ਇੰਟਰਨੈੱਟ ਤੋਂ ਬਾਅਦ ਹੁਣ ਪੰਜਾਬ ਭਰ ’ਚ SMS ਅਤੇ Dongle Service ਵੀ ਬੰਦ

Saturday, Mar 18, 2023 - 07:48 PM (IST)

ਚੰਡੀਗੜ੍ਹ : ਪੰਜਾਬ ਭਰ ’ਚ ਮੋਬਾਇਲ ਇੰਟਰਨੈੱਟ ਤੋਂ ਬਾਅਦ ਐੱਸ. ਐੱਮ. ਐੱਸ. ਅਤੇ ਡੋਂਗਲ ਸਰਵਿਸ ਵੀ ਬੰਦ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸਰਵਿਸ ਕੱਲ੍ਹ ਦੁਪਹਿਰ 12 ਵਜੇ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਸੂਬੇ ਦੀ ਸਥਿਤੀ ਨਾ ਵਿਗੜੇ, ਜਿਸ ਕਾਰਨ ਉਕਤ ਫੈਸਲਾ ਲਿਆ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ : ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੇਂਦਰੀ ਏਜੰਸੀਆਂ ਪੰਜਾਬ ਦੇ ਹਾਲਾਤ ’ਤੇ ਰੱਖ ਰਹੀਆਂ ਤਿੱਖੀ ਨਜ਼ਰ

ਜ਼ਿਕਰਯੋਗ ਹੈ ਕਿ ਪੰਜਾਬ ਭਰ ਵਿਚ ਇੰਟਰਨੈੱਟ ਸੇਵਾਵਾਂ ਪਹਿਲਾਂ ਹੀ ਬੰਦ ਕਰ ਦਿੱਤੀਆਂ ਗਈਆਂ ਸਨ। ਜਾਣਕਾਰੀ ਮੁਤਾਬਕ ਮੋਬਾਇਲ ਇੰਟਰਨੈੱਟ ਸੇਵਾਵਾਂ ਕੱਲ੍ਹ 12 ਵਜੇ ਤੱਕ ਮੁਕੰਮਲ ਤੌਰ 'ਤੇ ਬੰਦ ਰਹਿਣਗੀਆਂ। ਯੂਜ਼ਰਸ ਨੂੰ ਬਕਾਇਦਾ ਮੈਸੇਜ ਭੇਜ ਕੇ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਇਸ ਮੈਸੇਜ ਵਿਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਦੇ ਹੁਕਮਾਂ ਤੋਂ ਬਾਅਦ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਦਰਅਸਲ ਪੰਜਾਬ ਪੁਲਸ ਵਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਜਿਸ ਤਹਿਤ ਪੁਲਸ ਵਲੋਂ ਅੰਮ੍ਰਿਤਪਾਲ ਸਿੰਘ ਦੇ ਛੇ ਸਾਥੀਆਂ ਨੂੰ ਜਲੰਧਰ ਦੇ ਸ਼ਾਹਕੋਟ ਵਿਚ ਹਿਰਾਸਤ ’ਚ ਲੈ ਲਿਆ ਹੈ ਅਤੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਲਿਹਾਜ਼ਾ ਸੂਬੇ ਦਾ ਮਾਹੌਲ ਖਰਾਬ ਨਾ ਹੋਵੇ ਇਸ ਲਈ ਪੰਜਾਬ ਸਰਕਾਰ ਵਲੋਂ ਪੰਜਾਬ ਭਰ ਵਿਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਪੰਜਾਬ ਪੁਲਸ ਵਲੋਂ ਲੋਕਾਂ ਨੂੰ ਸ਼ਾਂਤੀ ਬਣਆਈ ਰੱਖਣ ਦੀ ਅਪੀਲ ਕੀਤੀ ਗਈ ਹੈ।  

 


Manoj

Content Editor

Related News