ਪੰਚਾਇਤੀ ਰਾਜ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਨਾਅਰੇਬਾਜ਼ੀ

Monday, Jun 12, 2017 - 02:57 AM (IST)

ਪੰਚਾਇਤੀ ਰਾਜ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਨਾਅਰੇਬਾਜ਼ੀ

ਗੁਰਦਾਸਪੁਰ, (ਵਿਨੋਦ)-  ਅੱਜ ਪੰਚਾਇਤੀ ਰਾਜ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਸਥਾਨਕ ਗੁਰੂ ਨਾਨਕ ਪਾਰਕ 'ਚ ਬੈਠਕ ਦਾ ਆਯੋਜਨ ਸੂਬਾ ਪ੍ਰਧਾਨ ਜਰਨੈਲ ਸਿੰਘ ਮੱਲ੍ਹੀ ਦੀ ਅਗਵਾਈ ਹੇਠ ਕੀਤਾ ਗਿਆ। ਉਪਰੰਤ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। 
ਬੈਠਕ ਦੌਰਾਨ ਮੱਲ੍ਹੀ ਨੇ ਦੱਸਿਆ ਕਿ ਸਰਕਾਰ ਵੱਲੋਂ ਪਿਛਲੇ 23 ਮਹੀਨਿਆਂ ਤੋਂ ਮਹਿੰਗਾਈ ਭੱਤੇ ਦਾ ਭੁਗਤਾਨ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ 2009 ਤੋਂ ਮੈਡੀਕਲ ਭੱਤਾ ਵੀ ਨਹੀਂ ਦਿੱਤਾ ਗਿਆ। ਉਨ੍ਹਾਂ ਆਖਿਆ ਕਿ ਪੈਨਸ਼ਨਰਾਂ ਤੇ ਰਿਟਾਇਰ ਕਰਮਚਾਰੀਆਂ ਨੂੰ ਸਰਕਾਰ ਨੇ ਹਰ ਸਮੇਂ ਜ਼ਲੀਲ ਕੀਤਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪਿਛਲੀ ਸਰਕਾਰ ਦੌਰਾਨ ਜੋ ਵਿਅਕਤੀ ਪੈਨਸ਼ਨਰ ਸ਼ਾਖਾਵਾਂ ਵਿਚ ਤਾਇਨਾਤ ਸਨ, ਉਨ੍ਹਾਂ ਨੂੰ ਤੁਰੰਤ ਬਦਲਿਆ ਜਾਵੇ। ਇਸ ਮੌਕੇ ਅਸ਼ੋਕ ਕੁਮਾਰ, ਰਜਿੰਦਰ ਸਿੰਘ, ਇੰਦਰਪਾਲ, ਦਿਲਬਾਗ ਸਿੰਘ, ਮਨੋਹਰ ਲਾਲ ਆਦਿ ਹਾਜ਼ਰ ਸਨ।


Related News