ਅੰਮ੍ਰਿਤਸਰ 'ਚ ਜੀ-20 ਸਮਾਗਮਾਂ ਤੋਂ ਪਹਿਲਾਂ ਯੂਨੀਵਰਸਿਟੀ ਬਾਹਰ ਲਿਖੇ ਗਏ ਖਾਲਿਸਤਾਨ ਪੱਖੀ ਨਾਅਰੇ

Thursday, Mar 09, 2023 - 12:28 PM (IST)

ਅੰਮ੍ਰਿਤਸਰ 'ਚ ਜੀ-20 ਸਮਾਗਮਾਂ ਤੋਂ ਪਹਿਲਾਂ ਯੂਨੀਵਰਸਿਟੀ ਬਾਹਰ ਲਿਖੇ ਗਏ ਖਾਲਿਸਤਾਨ ਪੱਖੀ ਨਾਅਰੇ

ਅੰਮ੍ਰਿਤਸਰ (ਮਮਤਾ): ਪੰਜਾਬ ਦੇ ਅੰਮ੍ਰਿਤਸਰ 'ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਖਾਲਿਸਤਾਨ ਦੇ ਸਮਰਥਨ 'ਚ ਨਾਅਰੇ ਲਿਖੇ ਗਏ ਹਨ। ਇਹ ਨਾਅਰੇ ਲਿਖਣ ਵਾਲੇ ਅੱਤਵਾਦੀ ਸੰਗਠਨ ਸਿੱਖ ਫੌਰ ਜਸਟਿਸ (SFI) ਦੇ ਗੁਰਪਤਵੰਤ ਸਿੰਘ ਪੰਨੂ ਨੇ  ਇਸ ਦੀ ਵੀਡੀਓ ਵਾਇਰਲ ਕੀਤੀ ਹੈ। ਹਾਲਾਂਕਿ ਬੈਨਰ 'ਤੇ ਇਹ ਨਾਅਰੇ ਲਿਖੇ ਗਏ ਸਨ, ਜਿਸ ਨੂੰ ਬਾਅਦ 'ਚ ਹਟਾ ਦਿੱਤੇ ਗਏ, ਪਰ ਹੈਰਾਨੀ ਦੀ ਗੱਲ ਹੈ ਕਿ ਇਸ ਨੂੰ ਅਤਿ ਸੰਵੇਦਨਸ਼ੀਲ ਸਥਾਨ ਦੇ ਬਾਹਰ ਲਗਾਇਆ ਗਿਆ ਜਿੱਥੇ ਜੀ-20 ਦੀ ਬੈਠਕ ਵੀ ਹੋਣੀ ਹੈ। 

