ਪੰਜਾਬ : ਸਮਾਰਟ ਮੀਟਰਾਂ ਨੂੰ ਲੈ ਕੇ ਅਹਿਮ ਖ਼ਬਰ, ਹੋ ਗਿਆ ਵੱਡਾ ਐਲਾਨ
Friday, Feb 06, 2026 - 05:54 PM (IST)
ਮਲੋਟ (ਗੋਇਲ) : ਪੰਜਾਬ ਵਿਚ ਲੱਗ ਰਹੇ ਸਮਾਰਟ ਮੀਟਰਾਂ ਨੂੰ ਲੈ ਕੇ ਕਿਸਾਨਾਂ ਨੇ ਕਿਹਾ ਹੈ ਕਿ ਸਮਾਰਟ ਮੀਟਰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਭਾਰਤੀ ਕਿਸਾਨ ਯੂਨੀਅਨ (ਤੋਤੇਵਾਲ) ਵੱਲੋਂ ਪਿੰਡ ਡੱਬਵਾਲੀ ਮਲਕੋ ਅਤੇ ਪਿੰਡ ਤਪਾ ਖੇੜਾ ਵਿਖੇ ਇਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਦੀ ਅਗਵਾਈ ਯੂਨੀਅਨ ਦੇ ਪੰਜਾਬ ਸੇਵਾਦਾਰ ਗੁਰਨਾਮ ਸਿੰਘ ਸੰਧੂ ਨੇ ਕੀਤੀ। ਮੀਟਿੰਗ ਦੌਰਾਨ ਪਿੰਡਾਂ ’ਚ ਲਾਏ ਜਾ ਰਹੇ ਚਿੱਪ ਵਾਲੇ ਸਮਾਰਟ ਮੀਟਰਾਂ, ਮਨਰੇਗਾ ਮਜ਼ਦੂਰਾਂ ਦੀਆਂ ਸਮੱਸਿਆਵਾਂ ਅਤੇ ਪੰਜਾਬ ’ਚ ਵੱਧ ਰਹੇ ਨਸ਼ੇ ਦੇ ਮੁੱਦੇ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਗੁਰਨਾਮ ਸਿੰਘ ਸੰਧੂ ਨੇ ਕਿਹਾ ਕਿ ਪਿੰਡਾਂ ’ਚ ਸਮਾਰਟ ਮੀਟਰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਰਾਂ ਕਾਰਨ ਗਰੀਬ ਅਤੇ ਮਜ਼ਦੂਰ ਵਰਗ ’ਤੇ ਆਰਥਿਕ ਬੋਝ ਵੱਧ ਰਿਹਾ ਹੈ ਅਤੇ ਆਮ ਲੋਕਾਂ ਨੂੰ ਬਿਨਾਂ ਵਜ੍ਹਾ ਤੰਗ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸਮਾਰਟ ਮੀਟਰ ਤੁਰੰਤ ਹਟਾ ਕੇ ਪਹਿਲਾਂ ਵਾਲੇ ਸਧਾਰਣ ਮੀਟਰ ਮੁੜ ਲਗਾਏ ਜਾਣ।
ਇਹ ਵੀ ਪੜ੍ਹੋ : ਰਾਹੁਲ ਗਾਂਧੀ 'ਤੇ ਭੜਕੇ ਨਵਜੋਤ ਕੌਰ ਸਿੱਧੂ, ਕਿਹਾ ਪੱਪੂ ਨੇ ਆਪਣੇ ਨਾਮ 'ਤੇ ਮੋਹਰ ਲਗਾ ਦਿੱਤੀ
ਯੂਨੀਅਨ ਵੱਲੋਂ ਐਲਾਨ ਕੀਤਾ ਗਿਆ ਕਿ ਪਿੰਡ ਤਪਾ ਖੇੜਾ ’ਚ ਸਮਾਰਟ ਮੀਟਰ ਹਟਾ ਕੇ ਬਿਜਲੀ ਦੀ ਸਪਲਾਈ ਸਿੱਧੀ ਕੀਤੀ ਗਈ ਹੈ ਅਤੇ ਇਹ ਮੀਟਰ ਬਿਜਲੀ ਬੋਰਡ ’ਚ ਜਮ੍ਹਾਂ ਕਰਵਾਏ ਜਾਣਗੇ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਜ਼ਬਰਦਸਤੀ ਦੀ ਨੀਤੀ ਜਾਰੀ ਰਹੀ ਤਾਂ ਪਿੰਡ-ਪਿੰਡ ਜਾ ਕੇ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਮੀਟਿੰਗ ਦੌਰਾਨ ਮਨਰੇਗਾ ਮਜ਼ਦੂਰਾਂ ਦੀਆਂ ਸਮੱਸਿਆਵਾਂ ਅਤੇ ਪੰਜਾਬ ’ਚ ਫੈਲ ਰਹੇ ਨਸ਼ੇ ਨੂੰ ਲੈ ਕੇ ਵੀ ਗੰਭੀਰ ਚਿੰਤਾ ਜਤਾਈ ਗਈ ਅਤੇ ਇਨ੍ਹਾਂ ਮੁੱਦਿਆਂ ’ਤੇ ਇਕੱਠੇ ਸੰਘਰਸ਼ ਕਰਨ ਦਾ ਸੱਦਾ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੇ ਮੁਫ਼ਤ ਬਿਜਲੀ ਦੀ ਦੇਖੋ ਅਸਲ ਸੱਚਾਈ, ਬਿਜਲੀ ਵਾਲੇ ਮੀਟਰਾਂ ਨੇ ਲਿਆਂਦੀ ਹਨੇਰੀ
ਇਸ ਮੌਕੇ ਕਿਸਾਨ ਯੂਨੀਅਨ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਤੋਂ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਸੰਧੂ, ਮਹਿਲਾ ਵਿੰਗ ਦੀ ਜ਼ਿਲਾ ਪ੍ਰਧਾਨ ਗੁਰਵਿੰਦਰ ਕੌਰ ਧਾਰੀਵਾਲ, ਮਹਿਲਾ ਵਿੰਗ ਦੀ ਵਾਈਸ ਪ੍ਰਧਾਨ ਕਰਮਜੀਤ ਕੌਰ ਅਤੇ ਮਹਿਲਾ ਵਿੰਗ ਦੀ ਸੈਕਟਰੀ ਮਨਪ੍ਰੀਤ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੀਆਂ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਮੁਲਾਜ਼ਮਾਂ ਨੂੰ ਝਟਕਾ, ਤਨਖਾਹਾਂ 'ਚੋਂ ਹਰ ਮਹੀਨੇ ਕੱਟਿਆ ਜਾਵੇਗਾ ਟੈਕਸ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
