ਚੰਗੀ ਖ਼ਬਰ : ਪੰਜਾਬ ਦੇ 13225 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ''ਚ ਕੀਤਾ ਗਿਆ ਤਬਦੀਲ

Sunday, Aug 29, 2021 - 03:35 PM (IST)

ਚੰਗੀ ਖ਼ਬਰ : ਪੰਜਾਬ ਦੇ 13225 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ''ਚ ਕੀਤਾ ਗਿਆ ਤਬਦੀਲ

ਚੰਡੀਗੜ੍ਹ : ਸਰਕਾਰੀ ਸਕੂਲਾਂ ਦੇ ਸਿੱਖਿਆ ਮਿਆਰ ਵਿੱਚ ਹੋਰ ਸੁਧਾਰ ਲਿਆਉਣ ਅਤੇ ਸਕੂਲਾਂ ਵਿੱਚ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਹੁਣ ਤੱਕ 13225 ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਦੇ ਨਤੀਜੇ ਵਜੋਂ ਸਰਕਾਰੀ ਸਕੂਲਾਂ ਵਿੱਚ ਪਿਛਲੇ ਸਾਲਾਂ ਦੌਰਾਨ ਵੱਡਾ ਦਾਖ਼ਲਿਆਂ ’ਚ ਵਾਧਾ ਹੋ ਰਿਹਾ ਹੈ।

ਇਹ ਵੀ ਪੜ੍ਹੋ : ਸਮਰਾਲਾ 'ਚ ਸਹੁਰਿਆਂ ਵੱਲੋਂ ਨੂੰਹ 'ਤੇ ਹੈਵਾਨੀਅਤ ਦਿਖਾਉਣ ਦੀ ਦਿਲ ਕੰਬਾਊ ਵੀਡੀਓ ਹੋਈ ਵਾਇਰਲ

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ 13225 ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਬਦਲ ਦਿੱਤਾ ਗਿਆ ਹੈ। ਸਿੰਗਲਾ ਨੇ ਇਹ ਪ੍ਰਾਜੈਕਟ ਲਾਗੂ ਕਰਨ ਵਾਸਤੇ ਸਤੰਬਰ, 2019 ਵਿੱਚ ਸਮਾਰਟ ਸਕੂਲ ਨੀਤੀ ਦੀ ਘੁੰਡ ਚੁਕਾਈ ਕੀਤੀ ਸੀ, ਜਿਸ ਦਾ ਮੁੱਖ ਮਕਸਦ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਉਚਿਆਉਣਾ ਅਤੇ ਸਿੱਖਿਆ ਖੇਤਰ ਵਿਚ ਇਨਕਲਾਬੀ ਬਦਲਾਅ ਲਿਆਉਣਾ ਸੀ।

ਇਹ ਵੀ ਪੜ੍ਹੋ : ਧੀ ਬਰਾਬਰ ਮਾਸੂਮ ਬੱਚੀ ਨਾਲ 5 ਬੱਚਿਆਂ ਦੇ ਪਿਓ ਦੀ ਹੈਵਾਨੀਅਤ, ਚੁਬਾਰੇ 'ਤੇ ਲਿਜਾ ਕੇ ਕੀਤਾ ਜਬਰ-ਜ਼ਿਨਾਹ

ਬੁਲਾਰੇ ਅਨੁਸਾਰ ਸਮਾਰਟ ਸਕੂਲਾਂ ਨੂੰ ਅਮਲ ਵਿੱਚ ਲਿਆਉਣ ਵਾਸਤੇ ਪਿੰਡਾਂ ਦੀਆਂ ਪੰਚਾਇਤਾਂ, ਵੱਖ-ਵੱਖ ਆਗੂਆਂ, ਭਾਈਚਾਰਿਆਂ, ਦਾਨੀ ਸੱਜਣਾ, ਸਕੂਲ ਪ੍ਰਬੰਧਿਕ ਕਮੇਟੀਆਂ, ਪਰਵਾਸੀ ਭਾਰਤੀਆਂ ਅਤੇ ਸਕੂਲਾਂ ਦੇ ਸਟਾਫ਼ ਵੱਲੋਂ ਵੱਡਮੁੱਲਾ ਯੋਗਦਾਨ ਪਾਇਆ ਹੈ। ਸਕੂਲਾਂ ਦੇ ਕਮਰਿਆਂ, ਖੇਡ ਮੈਦਾਨਾਂ, ਸਿੱਖਿਆ ਪਾਰਕਾਂ, ਸਾਇੰਸ ਲੈਬਾਰਟਰੀਆਂ ਅਤੇ ਪਖ਼ਾਨਿਆਂ ਦੀ ਸਥਿਤੀ ਵਿੱਚ ਸੁਧਾਰ ਲਿਆਂਦਾ ਗਿਆ ਹੈ। ਇਹ ਸਮਾਰਟ ਸਕੂਲ ਆਮ ਸਕੂਲਾਂ ਨਾਲੋਂ ਪੂਰੀ ਤਰਾਂ ਵੱਖਰੇ ਹਨ।

ਇਹ ਵੀ ਪੜ੍ਹੋ : ਸਮਰਾਲਾ 'ਚ ਕਿਸਾਨਾਂ ਦਾ ਵਿਦਰੋਹ, ਲੁਧਿਆਣਾ-ਚੰਡੀਗੜ੍ਹ ਹਾਈਵੇਅ ਕੀਤਾ ਜਾਮ (ਤਸਵੀਰਾਂ)

ਸਮਾਰਟ ਸਕੂਲ ਤਕਨਾਲੋਜੀ ਦੇ ਆਧਾਰਿਤ ਸਿੱਖਣ ਵਾਲੀਆਂ ਸੰਸਥਾਵਾਂ ਹਨ, ਜੋ ਕਿ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਤੋਂ ਇਲਾਵਾ ਸਮਾਜ ਆਧਾਰਿਤ ਸੂਚਨਾ ਤੇ ਗਿਆਨ ਲਈ ਬੱਚਿਆਂ ਨੂੰ ਤਿਆਰ ਕਰਦੀਆਂ ਹਨ। ਹਰੇਕ ਸਮਾਰਟ ਸਕੂਲ ਦੇ ਵਿਦਿਆਰਥੀ-ਅਧਿਆਪਕ ਅਨੁਪਾਤ ਦੇ ਅਨੁਸਾਰ ਹਰੇਕ ਸੈਕਸ਼ਨ ਲਈ ਵੱਖਰਾ ਕਲਾਸ ਰੂਮ ਹੈ। ਇਹ ਕਾਫੀ ਖੁੱਲ੍ਹੇ, ਹਵਾਦਾਰ ਅਤੇ ਹਰੇ/ਚਿੱਟੇ ਬੋਰਡਾਂ ਵਾਲੇ ਹਨ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News