ਸਮਾਰਟ ਵਿਲੇਜ ਯੋਜਨਾ ’ਚ ਮਹਾਨਗਰ ਜਲੰਧਰ ਬਣਿਆ ਨੰਬਰ ਵਨ

Wednesday, Mar 24, 2021 - 05:09 PM (IST)

ਸਮਾਰਟ ਵਿਲੇਜ ਯੋਜਨਾ ’ਚ ਮਹਾਨਗਰ ਜਲੰਧਰ ਬਣਿਆ ਨੰਬਰ ਵਨ

ਜਲੰਧਰ— ਸਮਾਰਟ ਵਿਲੇਜ ਯੋਜਨਾ ਮੁਹਿੰਮ ਦੇ ਤਹਿਤ ਜਲੰਧਰ ਦੇ ਪਹਿਲੇ ਪੜਾਅ ਅਧੀਨ 99.76 ਫ਼ੀਸਦੀ ਕੰਮ ਪੂਰੇ ਕਰ ਲਏ ਗਏ ਹਨ। ਇਸ ਦੇ ਨਾਲ ਹੀ 2023 ਨਵੇਂ ਵਿਕਾਸ ਦੇ ਕੰਮ ਦੀ ਸ਼ੁਰੂਆਤ ਕਰਦੇ ਹੋਏ ਜਲੰਧਰ ਸੂਬੇ ਭਰ ’ਚ ਕਾਰਗੁਜ਼ਾਰੀ ਵਿਖਾਉਣ ਲਈ ਸਭ ਤੋਂ ਮੋਹਰੀ ਜ਼ਿਲ੍ਹਾ ਬਣ ਕੇ ਉਭਰਿਆ ਹੈ। ਸੂਬਾ ਸਰਕਾਰ ਦੀ ਅਹਿਮ ਯੋਜਨਾ ਸਮਾਰਟ ਵਿਲੇਜ ਮੁਹਿੰਮ ਦੇ ਅਧੀਨ ਵਿਕਾਸ ਕੰਮਾਂ ਦੀ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਵੱਖ-ਵੱਖ ਮਹਿਕਮਿਆਂ ਵੱਲੋਂ ਵਿਖਾਈ ਗਈ ਕਾਰਗੁਜ਼ਾਰੀ ’ਤੇ ਤਸੱਲੀ ਜਤਾਉਂਦੇ ਹੋਏ ਗੱਲ ਕੀਤੀ ਹੈ। 

ਇਹ ਵੀ ਪੜ੍ਹੋ :  ਕੋਰੋਨਾ ਦੇ ਵੱਧਦੇ ਕਹਿਰ ਨੂੰ ਵੇਖਦਿਆਂ ਜਲੰਧਰ ਡੀ. ਸੀ. ਵੱਲੋਂ ਮਾਈਕ੍ਰੋ ਕੰਟੇਨਮੈਂਟ ਜ਼ੋਨਜ਼ ਦੀ ਨਵੀਂ ਸੂਚੀ ਜਾਰੀ

ਡੀ. ਸੀ. ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ ਵਿਕਾਸ ਕੰਮਾਂ ਲਈ ਹਾਸਲ ਹੋਏ ਫੰਡ ’ਚੋਂ 99.76 ਫ਼ੀਸਦੀ ਫੰਡ ਖ਼ਰਚ ਕੀਤੇ ਜਾ ਚੁੱਕੇ ਹਨ ਜਦਕਿ ਇਸ ਯੋਜਨਾ ਅਧੀਨ ਆਉਂਦੇ ਦੂਜੇ ਪੜਾਅ ਤਹਿਤ 149 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਵਿਕਾਸ ਕੰਮਾਂ ਦੇ ਪੂਰੇ ਹੋਣ ਦੇ ਨਾਲ ਦਿਹਾਤੀ ਖੇਤਰਾਂ ਦੇ ਸਰਬਪੱਖੀ ਵਿਕਾਸ ਨੂੰ ਯੀਕੀਨੀ ਬਣਾਇਆ ਜਾ ਸਕੇਗਾ। 

