ਪੰਜਾਬ 'ਚ ਲੱਗ ਰਹੇ ਸਮਾਰਟ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਹੋ ਗਿਆ ਨਵਾਂ ਐਲਾਨ
Tuesday, Jan 21, 2025 - 01:08 PM (IST)
ਬਨੂੜ (ਜ. ਬ.) : ਕਿਸਾਨ ਜਥੇਬੰਦੀਆਂ ਨੇ ਬਿਜਲੀ ਦੇ ਸਮਾਰਟ ਮੀਟਰ ਬਨੂੜ ਇਲਾਕੇ ’ਚ ਨਾ ਲਾਉਣ ਲਈ ਪਾਵਰਕਾਮ ਦੇ ਅਧਿਕਾਰੀਆਂ ਨੂੰ ਮੰਗ-ਪੱਤਰ ਸੌਂਪਿਆ ਅਤੇ ਐਲਾਨ ਕੀਤਾ ਕਿ ਇਲਾਕੇ ’ਚ ਕਿਤੇ ਵੀ ਬਿਜਲੀ ਦੇ ਸਮਾਰਟ ਮੀਟਰ ਨਹੀਂ ਲੱਗਣ ਦਿੱਤੇ ਜਾਣਗੇ। ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਜਗਜੀਤ ਸਿੰਘ ਜੱਗੀ ਕਰਾਲਾ, ਚੜੂਨੀ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਖਾਸਪੁਰ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬਲਾਕ ਮੋਹਾਲੀ ਦੇ ਪ੍ਰਧਾਨ ਤਰਲੋਚਨ ਸਿੰਘ ਨਡਿਆਲੀ, ਗੁਰਪ੍ਰੀਤ ਸਿੰਘ ਸੇਖਣਮਾਜਰਾ, ਯਾਦਵਿੰਦਰ ਸ਼ਰਮਾ, ਗੁਰਪ੍ਰੀਤ ਸਿੰਘ ਨਡਿਆਲੀ, ਜਸਵੀਰ ਸਿੰਘ ਖਲੋਰ ਨੇ ਦੱਸਿਆ ਕਿ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਬਰੂਹਾਂ ’ਤੇ ਵਿੱਢੇ ਗਏ ਸੰਘਰਸ਼ ਦੌਰਾਨ ਬਿਜਲੀ ਸੁਧਾਰ ਬਿੱਲ 2020 ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਦੇ ਬਾਵਜੂਦ ਬਿਜਲੀ ਵਿਭਾਗ ਨੂੰ ਪੂਰੀ ਤਰ੍ਹਾਂ ਨਿੱਜੀਕਰਨ ਦੇ ਰਾਹ ਤੁਰੇ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਇਲਾਕੇ ’ਚ ਬਿਜਲੀ ਦੇ ਸਮਾਰਟ ਮੀਟਰ ਲਾਏ ਜਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਬੱਸ ਹਾਦਸਾ, ਵਿਛ ਗਈਆਂ ਲਾਸ਼ਾਂ, ਭਿਆਨਕ ਬਣੇ ਹਾਲਾਤ, ਦੇਖੋ ਤਸਵੀਰਾਂ
ਉਨ੍ਹਾਂ ਦੱਸਿਆ ਕਿ ਕਿਸਾਨ ਜਥੇਬੰਦੀਆਂ ਬਨੂੜ ਇਲਾਕੇ ’ਚ ਸਮਾਰਟ ਮੀਟਰ ਨਹੀਂ ਲੱਗਣ ਦੇਣਗੀਆਂ ਅਤੇ ਬੀਤੇ ਦਿਨੀਂ ਵਿਭਾਗ ਵੱਲੋਂ ਪਿੰਡ ਖਲੋਰ ’ਚ ਲਾਏ ਗਏ ਬਿਜਲੀ ਦੇ ਸਮਾਰਟ ਮੀਟਰ ਨੂੰ ਉਤਾਰ ਕੇ ਪਾਵਰਕਾਮ ਦੇ ਬਨੂੜ ਸਥਿਤ ਦਫਤਰ ’ਚ ਜਮਾਂ ਕਰਵਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਜੇਕਰ ਪਾਵਰਕਾਮ ਦੇ ਅਧਿਕਾਰੀਆਂ ਵੱਲੋਂ ਇਲਾਕੇ ’ਚ ਸਮਾਰਟ ਮੀਟਰ ਲਾਉਣ ਦੀ ਕੋਸ਼ਿਸ਼ ਕੀਤੀ ਤਾਂ ਇਸ ਦਾ ਡੱਟਵਾਂ ਵਿਰੋਧ ਕੀਤਾ ਜਾਵੇਗਾ। ਕੋਈ ਵੀ ਸਮਾਰਟ ਮੀਟਰ ਇਲਾਕੇ ’ਚ ਨਹੀਂ ਲੱਗਣ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਦੋ ਪਹੀਆ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਜਾਰੀ ਹੋਏ ਨਵੇਂ ਹੁਕਮ
ਇਸ ਮੌਕੇ ਗੁਰਧਿਆਨ ਸਿੰਘ ਖਲੋਰ, ਮਨਪ੍ਰੀਤ ਸਿੰਘ ਭਟੀਰਸ, ਜਸਪ੍ਰੀਤ ਸਿੰਘ, ਤਰਨਪ੍ਰੀਤ ਸਿੰਘ, ਸੋਨੀ ਖਲੋਰ ਤੋਂ ਇਲਾਵਾ ਹੋਰ ਬਹੁਤ ਸਾਰੇ ਕਿਸਾਨ ਜਥੇਬੰਦੀਆਂ ਦੇ ਅਹੁਦੇਦਾਰ ਹਾਜ਼ਰ ਸਨ।
ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ, ਡੇਰੇ ਵੱਲੋਂ ਹੋਇਆ ਨਵਾਂ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e