ਲਘੂ ਉਦਯੋਗ ਤੇ ਸਨਅਤਾਂ ਨੂੰ ਬਿਜਲੀ ਦੀਆਂ ਵਧੀਆਂ ਦਰਾਂ ਕਾਰਨ ਨੁਕਸਾਨ

Saturday, Jun 01, 2019 - 03:34 PM (IST)

ਲਘੂ ਉਦਯੋਗ ਤੇ ਸਨਅਤਾਂ ਨੂੰ ਬਿਜਲੀ ਦੀਆਂ ਵਧੀਆਂ ਦਰਾਂ ਕਾਰਨ ਨੁਕਸਾਨ

ਲੁਧਿਆਣਾ (ਨਰਿੰਦਰ) : 'ਪੰਜਾਬ ਪਾਵਰ ਕਾਰਪੋਰੇਸ਼ਨ' ਵੱਲੋਂ ਬਿਜਲੀ ਦੀਆਂ ਦਰਾਂ 'ਚ ਕੀਤਾ ਇਜ਼ਾਫ਼ਾ ਇਕ ਜੂਨ ਤੋਂ ਲਾਗੂ ਹੋ ਜਾਵੇਗਾ, ਲੁਧਿਆਣਾ 'ਚ ਵੱਡੀ ਗਿਣਤੀ 'ਚ ਲਘੂ ਉਦਯੋਗ ਅਤੇ ਸਨਅਤਾਂ ਨੂੰ ਬਿਜਲੀ ਦੀਆਂ ਵਧੀਆਂ ਦਰਾਂ ਨਾਲ ਕਾਫੀ ਨੁਕਸਾਨ ਹੋ ਸਕਦਾ ਹੈ, ਸਨਅਤਕਾਰਾਂ ਨੇ ਕਿਹਾ ਕਿ ਲਗਾਤਾਰ ਸਰਕਾਰ ਵੱਲੋਂ ਬਿਜਲੀ ਦੀਆਂ ਦਰਾਂ ਚ ਇਜ਼ਾਫਾ ਕੀਤਾ ਜਾ ਰਿਹਾ ਹੈ। ਸਨਅਤਕਾਰਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸਨਅਤਕਾਰਾਂ ਨੂੰ 5 ਰੁਪਏ ਪ੍ਰਤੀ ਯੂਨਿਟ ਮੁਹੱਈਆ ਕਰਵਾਉਣਗੇ ਪਰ ਲਗਾਤਾਰ ਹੁਣ ਬਿਜਲੀ ਦੀਆਂ ਦਰਾਂ ਵਧਾਈਆਂ ਜਾ ਰਹੀਆਂ ਹਨ, ਜਿਸ ਕਰਕੇ ਉਨ੍ਹਾਂ ਨੂੰ ਕਾਫੀ ਨੁਕਸਾਨ ਝੱਲਣਾ ਪੈ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਬਿਜਲੀ ਦੀਆਂ ਵਧੀਆਂ ਦਰਾਂ ਕਾਰਨ ਉਨ੍ਹਾਂ ਦੇ ਬਿੱਲ 'ਚ 500-1000 ਰੁਪਏ ਤੱਕ ਦਾ ਇਜ਼ਾਫਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸਨਅਤਕਾਰਾਂ ਨੂੰ ਬਚਾਉਣ ਲਈ ਸਰਕਾਰ ਨੂੰ ਬਿਜਲੀ ਦੀਆਂ ਦਰਾਂ ਘਟਾਉਣੀਆਂ ਚਾਹੀਦੀਆਂ ਹਨ।


author

Babita

Content Editor

Related News