ਹੁਣ ਬਿਜਲੀ ਬੰਦ ਹੋਣ ਤੋਂ ਪਹਿਲਾਂ ਫੋਨ ’ਤੇ ਆਏਗਾ SMS, ਅਕਾਲੀ ਦਲ ’ਚ ਫਿਰ ਉੱਠੀ ਬਗਾਵਤ, ਪੜ੍ਹੋ Top 10

Monday, Oct 10, 2022 - 09:39 PM (IST)

ਜਲੰਧਰ (ਬਿਊਰੋ) : ਅੰਮ੍ਰਿਤਸਰ ’ਚ ਬਿਜਲੀ ਬੰਦ ਹੋਣ ’ਤੇ ਹਰੇਕ ਵਿਅਕਤੀ ਨੂੰ ਐੱਸ. ਐੱਮ. ਐੱਸ. ਰਾਹੀਂ ਸੂਚਨਾ ਪ੍ਰਾਪਤ ਹੋਵੇਗੀ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ। ਨਾਲ ਹੀ ਕਿੰਨੇ ਤੋਂ ਕਿੰਨੇ ਵਜੇ ਤੱਕ ਬਿਜਲੀ ਬੰਦ ਰਹੇਗੀ, ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਉਥੇ ਹੀ ਵਿਧਾਨ ਸਭਾ ਚੋਣਾਂ ਤੋਂ ਬਾਅਦ ਅੰਦਰੂਨੀ ਬਗਾਵਤ ਦਾ ਸਾਹਮਣਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ’ਚ ਹੁਣ ਇਕ ਨਵਾਂ ਬਖੇੜਾ ਖੜ੍ਹਾ ਹੋ ਗਿਆ ਹੈ। ਇਹ ਪੰਗਾ ਅਕਾਲੀ ਦਲ ’ਚ ਨਵੀਂ ਬਣਾਈ ਗਈ ਕੋਆਰਡੀਨੇਸ਼ਨ ਕਮੇਟੀ ਨੂੰ ਲੈ ਕੇ ਖੜ੍ਹਾ ਹੋਇਆ ਹੈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ

ਬਿਜਲੀ ਬੰਦ ਹੋਣ ਤੋਂ ਪਹਿਲਾਂ ਫੋਨ 'ਤੇ ਆਵੇਗਾ SMS, ਪੰਜਾਬ ਦੇ ਇਸ ਸ਼ਹਿਰ 'ਚ ਸ਼ੁਰੂ ਹੋਇਆ ਪ੍ਰੋਜੈਕਟ

ਅੰਮ੍ਰਿਤਸਰ ’ਚ ਬਿਜਲੀ ਬੰਦ ਹੋਣ ’ਤੇ ਹਰੇਕ ਵਿਅਕਤੀ ਨੂੰ ਐੱਸ.ਐੱਮ.ਐੱਸ. ਰਾਹੀਂ ਸੂਚਨਾ ਪ੍ਰਾਪਤ ਹੋਵੇਗੀ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ। ਨਾਲ ਹੀ ਕਿੰਨੇ ਤੋਂ ਕਿੰਨੇ ਵਜੇ ਤੱਕ ਬਿਜਲੀ ਬੰਦ ਰਹੇਗੀ, ਦੇ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। 

ਅਕਾਲੀ ਦਲ ’ਚ ਫਿਰ ਉੱਠੀ ਬਗਾਵਤ, ਖੜ੍ਹਾ ਹੋਇਆ ਨਵਾਂ ਪੰਗਾ

ਵਿਧਾਨ ਸਭਾ ਚੋਣਾਂ ਤੋਂ ਬਾਅਦ ਅੰਦਰੂਨੀ ਬਗਾਵਤ ਦਾ ਸਾਹਮਣਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਵਿਚ ਹੁਣ ਇਕ ਨਵਾਂ ਬਖੇੜਾ ਖੜ੍ਹਾ ਹੋ ਗਿਆ ਹੈ। ਇਹ ਪੰਗਾ ਅਕਾਲੀ ਦਲ ਵਿਚ ਨਵੀਂ ਬਣਾਈ ਗਈ ਕੋਆਰਡੀਨੇਸ਼ਨ ਕਮੇਟੀ ਨੂੰ ਲੈ ਕੇ ਖੜ੍ਹਾ ਹੋਇਆ ਹੈ। 

ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਗੈਂਗਸਟਰ ਦੀਪਕ ਦੀ ਗਰਲਫ੍ਰੈਂਡ ਦੇ ਗ੍ਰਿਫ਼ਤਾਰ ਹੋਣ ਤੋਂ ਬਾਅਦ ਹੋਏ ਵੱਡੇ ਖੁਲਾਸੇ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਵਿਚ ਸ਼ਾਮਲ ਫਰਾਰ ਮੁਲਜ਼ਮ ਦੀਪਕ ਟੀਨੂੰ ਦੀ ਪ੍ਰੇਮਿਕਾ ਨੂੰ ਪੁਲਸ ਨੇ ਬੀਤੇ ਦਿਨੀਂ ਮੁੰਬਈ ਦੇ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਲੜਕੀ ਦਾ ਨਾਂ ਜਤਿੰਦਰ ਕੌਰ ਦੱਸਿਆ ਜਾ ਰਿਹਾ ਹੈ, ਜੋ ਲੁਧਿਆਣਾ ਦੀ ਰਹਿਣ ਵਾਲੀ ਹੈ। ਜਤਿੰਦਰ ਕੌਰ ਦੇ ਗ੍ਰਿਫ਼ਤਾਰ ਹੋਣ ਤੋਂ ਬਾਅਦ ਖੁਲਾਸਾ ਹੋਇਆ ਹੈ ਕਿ ਦੀਪਕ ਟੀਨੂੰ ਦੇ ਭੱਜਣ ਦੀ ਯੋਜਨਾ ਗੋਇੰਦਵਾਲ ਸਾਹਿਬ ਜੇਲ੍ਹ ਵਿਚ ਪਹਿਲਾਂ ਹੀ ਬਣਾਈ ਗਈ ਸੀ।

ਬਿਕਰਮ ਮਜੀਠੀਆ ਦਾ ਵੱਡਾ ਦਾਅਵਾ, ਕਿਹਾ-ਨਾਇਬ ਤਹਿਸੀਲਦਾਰਾਂ ਦੀ ਭਰਤੀ ’ਚ ਹੋਇਆ ਘਪਲਾ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਅੱਜ ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨਾਇਬ ਤਹਿਸੀਲਦਾਰਾਂ ਦੀਆਂ ਭਰਤੀਆਂ ਦਾ ਮਾਮਲਾ ਚੁੱਕਦੇ ਹੋਏ ਆਮ ਆਦਮੀ ਪਾਰਟੀ ’ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ।

ਉੱਤਰ ਪ੍ਰਦੇਸ਼ ਦੇ ਸਾਬਕਾ CM ਮੁਲਾਇਮ ਸਿੰਘ ਯਾਦਵ ਦਾ ਦਿਹਾਂਤ

ਸਮਾਜਵਾਦੀ ਪਾਰਟੀ ਦੇ ਸੰਸਥਾਪਕ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਦਾ ਸੋਮਵਾਰ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ 'ਚ ਦਿਹਾਂਤ ਹੋ ਗਿਆ। ਉਹ 83 ਸਾਲ ਦੇ ਸਨ। ਉਹ ਪਿਛਲੇ ਕਰੀਬ ਡੇਢ ਮਹੀਨੇ ਤੋਂ ਹਸਪਤਾਲ 'ਚ ਦਾਖ਼ਲ ਸਨ। ਉਨ੍ਹਾਂ ਦੇ ਕਈ ਅੰਗਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ ਅਤੇ ਉਹ ਵੈਂਟੀਲੇਟਰ 'ਤੇ ਸਨ।

CM ਮਾਨ ਨੇ ਮਜ਼ਦੂਰਾਂ ਤੇ ਉਸਾਰੀ ਮਜ਼ਦੂਰਾਂ ਨੂੰ ਦੀਵਾਲੀ ਦਾ ਦਿੱਤਾ ਤੋਹਫ਼ਾ

ਉਸਾਰੀ ਅਤੇ ਗ਼ੈਰ-ਹੁਨਰਮੰਦ ਕਾਮਿਆਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਨ੍ਹਾਂ ਮਜ਼ਦੂਰਾਂ ਦੀ ਘੱਟੋ-ਘੱਟ ਉਜਰਤ ’ਚ ਵਾਧੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ।

