ਮੁੱਖ ਮੰਤਰੀ ਕੈਪਟਨ ਨੇ ਕੀਤਾ ਟਵੀਟ, 26 ਜਨਵਰੀ ਨੂੰ ਵੰਡੇ ਜਾਣਗੇ ਸਮਾਰਟਫੋਨ

Monday, Dec 02, 2019 - 11:00 PM (IST)

ਮੁੱਖ ਮੰਤਰੀ ਕੈਪਟਨ ਨੇ ਕੀਤਾ ਟਵੀਟ, 26 ਜਨਵਰੀ ਨੂੰ ਵੰਡੇ ਜਾਣਗੇ ਸਮਾਰਟਫੋਨ

ਜਲੰਧਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਅਕਾਉਂਟ 'ਤੇ ਇਕ ਟਵੀਟ ਕੀਤਾ ਹੈ, ਜਿਸ ਵਿਚ ਉਨ੍ਹਾਂ ਨੇ 26 ਜਨਵਰੀ ਵਾਲੇ ਦਿਨ ਸਮਾਰਟਫੋਨ ਵੰਡਣ ਦੀ ਸ਼ੁਰੂਆਤ ਕਰਨ ਬਾਰੇ ਦੱਸਿਆ ਹੈ। ਉਨ੍ਹਾਂ ਲਿਖਿਆ ਕਿ ਇਸ ਮੌਕੇ 1.6 ਲੱਖ ਸਮਾਰਟਫੋਨ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੇ ਜਾਣਗੇ। ਉਨ੍ਹਾਂ ਲਿਖਿਆ ਕਿ ਉਮੀਦ ਹੈ ਕਿ ਸਮਾਰਟਫੋਨਾਂ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਵਿਚ ਮਦਦ ਮਿਲੇਗੀ ਅਤੇ ਉਹ ਇਸ ਤਕਨੀਕੀ ਯੁੱਗ ਵਿਚ ਖੁਦ ਨੂੰ ਸਮਾਰਟ ਬਣਾਉਣਗੇ।
ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਆਪਣੀ ਚੋਣ ਮੈਨੀਫੈਸਟੋ ਵਿਚ ਇਹ ਵਾਅਦਾ ਕੀਤਾਸੀ ਕਿ ਸੂਬੇ ਵਿਚ ਸਰਕਾਰ ਬਣਦੇ ਹੀ 100 ਦਿਨਾਂ ਅੰਦਰ ਬੇਰੋਜ਼ਗਾਰ ਨੌਜਵਾਨਾਂ ਨੂੰ ਮੁਫਤ ਵਿਚ ਸਮਾਰਟਫੋਨ ਦਿੱਤੇ ਜਾਣਗੇ। ਪਾਰਟੀ ਵਲੋਂ ਚੋਣਾਂ ਦੌਰਾਨ ਇਸ ਦੇ ਲਈ ਨੌਜਵਾਨਾਂ ਤੋਂ ਫਾਰਮ ਵੀ ਭਰਵਾਏ ਗਏ ਸਨ। ਨੌਜਵਾਨਾਂ ਨੂੰ ਆਨਲਾਈਨ captainsmartconnect.com 'ਤੇ ਜਾ ਕੇ ਫਾਰਮ ਭਰਨ ਲਈ ਕਿਹਾ ਗਿਆ ਸੀ, ਜਿਸ ਲਈ ਇੱਕ ਸੀਮਤ ਸਮਾਂ ਦਿੱਤਾ ਗਿਆ ਸੀ।


author

Sunny Mehra

Content Editor

Related News