ਸੀਆਈਏ ਸਟਾਫ ਮੋਗਾ ਵੱਲੋਂ ਹੈਰੋਇਨ ਸਮੇਤ ਚਾਰ ਸਮੱਗਲਰ ਗ੍ਰਿਫ਼ਤਾਰ
Thursday, May 01, 2025 - 04:04 PM (IST)

ਮੋਗਾ (ਕਸ਼ਿਸ਼) : ਯੁੱਧ ਨਸ਼ਿਆ ਵਿਰੁੱਧ ਤਹਿਤ ਪੰਜਾਬ ਪੁਲਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਖ਼ਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਐੱਸਐੱਸਪੀ ਮੋਗਾ ਅਜੇ ਗਾਂਧੀ ਦੇ ਨਿਰਦੇਸ਼ਾਂ ਦੇ ਤਹਿਤ ਮੋਗਾ ਪੁਲਸ ਵੱਲੋਂ ਜਗ੍ਹਾ-ਜਗ੍ਹਾ ਉੱਪਰ ਗਸਤ ਕੀਤੀ ਜਾ ਰਹੀ ਹੈ। ਇਸ ਦਰਮਿਆਨ ਮੋਗਾ ਪੁਲਸ ਵੱਲੋਂ ਮੁਖਬਰ ਦੀ ਇਤਲਾਹ ਉੱਪਰ ਚਾਰ ਸਮੱਗਲਰਾ ਨੂੰ 250 ਗ੍ਰਾਮ ਹੈਰੋਇਨ ਅਤੇ ਮੋਟਰਸਾਈਕਲ ਸਮੇਤ ਗਿਰਫ਼ਤਾਰ ਕੀਤਾ ਗਿਆ ਹੈ। ਇਸ ਸਮੱਗਲਰ ਉੱਪਰ ਪਹਿਲਾਂ ਵੀ ਮਾਮਲਾ ਦਰਜ ਹੈ। ਜਾਣਕਾਰੀ ਦਿੰਦੇ ਹੋਏ ਐੱਸਪੀ ਡੀ ਬਾਲ ਕ੍ਰਿਸ਼ਨ ਸਿੰਗਲਾ ਨੇ ਕਿਹਾ ਕਿ ਐੱਸਐੱਸਪੀ ਮੋਗਾ ਅਜੇ ਗਾਂਧੀ ਦੇ ਨਿਰਦੇਸ਼ਾਂ ਦੇ ਤਹਿਤ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ। ਗਸ਼ਤ ਦੌਰਾਨ ਮਟਵਾਣੀ ਮੇਨ ਹਾਈਵੇ ਦੇ ਉੱਪਰ ਸੀਆਈਏ ਸਟਾਫ ਦੇ ਮੁਲਾਜ਼ਮ ਮੌਜੂਦ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਹਰਪਿੰਦਰ ਸਿੰਘ ਜੁਗਨੂੰ ਮੋਗਾ ਅਤੇ ਗੁਰਪ੍ਰੀਤ ਸਿੰਘ ਗੋਪੀ ਜੀਰਾ ਜ਼ਿਲ੍ਹਾ ਫਿਰੋਜ਼ਪੁਰ ਜੋ ਕਿ ਇਸ ਵਕਤ ਕੋਕਰੀ ਫੂਲਾ ਸਿੰਘ ਰੋਡ ਦੇ ਉੱਪਰ ਨਹਿਰ ਕੋਲ ਖੜੇ ਹਨ। ਰੇਡ ਕੀਤੀ ਜਾਵੇ ਤਾਂ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ।
ਸੀਆਈਏ ਵੱਲੋਂ ਜਾ ਕੇ ਜਦੋਂ ਦੋਵਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 250 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਤੋਂ ਪੁੱਛਗਿੱਛ ਦੌਰਾਨ ਇਹ ਪਤਾ ਲੱਗਿਆ ਕਿ ਉਨ੍ਹਾਂ ਨੇ ਇਹ ਹੈਰੋਇਨ ਲਵਜੀਤ ਸਿੰਘ ਲਵ ਅਤੇ ਸੰਜੀਵ ਕੁਮਾਰ ਜੋ ਕਿ ਜ਼ਿਲ੍ਹਾ ਫਿਰੋਜ਼ਪੁਰ ਨਾਲ ਸੰਬੰਧਤ ਹਨ ਤੋਂ ਲੈ ਕੇ ਆਏ ਹਨ। ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਦੋਵਾਂ ਦਾ ਨਾਮ ਨਾਮਜ਼ਦ ਕਰਕੇ ਮੌਕੇ 'ਤੇ ਉਨ੍ਹਾਂ ਨੂੰ ਵੀ ਗ੍ਰਿਫਤਾਰ ਕਰ ਲਿਆ ਅਤੇ ਅੱਗੇ ਰਿਮਾਂਡ 'ਤੇ ਲੈ ਕੇ ਪੁੱਛਗਿਛ ਕੀਤੀ ਜਾਵੇਗੀ।