ਮੰਤਰੀ ਧਾਲੀਵਾਲ ਵੱਲੋਂ ਜਥੇਦਾਰ ਹਰਪ੍ਰੀਤ ਸਿੰਘ ਨਾਲ ਮੁਲਾਕਾਤ, ਕਿਸਾਨਾਂ ਨੂੰ ਲੈ ਕੇ ਕੀਤੀ ਖ਼ਾਸ ਅਪੀਲ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਕੇ ਵਾਤਾਵਰਣ ਦੀ ਸਾਂਭ ਸੰਭਾਲ ਨੂੰ ਲੈ ਕੇ ਸਹਿਯੋਗ ਦੇਣ ਦੀ ਮੰਗ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿੱਚ ਮੰਗ ਪੱਤਰ ਲੈ ਕੇ ਪੁੱਜੇ ਧਾਲੀਵਾਲ ਨੇ ਜਥੇਦਾਰ ਸਾਹਿਬ ਨੂੰ ਪੌਣ, ਪਾਣੀ ਤੇ ਧਰਤੀ, ਜਿਸਨੂੰ ਗੁਰੂ ਸਾਹਿਬ ਨੇ ਵੀ ਗੁਰਬਾਣੀ ਵਿੱਚ ਗੁਰੂ, ਪਿਤਾ ਤੇ ਮਾਤਾ ਦੇ ਬਰਾਬਰ ਸਤਿਕਾਰ ਦਿੱਤਾ ਹੈ, ਦੇ ਉਪਦੇਸ਼ ’ਤੇ ਕੌਮ ਨੂੰ ਤੋਰਨ ਲਈ ਸਾਥ ਮੰਗਿਆ।

ਨਾਈਜੀਰੀਆ 'ਚ ਪਲਟੀ ਕਿਸ਼ਤੀ, 76 ਲੋਕਾਂ ਦੀ ਮੌਤ

 ਨਾਈਜੀਰੀਆ ਦੇ ਅੰਬਾਰਾ ਸੂਬੇ ਵਿਚ ਇਕ ਕਿਸ਼ਤੀ ਪਲਟਣ ਕਾਰਨ ਘੱਟੋ-ਘੱਟ 76 ਲੋਕਾਂ ਦੀ ਮੌਤ ਹੋ ਗਈ। ਰਾਸ਼ਟਰਪਤੀ ਮੁਹੰਮਦ ਬੁਹਾਰੀ ਨੇ ਐਤਵਾਰ ਨੂੰ ਜਾਰੀ ਬਿਆਨ 'ਚ ਕਿਸ਼ਤੀ ਪਲਟਣ 'ਚ 76 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ।

ਅੰਮ੍ਰਿਤਸਰ:ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਜਾ ਰਿਹੈ ਅਲੌਕਿਕ ਨਗਰ ਕੀਰਤਨ (ਵੀਡੀਓ)

ਅੰਮ੍ਰਿਤਸਰ ਦੇ ਬਾਨੀ ਅਤੇ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖਾਲਸਈ ਜਾਹੋ-ਜਲਾਲ ਨਾਲ ਅਲੌਕਿਕ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। 

ਆਈ.ਜੀ.ਪੀ. ਦਾ ਵੱਡਾ ਬਿਆਨ, ਪੰਜਾਬ ਪੁਲਸ ਵੱਲੋਂ 5 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼, 17 ਅੱਤਵਾਦੀ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਰਗਰਮ ਪਹੁੰਚ ਅਪਣਾਉਂਦਿਆਂ ਪੰਜਾਬ ਪੁਲਸ ਨੇ ਪਿਛਲੇ 10 ਦਿਨਾਂ ਵਿਚ 17 ਅੱਤਵਾਦੀਆਂ ਨੂੰ ਗ੍ਰਿਫਤਾਰ ਕਰਕੇ ਪੰਜ ਵੱਡੇ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਚਾਰ ਰਾਈਫ਼ਲਾਂ ਜਿਨ੍ਹਾਂ ਵਿਚ ਏਕੇ/ਐੱਮਪੀ-9/ਐੱਮਪੀ-5 ਸ਼ਾਮਲ ਹਨ, ਤੋਂ ਇਲਾਵਾ 25 ਰਿਵਾਲਵਰ/ਪਿਸਤੌਲ ਬਰਾਮਦ ਕੀਤੇ ਹਨ। 


Manoj

Content Editor

Related News