ਪੰਜਾਬ ਰੋਡਵੇਜ਼ ਪੈਨਸ਼ਨਰ ਕਰਮਚਾਰੀ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ

11/07/2017 11:58:02 PM

ਬਟਾਲਾ,  (ਬੇਰੀ, ਵਿਪਨ, ਯੋਗੀ, ਅਸ਼ਵਨੀ)-  ਪੰਜਾਬ ਰੋਡਵੇਜ਼ ਪੈਨਸ਼ਨਰ ਕਰਮਚਾਰੀ ਯੂਨੀਅਨ ਦੀ ਮੀਟਿੰਗ ਗੁਰਮੀਤ ਸਿੰਘ ਇੰਸਪੈਕਟਰ ਦੀ ਪ੍ਰਧਾਨਗੀ ਹੇਠ ਬਟਾਲਾ 'ਚ ਹੋਈ, ਜਿਸ ਵਿਚ ਪੈਨਸ਼ਨਰਾਂ ਨੂੰ ਆ ਰਹੀਆਂ ਮੁਸ਼ਕਲਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਮੀਟਿੰਗ ਦੌਰਾਨ ਸਮੂਹ ਪੈਨਸ਼ਨਰਾਂ ਨੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਨਾ ਕਰਨ 'ਤੇ ਸਰਕਾਰ ਦੀ ਨਿਖੇਧੀ ਕੀਤੀ। 
ਉਕਤ ਆਗੂਆਂ ਨੇ ਸਰਕਾਰ ਪਾਸੋਂ ਮੰਗ ਕੀਤੀ ਕਿ ਮਾਣਯੋਗ ਕੋਰਟ ਵੱਲੋਂ ਜੋ ਪੈਨਸ਼ਨਰਾਂ ਦੇ ਹੱਕ ਵਿਚ ਫੈਸਲੇ ਦਿੱਤੇ ਗਏ ਹਨ, ਉਨ੍ਹਾਂ ਫੈਸਲਿਆਂ ਨੂੰ ਤੁਰੰਤ ਲਾਗੂ ਕੀਤਾ ਜਾਵੇ, ਜੁਲਾਈ ਮਹੀਨੇ ਤੋਂ ਰਹਿੰਦੀਆਂ ਕਿਸ਼ਤਾਂ ਦਾ ਲਾਭ ਤੁਰੰਤ ਦਿੱਤਾ ਜਾਵੇ, ਮੈਡੀਕਲ ਭੱਤਾ 1500 ਰੁਪਏ ਕੀਤਾ ਜਾਵੇ, ਡੀ. ਏ. ਦਾ 100 ਫੀਸਦੀ ਬੇਸਿਕ-ਪੇ 'ਚ ਮਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਨ੍ਹਾਂ ਮੰਗਾਂ ਨੂੰ ਲਾਗੂ ਨਾ ਕੀਤਾ ਤਾਂ ਪੈਨਸ਼ਨਰਜ਼ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਪ੍ਰਧਾਨ ਤਰਸੇਮ ਲਾਲ, ਬਾਵਾ ਰਾਮ, ਗੁਰਦਿਆਲ ਸਿੰਘ, ਕ੍ਰਿਪਾਲ ਸਿੰਘ, ਸੁਖਦੇਵ ਸਿੰਘ, ਜੋਗਿੰਦਰ ਸਿੰਘ, ਬਚਨ ਸਿੰਘ, ਰੂਲਦੂ ਰਾਮ, ਨਾਨਕ ਸਿੰਘ, ਬਲਦੇਵ ਸਿੰਘ, ਸਤਨਾਮ ਸਿੰਘ, ਗੁਰਬਚਨ ਸਿੰਘ, ਮੋਹਨ ਲਾਲ, ਸੋਮਦੱਤ ਸ਼ਰਮਾ, ਮਦਨ ਲਾਲ ਆਦਿ ਹਾਜ਼ਰ ਸਨ। 


Related News