ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਯੂਨੀਅਨ ਵੱਲੋਂ ਨਾਅਰੇਬਾਜ਼ੀ

Wednesday, Oct 25, 2017 - 03:19 AM (IST)

ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਯੂਨੀਅਨ ਵੱਲੋਂ ਨਾਅਰੇਬਾਜ਼ੀ

ਮੋਗਾ,  (ਪਵਨ ਗਰੋਵਰ/ਗੋਪੀ ਰਾਊਕੇ)-  ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਯੂਨੀਅਨ ਏਟਕ ਨਾਲ ਸਬੰਧਤ ਵਰਕਰਾਂ ਵੱਲੋਂ ਅੱਜ ਪੰਜਾਬ ਸਟੇਟ ਟਰਾਂਸਕੋ ਕਾਰਪੋਰੇਸ਼ਨ ਲਿਮਟਿਡ ਮੋਗਾ 'ਚ ਗੇਟ ਰੈਲੀ ਕਰ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। 
ਇਸ ਰੈਲੀ ਨੂੰ ਸੰਬੋਧਨ ਕਰਦਿਆਂ ਡਵੀਜ਼ਨ ਪ੍ਰਧਾਨ ਸੁਖਮੰਦਰ ਸਿੰਘ ਬਹੋਨਾ, ਸਰਕਲ ਸਕੱਤਰ ਗੁਰਮੇਲ ਸਿੰਘ ਨਾਹਰ, ਰਮਨਦੀਪ, ਸੁਖਜੀਵਨ ਸਿੰਘ, ਕੁਲਵੰਤ ਸਿੰਘ, ਪਰਮਿੰਦਰ ਸਿੰਘ, ਗੁਰਮੀਤ ਸਿੰਘ, ਮਨਪ੍ਰੀਤ ਸਿੰਘ ਨੇ ਕਿਹਾ ਕਿ ਵਰਕਰਾਂ ਦੀ ਤਨਖਾਹ ਹਰ ਮਹੀਨੇ ਦਿੱਤੇ ਹੋਏ ਐਗਰੀਮੈਂਟ ਅਨੁਸਾਰ 10 ਤਰੀਕ ਤੱਕ ਜਾਰੀ ਕੀਤੀ ਜਾਵੇ, ਲੇਟ ਹੋਣ ਦੀ ਸਥਿਤੀ 'ਚ 500 ਰੁਪਏ ਪ੍ਰਤੀ ਦਿਨ ਜੁਰਮਾਨੇ ਦੇ ਰੂਪ 'ਚ ਜਾਰੀ ਕੀਤੇ ਜਾਣ। ਪਿਛਲੇ 1 ਸਾਲ 10 ਮਹੀਨਿਆਂ ਤੋਂ ਟੀ. ਏ. ਜਾਰੀ ਨਹੀਂ ਕੀਤਾ ਗਿਆ।  ਉਨ੍ਹਾਂ ਕਿਹਾ ਕਿ ਜਥੇਬੰਦੀ ਨੇ ਅਧਿਕਾਰੀਆਂ ਨੂੰ 27 ਸਤੰਬਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਸੀ ਕਿ ਉਨ੍ਹਾਂ ਦਾ ਟੀ. ਏ ਅਤੇ ਏਰੀਅਰ ਤੁਰੰਤ ਜਾਰੀ ਕੀਤਾ ਜਾਵੇ ਪਰ ਅਧਿਕਾਰੀਆਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਮਜਬੂਰੀਵੱਸ ਅੱਜ ਉਨ੍ਹਾਂ ਨੂੰ ਸੰਘਰਸ਼ ਦਾ ਰਸਤਾ ਅਖਤਿਆਰ ਕਰਨਾ ਪੈ ਰਿਹਾ ਹੈ। ਆਉਣ ਵਾਲੇ ਦਿਨਾਂ 'ਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਹੋਵੇਗੀ।


Related News