ਹੁਸ਼ਿਆਰਪੁਰ: ਅੱਗ ਲੱਗਣ ਕਰਕੇ ਗਰੀਬਾਂ ਦੇ ਆਸ਼ਿਆਨੇ ਸੜ ਕੇ ਹੋਏ ਸੁਆਹ
Saturday, Apr 24, 2021 - 04:30 PM (IST)
ਹੁਸ਼ਿਆਰਪੁਰ (ਅਮਰੀਕ)— ਹੁਸ਼ਿਆਰਪੁਰ ਦੇ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਬਾਹਰੀ ਇਲਾਕੇ ’ਚ ਬਣੀ ਮਜ਼ਦੂਰਾਂ ਦੀ ਝੁੱਗੀ ਬਸਤੀ ਵਿਚ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ। ਬਸਤੀ ’ਚ ਬਣੀਆਂ ਕੁਝ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ।
ਇਹ ਵੀ ਪੜ੍ਹੋ : ਫਗਵਾੜਾ ’ਚ ਦਿਨ-ਦਿਹਾੜੇ ਗੈਂਗਵਾਰ, ਸ਼ਰੇਆਮ ਗੋਲੀਆਂ ਨਾਲ ਭੁੰਨਿਆ ਦੋ ਬੱਚਿਆਂ ਦਾ ਪਿਓ
ਮਿਲੀ ਜਾਣਕਾਰੀ ਮੁਤਾਬਕ ਖਾਣਾ ਬਣਾਉਂਦੇ ਸਮੇਂ ਕਿਸੇ ਝੁੱਗੀ ’ਚ ਚੁੱਲ੍ਹੇ ਨਾਲ ਭੜਕੀ ਅੱਗ ਨੂੰ ਫੈਲਦੇ ਵੇਖ ਕੇ ਝੁੱਗੀਆਂ ’ਚ ਰਹਿ ਰਹੇ ਲੋਕ ਬਾਹਰ ਨਿਕਲ ਆਏ ਅਤੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰਨ ਲੱਗੇ।
ਇਹ ਵੀ ਪੜ੍ਹੋ : ਫਗਵਾੜਾ-ਜਲੰਧਰ ਜੀ. ਟੀ. ਰੋਡ ‘ਤੇ ਵਾਪਰੇ ਭਿਆਨਕ ਹਾਦਸੇ 'ਚ ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ
ਇਸ ਦੌਰਾਨ ਅੱਗ ਲੱਗਣ ਦੀ ਤੁਰੰਤ ਸੂਚਨਾ ਫਾਇਰ ਬਿ੍ਰਗੇਡ ਨੂੰ ਦਿੱਤੀ ਗਈ ਤਾਂ ਮੌਕੇ ’ਤੇ ਫਾਇਰ ਬਿ੍ਰਗੇਡ ਦੀਆਂ ਗੱਡੀਆਂ ਪਹੁੰਚੀਆਂ ਅਤੇ ਅੱਗ ’ਤੇ ਕਾਬੂ ਪਾਇਆ। ਮੌਕੇ ’ਤੇ ਪਹੁੰਚੇ ਥਾਣਾ ਚੱਬੇਵਾਲ ਦੇ ਐੱਸ. ਐੱਚ. ਓ. ਪੁਲਸ ਪਾਰਟੀ ਦੇ ਨਾਲ ਪਹੁੰਚੇ ਅਤੇ ਘਟਨਾ ਵਾਲੇ ਸਥਾਨ ਦਾ ਜਾਇਜ਼ਾ ਲਿਆ।
ਇਹ ਵੀ ਪੜ੍ਹੋ : ਕੋਰੋਨਾ ਕਾਰਨ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਵਿਗੜੀ ਸਿਹਤ, ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖ਼ਲ
ਇਹ ਵੀ ਪੜ੍ਹੋ : ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਜਲੰਧਰ ਦੇ ਡੀ. ਸੀ. ਦੀ ਸਖ਼ਤੀ, ਨੋਡਲ ਅਧਿਕਾਰੀ ਕੀਤੇ ਤਾਇਨਾਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?