ਤੰਬਾਕੂਨੋਸ਼ੀ ਤਹਿਤ 6 ਦੁਕਾਨਦਾਰਾਂ ਦੇ ਕੱਟੇ ਚਲਾਨ

09/13/2017 12:58:09 PM

ਕਪੂਰਥਲਾ(ਮੱਲ੍ਹੀ)— ਐੱਸ. ਐੱਮ. ਓ. ਕਾਲਾ ਸੰਘਿਆਂ ਡਾ. ਸੀਮਾ ਦੀ ਰਹਿਨੁਮਾਈ ਹੇਠ 'ਤੇ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਰੰਧਾਵਾ ਦੀ ਟੀਮ ਵਲੋਂ ਅੱਜ ਬਲ੍ਹੇਰਖਾਨਪੁਰ ਤੇ ਆਰ. ਸੀ. ਐੱਫ. ਦੇ ਆਸ-ਪਾਸ 6 ਦੁਕਾਨਦਾਰਾਂ ਦੇ ਤੰਬਾਕੂਨੋਸ਼ੀ ਤਹਿਤ ਚਲਾਨ ਕੱਟੇ ਤੇ 8 ਵਿਅਕਤੀਆਂ ਨੂੰ ਮੁੜ ਤੰਬਾਕੂ ਦਾ ਸੇਵਨ ਨਾ ਕਰਨ ਦੀ ਚਿਤਾਵਨੀ ਦੇ ਕੇ ਛੱਡਿਆ ਗਿਆ।
ਇੰਸਪੈਕਟਰ ਰੰਧਾਵਾ ਨੇ ਦੱਸਿਆ ਕਿ ਤੰਬਾਕੂ ਸੇਵਨ ਕਰਨ ਨਾਲ ਸਿਹਤ ਨੂੰ ਕਈ ਤਰ੍ਹਾਂ ਦੇ ਰੋਗ ਲੱਗ ਜਾਂਦੇ ਹਨ ਤੇ ਕੈਂਸਰ ਵਰਗੀਆਂ ਭਿਆਨਕ ਬੀਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਤੰਬਾਕੂਨੋਸ਼ੀ ਵਿਰੁੱਧ ਬਣਾਏ ਐਕਟ ਤਹਿਤ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਪਦਾਰਥ ਵੇਚਣ ਤੇ ਸੇਵਨ ਕਰਨ ਦੀ ਮਨਾਹੀ ਹੈ। ਉਨ੍ਹਾਂ ਕਿਹਾ ਕਿ ਜਨਤਕ ਥਾਵਾਂ 'ਤੇ ਤੰਬਾਕੂ ਵੇਚਣ ਅਤੇ ਵਰਤੋਂ ਕਰਨ ਵਾਲਿਆਂ ਦੇ ਤੁਰੰਤ ਚਲਾਨ ਕੱਟੇ ਜਾਂਦੇ ਹਨ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਂਦਾ ਹੈ। ਇਸ ਮੌਕੇ ਉਨ੍ਹਾਂ ਨਾਲ ਐੱਸ. ਆਈ. ਗੁਰਮੀਤ ਸਿੰਘ, ਸੁਖਬੀਰ ਸਿੰਘ, ਗੁਰਪ੍ਰੀਤ ਸਿੰਘ, ਜਗਜੀਤ ਸਿੰਘ, ਪਰਗਟ ਸਿੰਘ ਤੇ ਮਨਰਾਜ ਸਿੰਘ ਆਦਿ ਹਾਜ਼ਰ ਸਨ।