਣ ਗਏ ਅਤੇ ਇਨਸਾਫ਼ ਲਈ ਮਾਣਯੋਗ ਅਦਾਲਤ ਦਾ ਦਰਵਾਜਾ ਵੀ ਖੜਕਾਇਆਂ ਜਾਵੇਗਾ।


author

Bharat Thapa

Content Editor

Related News