ਲੱਖਾਂ ਰੁਪਏ ਦੀ ਸਮੈਕ ਸਮੇਤ 2 ਨਸ਼ਾ ਤਸਕਰ ਗ੍ਰਿਫਤਾਰ

Friday, Jul 26, 2019 - 09:28 PM (IST)

ਲੱਖਾਂ ਰੁਪਏ ਦੀ ਸਮੈਕ ਸਮੇਤ 2 ਨਸ਼ਾ ਤਸਕਰ ਗ੍ਰਿਫਤਾਰ

ਲੁਧਿਆਣਾ,(ਅਨਿਲ): ਸਪੈਸ਼ਲ ਟਾਸਕ ਫੋਰਸ ਦੀ ਲੁਧਿਆਣਾ ਟੀਮ ਨੇ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ 2 ਨਸ਼ਾ ਤਸਕਰਾਂ ਨੂੰ ਸਮੈਕ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਸਬੰਧੀ ਐਸ. ਟੀ. ਐਫ. ਦੇ ਇੰਚਾਰਜ ਹਰਬੰਸ ਸਿੰਘ ਰਹਿਲ ਨੇ ਦੱਸਿਆ ਕਿ ਪੁਲਸ ਨੂੰ ਮੁਖਬਰ ਖਾਸ ਨੇ ਸੂਚਨਾ ਦਿੱਤੀ ਸੀ ਕਿ ਥਾਣਾ ਕੁਮਕਲਾ ਦੇ ਇਲਾਕੇ 'ਚ 2 ਨਸ਼ਾ ਤਸਕਰ ਸਮੈਕ ਦੀ ਖੇਪ ਲੈ ਕੇ ਆਪਣੇ ਗ੍ਰਾਹਕਾਂ ਨੂੰ ਵੇਚਣ ਆ ਰਿਹਾ ਹੈ, ਜਿਸ 'ਤੇ ਪੁਲਸ ਨੇ ਸਖ਼ਤ ਕਾਰਵਾਈ ਕਰਦੇ ਹੋਏ ਕਰਾਨੀ ਕਲਾ 'ਚ ਉਕਤ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਇਨ੍ਹਾਂ ਦੇ ਮੋਟਰਸਾਈਕਲ ਦੀ ਸੀਟ ਦੇ ਹੇਠਾਂ ਤੋਂ 210 ਗ੍ਰਾਮ ਸਮੈਕ ਬਰਾਮਦ ਕੀਤੀ ਗਈ। ਪੁਲਸ ਨੇ ਉਕਤ ਦੋਵਾਂ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਦੀ ਪਛਾਣ ਹਰਮਨਜੀਤ ਸਿੰਘ ਗੋਲਡੀ (28) ਪੁੱਤਰ ਰਜਿੰਦਰ ਸਿੰਘ ਵਾਸੀ ਪਿੰਡ ਕੁੱਬਾ ਤੇ ਜਸਪ੍ਰੀਤ ਸਿੰਘ (32) ਪੁੱਤਰ ਭਗਵਤ ਸਿੰਘ ਵਾਸੀ ਪਿੰਡ ਲੋਪੋ ਸਮਰਾਲਾ ਦੇ ਰੂਪ 'ਚ ਕੀਤੀ ਗਈ, ਜਿਨਾਂ ਖਿਲਾਫ ਥਾਣਾ ਕੁਮਕਲਾ 'ਚ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। 'ਤੇ ਪੁਲਸ ਨੇ ਸਖ਼ਤ ਕਾਰਵਾਈ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 
ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਦੱਸਿਆ ਕਿ ਉਹ ਖੁਦ ਵੀ ਨਸ਼ਾ ਕਰਨ ਦੇ ਆਦਿ ਹਨ, ਜੋ ਪਿਛਲੇ 2 ਸਾਲ ਤੋਂ ਨਸ਼ਾ ਵੇਚਣ ਦਾ ਕਾਰੋਬਾਰ ਚਲਾ ਰਹੇ ਸਨ। ਉਨ੍ਹਾਂ ਦੱਸਿਆ ਕਿ ਇਹ ਨਸ਼ੇ ਦੀ ਖੇਪ ਲੁਧਿਆਣਾ ਤੋਂ ਕਿਸੇ ਨਸ਼ਾ ਸਮੱਗਲਰ ਤੋਂ ਸਸਤੇ ਮੁੱਲ 'ਤੇ ਖਰੀਦ ਕੇ ਲਿਆਏ ਹਨ ਅਤੇ ਆਸ-ਪਾਸ ਦੇ ਪਿੰਡਾਂ 'ਚ ਆਪਣੇ ਗ੍ਰਾਹਕਾਂ ਨੂੰ ਮਹਿੰਗੀ ਕੀਮਤ 'ਤੇ ਵੇਚਦੇ ਹਨ। ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਦੇ ਹੋਰ ਸਾਥੀਆਂ ਬਾਰੇ ਜਾਂਚ ਕੀਤੀ ਜਾ ਸਕੇ। 


 


Related News