ਜਲ ਸਪਲਾਈ ਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਵੱਲੋਂ ਨਾਅਰੇਬਾਜ਼ੀ

Tuesday, Jul 11, 2017 - 01:16 AM (IST)

ਜਲ ਸਪਲਾਈ ਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਵੱਲੋਂ ਨਾਅਰੇਬਾਜ਼ੀ

ਵਰ/ਗੋਪੀ ਰਾਊਕੇ)-  ਜਲ ਸਪਲਾਈ ਅਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਵੱਲੋਂ ਦਾਣਾ ਮੰਡੀ ਸਥਿਤ ਵਾਟਰ ਵਰਕਸ ਮੋਗਾ ਦੇ ਕੋਲ ਪ੍ਰਦੇਸ਼ ਚੇਅਰਮੈਨ ਹਰਜੀਤ ਸਿੰਘ ਨੱਥੂਵਾਲਾ ਜਦੀਦ ਦੀ ਅਗਵਾਈ ਹੇਠ ਮੰਗਾਂ ਸਬੰਧੀ ਸਰਕਾਰ ਖਿਲਾਫ ਧਰਨਾ ਲਾ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪ੍ਰਦੇਸ਼ ਚੇਅਰਮੈਨ ਹਰਜੀਤ ਸਿੰਘ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰਾਂ ਵਾਅਦੇ ਕਰਨ ਜਾਣਦੀਆਂ ਹਨ ਪਰ ਨਿਭਾਉਣਾ ਨਹੀਂ ਅਤੇ ਜੇਕਰ ਜਲਦ ਹੀ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਸੰਘਰਸ਼ ਤੇਜ਼ ਕਰਨ ਲਈ ਮਜਬੂਰ ਹੋਣਗੇ।


Related News