ਇਹ ਵੀ ਪੜ੍ਹੋ : ਨੰਗਲ ’ਚ ਖ਼ੌਫ਼ਨਾਕ ਵਾਰਦਾਤ, ਜਾਦੂ-ਟੂਣੇ ਦੇ ਸ਼ੱਕ ’ਚ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਗੁਆਂਢੀ ਦੁਕਾਨਦਾਰ

ਐਡੀਸ਼ਨਲ ਡਿਪਟੀ ਕਮਿਸ਼ਨਰ ਸਾਰੰਗਲ ਨੇ ਦੱਸਿਆ ਕਿ ਸਮਾਰਟ ਵਿਲੇਜ ਮੁਹਿੰਮ ਦੇ ਅਧੀਨ ਪਹਿਲੇ ਅਤੇ ਦੂਜੇ ਪੜਾਅ ਅਧੀਨ 192.16 ਕਰੋੜ ਦੀ ਲਾਗਤ ਨਾਲ ਪੂਰਾ ਹੋਣ ਵਾਲੇ 2991 ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਗਈ ਹੈ। 

ਇਹ ਵੀ ਪੜ੍ਹੋ : ਹੁਸ਼ਿਆਰਪੁਰ ਤੋਂ ਵੱਡੀ ਖ਼ਬਰ: ਭੱਠੇ ’ਤੇ ਮਜ਼ਦੂਰੀ ਕਰਨ ਵਾਲੀ ਬੀਬੀ 6 ਬੱਚਿਆਂ ਸਣੇ ਸ਼ੱਕੀ ਹਾਲਾਤ ’ਚ ਲਾਪਤਾ

ਡਿਪਟੀ ਕਮਿਸ਼ਨਰ ਨੇ ਦੱੱਸਿਆ ਕਿ ਜਲੰਧਰ ਸ਼ਹਿਰ ਨੂੰ ਪਹਿਲੇ ਪੜਾਅ ਅਧੀਨ 2080.32 ਲੱਖ ਦੇ 128 ਵਿਕਾਸ ਕੰਮ ਅਲਾਟ ਕੀਤੇ ਗਏ ਸਨ, ਜਿਨ੍ਹਾਂ ’ਚੋਂ 1344.64 ਲੱਖ ਦੇ 94 ਪ੍ਰਾਜੈਕਟ ਹੋ ਚੁੱਕੇ ਹਨ ਅਤੇ ਬਾਕੀ ’ਤੇ ਵੱਖ-ਵੱਖ ਪੱਧਰ ’ਤੇ ਕੰਮ ਚੱਲ ਰਿਹਾ ਹੈ। ਡੀ. ਸੀ. ਨੇ ਦੱਸਿਆ ਕਿ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਅਧੀਨ 6736.93 ਲੱਖ ਦੇ 183 ਕੰਮ ਅਲਾਟ ਕੀਤੇ ਗਏ ਹਨ। ਇਨ੍ਹਾਂ ’ਚੋਂ 165 ਪ੍ਰਾਜੈਕਟਾਂ ’ਤੇ ਸ਼ਹਿਰ ’ਚ ਕੰਮ ਸ਼ੁਰੂ ਹੋ ਚੁੱਕਾ ਹੈ। 

ਇਹ ਵੀ ਪੜ੍ਹੋ : ਸ੍ਰੀ ਕੀਰਤਪੁਰ ਸਾਹਿਬ ਵਿਖੇ ਜੈਕਾਰਿਆਂ ਦੀ ਗੂੰਜ ਵਿਚ ਹੋਲੇ-ਮਹੱਲੇ ਦੇ ਪਹਿਲੇ ਪੜਾਅ ਦੀ ਹੋਈ ਸ਼ੁਰੂਆਤ

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News