ਪੰਜਾਬ ਰੋਡਵੇਜ਼ ਪੈਨਸ਼ਨਰਜ਼ ਕਰਮਚਾਰੀ ਯੂਨੀਅਨ ਵੱਲੋਂ ਨਾਅਰੇਬਾਜ਼ੀ

Thursday, Mar 08, 2018 - 12:17 AM (IST)

ਬਟਾਲਾ,  (ਬੇਰੀ)-  ਅੱਜ ਪੰਜਾਬ ਰੋਡਵੇਜ਼ ਪੈਨਸ਼ਨਰਜ਼ ਕਰਮਚਾਰੀ ਯੂਨੀਅਨ ਬਰਾਂਚ ਬਟਾਲਾ ਦੀ ਮੀਟਿੰਗ ਸਵਿੰਦਰ ਸਿੰਘ ਇੰਸਪੈਕਟਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪੈਨਸ਼ਨਰਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਮੰਗਾਂ ਨੂੰ ਲੈ ਕੇ ਯੂਨੀਅਨ ਆਗੂਆਂ ਨੇ ਨਾਅਰੇਬਾਜ਼ੀ ਵੀ ਕੀਤੀ। 
ਇਸ ਦੌਰਾਨ ਯੂਨੀਅਨ ਨੇ ਪੰਜਾਬ ਰੋਡਵੇਜ਼ ਨੂੰ ਕਾਰਪੋਰੇਸ਼ਨ ਬਣਾਉਣ ਵਾਲੀ ਸਰਕਾਰ ਦੀ ਨੀਤੀ ਦੀ ਸਖਤ ਸ਼ਬਦਾਂ 'ਚ ਨਿੰਦਾ ਕੀਤੀ। ਯੂਨੀਅਨ ਆਗੂਆਂ ਨੇ ਮੀਟਿੰਗ 'ਚ ਫੈਸਲਾ ਕੀਤਾ ਕਿ ਜੇਕਰ ਪੰਜਾਬ ਸਰਕਾਰ ਬਜਟ 'ਚ ਡੀ. ਏ. ਦੀਆਂ ਕਿਸ਼ਤਾਂ ਦੇ ਭੁਗਤਾਨ ਲਈ ਬਜਟ ਰੱਖ ਕੇ ਤੁਰੰਤ ਭੁਗਤਾਨ ਨਹੀਂ ਕਰਦੀ ਤਾਂ ਯੂਨੀਅਨ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਪ੍ਰਦਰਸ਼ਨ ਕਰੇਗੀ। 


Related News