ਪੰਜਾਬ ''ਚ ਸਮਾਰਟ ਮੀਟਰਾਂ ਨੂੰ ਲੈ ਕੇ ਵੱਡੀ ਖਬਰ, ਹੁਣ ਪੈ ਗਿਆ ਵੱਡਾ ਪੰਗਾ

Monday, Apr 27, 2026 - 01:39 PM (IST)

ਪੰਜਾਬ ''ਚ ਸਮਾਰਟ ਮੀਟਰਾਂ ਨੂੰ ਲੈ ਕੇ ਵੱਡੀ ਖਬਰ, ਹੁਣ ਪੈ ਗਿਆ ਵੱਡਾ ਪੰਗਾ

ਫਿਰੋਜ਼ਪੁਰ : ਸੂਬੇ ਦੇ ਫਿਰੋਜ਼ਪੁਰ ਜ਼ਿਲ੍ਹੇ ਵਿਚ ਚੋਰਾਂ ਨੇ ਹੁਣ ਬਿਜਲੀ ਦੇ ਸਮਾਰਟ ਮੀਟਰਾਂ ਨੂੰ ਲੈ ਕੇ ਹੈਰਾਨ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਦਰਅਸਲ ਸਰਹੱਦ ਨਾਲ ਲੱਗਦੇ ਦਰਜਨਾਂ ਪਿੰਡਾਂ ਵਿਚ ਲੱਗੇ ਸਮਾਰਟ ਬਿਜਲੀ ਮੀਟਰਾਂ ਨੂੰ ਚੋਰਾਂ ਨੇ ਨਿਸ਼ਾਨਾਂ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਚੋਰਾਂ ਵੱਲੋਂ ਸਮਾਰਟ ਮੀਟਰਾਂ ਵਿਚੋਂ ਲਗਾਤਾਰ ਸਿਮਕਾਰਡ ਚੋਰੀ ਕੀਤੇ ਜਾ ਰਹੇ ਹਨ। ਸਿਮ ਕਾਰਡ ਚੋਰੀ ਹੋਣ ਦੀ ਘਟਨਾਵਾਂ ਨੇ ਬਿਜਲੀ ਵਿਭਾਗ ਅਤੇ ਸੁਰੱਖਿਆ ਏਜੰਸੀਆਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ। ਜਾਣਕਾਰੀ ਅਨੁਸਾਰ ਸ਼ਰਾਰਤੀ ਅਨਸਰ ਮੀਟਰਾਂ ਨੂੰ ਖੋਲ੍ਹ ਕੇ ਉਨ੍ਹਾਂ ਵਿਚ ਮੌਜੂਦ ਸਿੰਮਾਂ ਕੱਢ ਰਹੇ ਹਨ ਅਤੇ ਇਨ੍ਹਾਂ ਨੂੰ ਨਿੱਜੀ ਮੋਬਾਇਲਾਂ ਵਿਚ ਵਰਤ ਰਹੇ ਹਨ। ਇਸ ਮਾਮਲੇ ਵਿਚ ਬਿਜਲੀ ਵਿਭਾਗ ਕੋਲ ਲਗਾਤਾਰ ਸ਼ਿਕਾਇਤਾਂ ਪਹੁੰਚ ਰਹੀਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਵਿਭਾਗ ਲਈ ਚਿੰਤਾ ਇਸ ਲਈ ਵੀ ਵੱਧ ਗਈ ਹੈ ਕਿਉਂਕਿ ਇਹ ਸਿੰਮ ਕਾਰਡ ਸਰਕਾਰੀ ਡਾਟਾ ਭੇਜਣ ਲਈ ਹੁੰਦੇ ਹਨ ਪਰ ਹੁਣ ਇਨ੍ਹਾਂ ਦੀ ਗੈਰ-ਕਾਨੂੰਨੀ ਵਰਤੋਂ ਸਿਸਟਮ ਨੂੰ ਪੂਰੀ ਤਰ੍ਹਾਂ ਪ੍ਰਭਾਵਿਤ ਕਰ ਰਹੀ ਹੈ। 

ਇਹ ਵੀ ਪੜ੍ਹੋ : ਪੰਜਾਬ : ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ, 15 ਮਈ ਨੂੰ ...

ਦੂਜੇ ਪਾਸੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਇਨ੍ਹਾਂ ਸਮਾਰਟ ਮੀਟਰਾਂ ਵਿਚ ਲੱਗੀਆਂ ਸਿੰਮਾਂ ਦਾ ਮੁੱਖ ਕੰਮ ‘ਰੀਅਲ-ਟਾਈਮ ਡਾਟਾ ਟਰਾਂਸਮਿਸ਼ਨ’ ਕਰਨਾ ਹੁੰਦਾ ਹੈ। ਇਸ ਰਾਹੀਂ ਖਪਤਕਾਰ ਵੱਲੋਂ ਵਰਤੀ ਗਈ ਬਿਜਲੀ ਦੀ ਜਾਣਕਾਰੀ ਸਿੱਧੀ ਮੁੱਖ ਸਰਵਰ ਤੱਕ ਪਹੁੰਚਦੀ ਹੈ। ਸਿੰਮਚੋਰੀ ਹੋਣ ਕਾਰਨ ਨਾ ਸਿਰਫ਼ ਵਿਭਾਗ ਨੂੰ ਮੀਟਰ ਰੀਡਿੰਗ ਲੈਣ ਵਿਚ ਦਿੱਕਤ ਆ ਰਹੀ ਹੈ, ਸਗੋਂ ਸਰਕਾਰੀ ਸੰਪਤੀ ਦਾ ਵੀ ਭਾਰੀ ਨੁਕਸਾਨ ਹੋ ਰਿਹਾ ਹੈ। ਬਿਜਲੀ ਵਿਭਾਗ ਨੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਵੀ ਵਿਅਕਤੀ ਬਿਜਲੀ ਮੀਟਰਾਂ ਨਾਲ ਛੇੜਛਾੜ ਕਰਦਾ ਦਿਖਾਈ ਦੇਵੇ ਤਾਂ ਤੁਰੰਤ ਸੂਚਨਾ ਦਿੱਤੀ ਜਾਵੇ। 

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਹਲਚਲ, ਕਾਂਗਰਸ ਨੇ ਕੀਤੀਆਂ ਨਿਯੁਕਤੀਆਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News