ਅੰਮ੍ਰਿਤਸਰ 'ਚ ਖ਼ਾਲਿਸਤਾਨ ਦੇ ਹੱਕ 'ਚ ਨਾਅਰੇਬਾਜ਼ੀ, ਅੱਤਵਾਦੀ ਪੰਨੂ ਨੇ ਮੁੜ ਦਿੱਤੀ ਗਿੱਦੜ-ਭਬਕੀ
Tuesday, Mar 07, 2023 - 10:45 AM (IST)
ਅੰਮ੍ਰਿਤਸਰ (ਸੰਜੀਵ): ਸਿੱਖ ਫ਼ੌਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਵੱਲੋਂ ਖਾਲਿਸਤਾਨ ਦੇ ਸਮਰਥਨ 'ਚ ਜਾਰੀ ਕੀਤੀ ਗਈ ਵੀਡੀਓ ਨੇ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਨੂੰ ਸੋਚਣ ਲਈ ਮਜ਼ਬੂਰ ਕਰ ਦਿੱਤਾ ਹੈ। ਇਕ ਪਾਸੇ ਕੇਂਦਰ ਅਤੇ ਪੰਜਾਬ ਸਰਕਾਰਾਂ ਜੀ-20 ਦੀਆਂ ਤਿਆਰੀਆਂ 'ਚ ਜੁਟੀਆਂ ਹੋਈਆਂ ਹਨ, ਦੂਜੇ ਪਾਸੇ ਕੈਨੇਡਾ 'ਚ ਬੈਠੇ ਗੁਰਪਤਵੰਤ ਸਿੰਘ ਨੇ ਅੱਜ ਇਕ ਵਾਰ ਫਿਰ ਅੰਮ੍ਰਿਤਸਰ ਦੇ ਵੇਰਕਾ 'ਚ ਖਾਲਿਸਤਾਨ ਦੇ ਨਾਅਰੇ ਲਗਵਾਏ।
ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ ’ਤੇ 29 ਲੱਖ ਰੁਪਏ ਦੀਆਂ ਵਿਦੇਸ਼ੀ ਸਿਗਰਟਾਂ ਜ਼ਬਤ
ਅੱਜ ਮੁੜ ਸਿੱਖ ਫੌਰ ਜਸਟਿਸ ਦੇ ਗੁਰਪਤਵੰਤ ਸਿੰਘ ਨੇ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ ਦਿੱਤੀ ਹੈ। ਧਮਕੀ 'ਚ ਉਸ ਨੇ ਕਿਹਾ ਹੈ ਜੀ-20 ਦੌਰਾਨ ਉਸ ਨਾਲ ਜੁੜੀ ਨੌਜਵਾਨ ਪੀੜ੍ਹੀ ਵੀ ਪ੍ਰਦਰਸ਼ਨ ਕਰੇਗੀ ਅਤੇ ਆਉਣ ਵਾਲੇ 20 ਦੇਸ਼ਾਂ ਨੂੰ ਇਸ ਗੱਲ ਤੋਂ ਜਾਣੂ ਕਰਵਾਉਣਗੇ ਕਿ ਪੰਜਾਬ ਭਾਰਤ ਦਾ ਹਿੱਸਾ ਨਹੀਂ ਸਗੋਂ ਖਾਲਿਸਤਾਨ ਹੈ।
ਅੰਮ੍ਰਿਤਸਰ 'ਚ ਜੀ-20 ਸੰਮੇਲਨ ਤੋਂ ਪਹਿਲਾਂ ਵੱਖਵਾਦੀ ਪੰਜਾਬ ਸੁਤੰਤਰਤਾ ਰਾਇਸ਼ੁਮਾਰੀ ਮੁਹਿੰਮ ਨੂੰ ਤੇਜ਼ ਕਰਦੇ ਹੋਏ ਸਿੱਖ ਫੌਰ ਜਸਟਿਸ (SFJ) ਨੇ ਅੰਮ੍ਰਿਤਸਰ ਦੇ ਵੇਰਕਾ ਬਾਈਪਾਸ 'ਤੇ ਖਾਲਿਸਤਾਨ ਦੇ ਝੰਡੇ ਦੀ ਫੁਟੇਜ ਜਾਰੀ ਕੀਤੀ। ਸਿੱਖ ਫੌਰ ਜਸਟਿਸ ਨੇ ਭੜਕਾਊ ਭਾਰਤ-ਵਿਰੋਧੀ ਬੈਨਰ 'ਤੇ 'G20 – ਵੈਲਕਮ ਟੂ ਖਾਲਿਸਤਾਨ' – 'ਪੰਜਾਬ ਭਾਰਤ ਨਹੀਂ ਹੈ' ਅਤੇ 'SFJ ਰੈਫਰੈਂਡਮ ਜ਼ਿੰਦਾਬਾਦ' ਦੇ ਨਾਅਰੇ ਨਾਲ ਵੇਰਕਾ ਬਾਈਪਾਸ 'ਤੇ ਨਾਅਰੇ ਲਗਵਾਏ।
ਇਹ ਵੀ ਪੜ੍ਹੋ- ਅੰਮ੍ਰਿਤਸਰ ਵਿਖੇ ਪੰਜਾਬ ਨੈਸ਼ਨਲ ਬੈਂਕ 'ਚ ਲੱਗੀ ਭਿਆਨਕ ਅੱਗ, ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
ਫੁਟੇਜ ਜਾਰੀ ਕਰਦੇ ਹੋਏ ਸਿੱਖ ਫੌਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੇ ਕਿਹਾ ਕਿ ਖਾਲਿਸਤਾਨ ਸਮਰਥਕ ਸਿੱਖ ਅੰਮ੍ਰਿਤਸਰ ਪਹੁੰਚ ਗਏ ਹਨ ਅਤੇ 15-16 ਮਾਰਚ ਨੂੰ ਅੰਮ੍ਰਿਤਸਰ ਸੈਂਟਰਲ ਰੇਲਵੇ ਸਟੇਸ਼ਨ ਅਤੇ ਵੇਰਕਾ ਜੰਕਸ਼ਨ ਨੂੰ ਖਾਲਿਸਤਾਨ ਰੈਫਰੈਂਡਮ ਮੁਹਿੰਮ ਨੂੰ ਉਜਾਗਰ ਕਰਨ ਲਈ ਨਿਸ਼ਾਨਾ ਬਣਾਇਆ ਜਾਵੇਗਾ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।