ਇਹ ਵੀ ਪੜ੍ਹੋ- ਅੱਜ ਸਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ

ਅੱਤਵਾਦੀ ਪੰਨੂ ਨੇ ਆਪਣੀ ਵੀਡੀਓ 'ਚ ਕਿਹਾ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਬੈਨਰ 'ਤੇ ਲਿਖੇ ਖਾਲਿਸਤਾਨ ਦੇ ਸਮਰਥਨ 'ਚ ਨਾਅਰੇ ਲਗਾਏ ਗਏ। ਦੂਜੇ ਪਾਸੇ ਇਨ੍ਹਾਂ ਬੈਨਰਾਂ 'ਤੇ ਜੀ-20 ਦਾ ਵੈਲਕਮ ਟੂ ਖਾਲਿਸਤਾਨ ਲਿਖਿਆ ਹੋਇਆ ਹੈ। ਇਸ ਦੇ ਨਾਲ ਹੀ ਲਿਖਿਆ ਗਿਆ ਹੈ ਕਿ ਖਾਲਿਸਤਾਨ ਭਾਰਤ ਦਾ ਹਿੱਸਾ ਨਹੀਂ ਹੈ। ਇਸ ਦੇ ਨਾਲ ਹੀ ਅੱਤਵਾਦੀ ਪੰਨੂ ਨੇ 15 ਤੋਂ 17 ਮਾਰਚ ਤੱਕ ਅੰਮ੍ਰਿਤਸਰ ਤੋਂ ਬਠਿੰਡਾ ਰੇਲਵੇ ਮਾਰਗ ਨੂੰ ਜਾਮ ਕਰਨ ਦੀ ਧਮਕੀ ਦਿੱਤੀ ਹੈ। ਅੱਤਵਾਦੀ ਪੰਨੂ ਨੇ ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਸਲਾਹ ਦਿੱਤੀ ਹੈ। ਅੱਤਵਾਦੀ ਦਾ ਕਹਿਣਾ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੂੰ ਭੰਗ ਕਰਨ ਦੀ ਗੱਲ ਕਰ ਰਹੇ ਹਨ। ਇਸ ਨੂੰ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਵੀ ਕਿਹਾ ਜਾ ਰਿਹਾ ਹੈ ਪਰ ਉਹ ਜਾਣਦੇ ਹਨ ਕਿ ਇਹ ਬਾਦਲ ਪਰਿਵਾਰ ਦੇ ਕਬਜ਼ੇ ਵਿਚ ਹੈ। ਇਸ ਬਾਦਲ ਪਰਿਵਾਰ ਨੇ ਸਿੱਖਾਂ 'ਤੇ ਪਹਿਲਾ ਹਮਲਾ ਕਰਵਾਇਆ ਸੀ। ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲਾ ਵੀ ਉਨ੍ਹਾਂ ਦੇ ਇਸ਼ਾਰੇ 'ਤੇ ਹੋਇਆ ਸੀ। ਉਹ ਖੁਦ ਕੇਂਦਰ ਦੇ ਇਸ਼ਾਰਿਆਂ 'ਤੇ ਚੱਲਦੇ ਹਨ।

ਇਹ ਵੀ ਪੜ੍ਹੋ- ਪਾਕਿਸਤਾਨ ਦੇ ਹੈਦਰਾਬਾਦ ਸ਼ਹਿਰ 'ਚ ਇਕ ਹਿੰਦੂ ਡਾਕਟਰ ਦਾ ਉਸਦੇ ਡਰਾਈਵਰ ਨੇ ਕੀਤਾ ਕਤਲ

ਅੱਤਵਾਦੀ ਪੰਨੂ ਨੇ ਆਪਣੀ ਵੀਡੀਓ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਸਲਾਹ ਦਿੱਤੀ ਹੈ। ਉਸ ਦਾ ਕਹਿਣਾ ਹੈ ਕਿ ਜਿਹੜੇ ਲੋਕ ਭਾਰਤ ਸਰਕਾਰ ਨੂੰ ਕੋਸ ਰਹੇ ਹਨ, ਪਰ ਕੋਸਣ ਨਾਲ ਖਾਲਿਸਤਾਨ ਨਹੀਂ ਬਣੇਗਾ। ਸਿੱਖ ਅਜੇ ਵੀ ਗੁਲਾਮ ਹਨ ਅਤੇ ਇਹ ਅਜ਼ਾਦੀ ਹਥਿਆਰ ਚੁੱਕਣ ਨਾਲ ਹੀ ਮਿਲੇਗੀ।

GNDUਨੇ ਬੈਨਰ ਲਗਾਉਣ ਦੀ ਘਟਨਾ ਤੋਂ ਕੀਤਾ ਇਨਕਾਰ 

ਦੂਜੇ ਪਾਸੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੁਲਾਰੇ ਨੇ ਜੀਐੱਨਡੀਯੂ ਦੇ ਬਾਹਰ ਖਾਲਿਸਤਾਨ ਦੇ ਨਾਅਰਿਆਂ ਨਾਲ ਸਬੰਧਤ ਕਿਸੇ ਵੀ ਬੈਨਰ ਦੀ ਘਟਨਾ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਜੀ-20 ਪ੍ਰੋਗਰਾਮਾਂ ਨੂੰ ਲੈ ਕੇ ਜੀਐੱਨਡੀਯੂ ਦੇ ਬਾਹਰ 24 ਘੰਟੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਘਟਨਾ ਸੁਣਦੇ ਹੀ ਜੀਐੱਨਡੀਯੂ ਦੇ ਸੁਰੱਖਿਆ ਅਧਿਕਾਰੀ ਅਤੇ ਪੁਲਸ ਇਕ ਵਾਰ ਫਿਰ ਇਸ ਦੀ ਜਾਂਚ ਕਰ ਰਹੇ ਹਨ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News