ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ

04/20/2018 12:22:14 AM

ਨਵਾਂਸ਼ਹਿਰ, (ਤ੍ਰਿਪਾਠੀ, ਮਨੋਰੰਜਨ)- ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਸਮੇਤ ਹੋਰ ਮੰਗਾਂ ਲਈ ਸੰਘਰਸ਼ ਕਰ ਰਹੇ ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਕਮੇਟੀ ਦੇ ਕਰਮਚਾਰੀਆਂ ਨੇ ਅਣਮਿੱਥੀ ਹੜਤਾਲ ਤਹਿਤ ਅੱਜ 23ਵੇਂ ਦਿਨ ਵੀ ਧਰਨਾ ਦੇ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। 
ਯੂਨੀਅਨ ਦੇ ਪ੍ਰਧਾਨ ਰਵਿੰਦਰ ਸਿੰਘ ਅਤੇ ਪੰਚਾਇਤ ਸੈਕਟਰੀ ਅਮਰਜੀਤ ਸਿੰਘ ਨੇ ਦੱਸਿਆ ਕਿ ਕਰਮਚਾਰੀ ਪਿਛਲੇ 22 ਦਿਨਾਂ ਤੋਂ ਪੰਜਾਬ ਭਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਪਰ ਉਨ੍ਹਾਂ ਨੂੰ ਸਿਰਫ ਲਾਰਿਆਂ ਦੇ ਇਲਾਵਾ ਕੁਝ ਵੀ ਹਾਸਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਚਾਹੇ ਮੰਗਲਵਾਰ ਨੂੰ ਉੱਚ ਅਧਿਕਾਰੀਆਂ ਨਾਲ ਹੋਈ ਸਟੇਟ ਬਾਡੀ ਦੀ ਬੈਠਕ 'ਚ ਮੰਗਾਂ ਨੂੰ ਮਨਜ਼ੂਰ ਕਰ ਲਿਆ ਗਿਆ ਹੈ ਪਰ ਜਦੋਂ ਤੱਕ ਸਰਕਾਰ ਲਿਖਤੀ ਤੌਰ 'ਤੇ ਵਾਅਦਾ ਨਹੀਂ ਕਰਦੀ, ਤਦ ਤਕ ਉਨ੍ਹਾਂ ਦੀ ਅਣਮਿੱਥੀ ਹੜਤਾਲ ਇਸੇ ਤਰ੍ਹਾਂ ਜਾਰੀ ਰਹੇਗੀ। ਇਸ ਮੌਕੇ ਸੁਪਰਡੈਂਟ ਜੀਵਨ ਲਾਲ ਤੇ ਕੁਲਦੀਪ ਰਾਮ, ਬਿਸ਼ੰਬਰ ਲਾਲ, ਸੁਖਵਿੰਦਰ ਸਿੰਘ, ਸੰਜੀਵ ਕੁਮਾਰ, ਅਮਰਜੀਤ, ਨਵਨੀਤ ਗੁਪਤਾ ਤੇ ਅਸ਼ੋਕ ਕੁਮਾਰ ਨੇ ਵੀ ਆਪਣੇ ਵਿਚਾਰ ਰੱਖੇ। 
ਇਸ ਮੌਕੇ ਸੁਖਮੰਦਰ ਸਿੰਘ, ਸੋਨੂ ਗੌਤਮ, ਕੁਲਦੀਪ ਸਿੰਘ, ਸੁਰਿੰਦਰਪਾਲ, ਹਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਸਰਬਜੀਤ ਸਿੰਘ ਤੇ ਮੁਖਤਿਆਰ ਸਿੰਘ ਆਦਿ ਮੌਜੂਦ ਸਨ।


Related News