ਅਧਿਆਪਕ ਯੂਨੀਅਨ ਵੱਲੋਂ ਨਾਅਰੇਬਾਜ਼ੀ
Friday, Jun 09, 2017 - 01:22 AM (IST)
ਬਟਾਲਾ, (ਸੈਂਡੀ)- ਅੱਜ ਜ਼ਿਲਾ ਗੁਰਦਾਸਪੁਰ ਦੇ 5178 ਮਾਸਟਰ ਕੇਡਰ ਯੂਨੀਅਨ ਦੀ ਮੀਟਿੰਗ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟਲਾ ਦੀ ਪ੍ਰਧਾਨਗੀ ਹੇਠ ਹੋਈ, ਜਿਨ੍ਹਾਂ 'ਚ ਸਟੇਟ ਕਮੇਟੀ ਉਚੇਚੇ ਤੌਰ 'ਤੇ ਸ਼ਾਮਲ ਹੋਈ। ਮੀਟਿੰਗ ਦਾ ਮੁੱਖ ਏਜੰਡਾ ਅਧਿਆਪਕਾਂ ਨੂੰ 12 ਜੂਨ ਦੀ ਪਟਿਆਲਾ ਕੀਤੀ ਜਾ ਰਹੀ ਰੈਲੀ ਲਈ ਲਾਮਬੰਦ ਕਰਨਾ ਤੇ ਜ਼ਿਲਾ ਕਮੇਟੀ ਦਾ ਗਠਨ ਕਰਨਾ ਸੀ। ਇਸ ਦੌਰਾਨ ਅਧਿਆਪਕ ਯੂਨੀਅਨ ਨੇ ਆਪਣੀ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਤੇ ਜਨਰਲ ਸਕੱਤਰ ਗੁਰਭੇਜ ਸਿੰਘ ਨੇ ਦੱਸਿਆ ਕਿ 5178 ਅਧਿਆਪਕ ਪਿਛਲੇ ਢਾਈ ਸਾਲਾਂ ਤੋਂ 6,000 ਰੁਪਏ ਮਾਣ ਭੱਤਾ ਪ੍ਰਤੀ ਮਹੀਨੇ 'ਤੇ ਕੰਮ ਰਹੇ ਹਨ ਤੇ ਹੁਣ ਉਨ੍ਹਾਂ ਦੇ ਤਿੰਨ ਸਾਲ ਪੂਰੇ ਹੋਣ 'ਤੇ ਆਏ ਹਨ, ਜਿਸ ਕਰਕੇ ਉਨ੍ਹਾਂ ਨੇ ਸਰਕਾਰ ਤੋਂ ਪੁਰਜ਼ੋਰ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਰੈਗੂਲਰ ਹੋਣ ਦੇ ਨੋਟੀਫਿਕੇਸ਼ਨ ਜਾਰੀ ਕੀਤੇ ਜਾਣ ਤੇ ਉਨ੍ਹਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਤੁਰੰਤ ਲਾਗੂ ਕੀਤਾ ਜਾਵੇ।
ਇਸ ਮੀਟਿੰਗ ਉਪਰੰਤ ਬਲਵਿੰਦਰ ਸਿੰਘ ਜ਼ਿਲਾ ਪ੍ਰਧਾਨ, ਗੁਰਦੇਵ ਸਿੰਘ ਜਨਰਲ ਸਕੱਤਰ, ਹਰਪ੍ਰੀਤ ਸਿੰਘ ਔਲਖ ਪ੍ਰੈੱਸ ਸਕੱਤਰ, ਬਿਕਰਮਜੀਤ ਸਿੰਘ ਖਜ਼ਾਨਚੀ, ਮੈਡਮ ਸਤਿੰਦਰ ਕੌਰ ਅਨੀਤਾ ਨੂੰ ਐਕਸ਼ਨ ਕਮੇਟੀ 'ਚ ਸ਼ਾਮਲ ਕੀਤਾ ਗਿਆ। ਇਸ ਮੌਕੇ ਗੁਰਪ੍ਰੀਤ ਸਿੰਘ ਮੈਡਮ ਸੁਮਨਵੀਰ, ਜਸਮੀਤ ਕੌਰ, ਰਾਜਵੀਰ ਕੌਰ, ਮਨਜੀਤ ਕੌਰ, ਰਜਿੰਦਰ ਕੌਰ, ਇਕਬਾਲ ਕੌਰ, ਪ੍ਰਭਜੋਤ ਕੌਰ, ਮਨਦੀਪ ਸਿੰਘ, ਸਤਬੀਰ ਸਿੰਘ, ਜਸਬੀਰ ਸਿੰਘ ਆਦਿ ਮੌਜੂਦ ਸਨ।
