ਯੁੱਧ ਨਸ਼ਿਆਂ ਵਿਰੁੱਧ'': ਮੁਕਤਸਰ ਸਾਹਿਬ ''ਚ ਤਸਕਰ ਦੀ ਗੈਰ ਕਾਨੂੰਨੀ ਇਮਾਰਤ ''ਤੇ ਚੱਲਿਆ ਬੁਲਡੋਜ਼ਰ

Tuesday, Nov 18, 2025 - 02:07 PM (IST)

ਯੁੱਧ ਨਸ਼ਿਆਂ ਵਿਰੁੱਧ'': ਮੁਕਤਸਰ ਸਾਹਿਬ ''ਚ ਤਸਕਰ ਦੀ ਗੈਰ ਕਾਨੂੰਨੀ ਇਮਾਰਤ ''ਤੇ ਚੱਲਿਆ ਬੁਲਡੋਜ਼ਰ

ਸ੍ਰੀ ਮੁਕਤਸਰ ਸਾਹਿਬ/ਗਿੱਦੜਬਾਹਾ (ਪਵਨ ਤਨੇਜਾ, ਕਟਾਰੀਆ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਸਬ ਡਿਵੀਜ਼ਨ ਗਿੱਦੜਬਾਹਾ ਦੇ ਪਿੰਡ ਗੁਰੂਸਰ ਵਿਚ ਇਕ ਨਸ਼ਾ ਤਸਕਰ ਵਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਹਿਆ ਗਿਆ। ਇਸ ਮੌਕੇ ਸਿਵਲ ਪ੍ਰਸ਼ਾਸਨ ਦੀਪਕ ਭਾਰਦਵਾਜ਼ ਨੈਬ ਤਹਿਸੀਲਦਾਰ ਨੇ ਦੱਸਿਆ ਕਿ ਪੁਲਸ ਥਾਣਾ ਗਿੱਦੜਬਾਹਾ ਤਹਿਤ ਆਉਂਦੇ ਪਿੰਡ ਗੁਰੂਸਰ ਵਿਚ ਗੁਰਮੀਤ ਸਿੰਘ ਪੁੱਤਰ ਅੰਗਰੇਜ਼ ਸਿੰਘ ਅਤੇ ਅਮਨਦੀਪ ਕੌਰ ਪਤਨੀ ਗੁਰਮੀਤ ਸਿੰਘ ਵਾਸੀ ਪਿੰਡ ਗੁਰੂਸਰ ਵਲੋਂ ਛੱਪੜ ਵਾਲੇ ਖੂਹ ਦੇ ਨਜ਼ਦੀਕ ਗੈਰ ਕਾਨੂੰਨੀ ਤਰੀਕੇ ਨਾਲ ਇਕ ਇਮਾਰਤ ਬਣਾਈ ਗਈ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਮਰੱਥ ਅਥਾਰਟੀ ਤੋਂ ਇਸ ਨੂੰ ਢਾਹੁਣ ਦੀਆਂ ਹਦਾਇਤਾਂ ਪ੍ਰਾਪਤ ਕਰਕੇ ਪੁਲਸ ਵਿਭਾਗ ਤੋਂ ਮੌਕੇ ‘ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਮਦਦ ਲਈ ਗਈ ਸੀ। ਉਨ੍ਹਾਂ ਕਿਹਾ ਕਿ ਪੂਰੇ ਕਾਨੂੰਨੀ ਤਰੀਕੇ ਦੀ ਪਾਲਣਾ ਕਰਦਿਆਂ ਇਸ ਗੈਰ ਕਾਨੂੰਨੀ ਇਮਾਰਤ ਨੂੰ ਅੱਜ ਢਾਹਿਆ ਗਿਆ।

ਇਸ ਮਾਮਲੇ ਵਿਚ ਐੱਸ.ਐੱਸ.ਪੀ ਸ੍ਰੀ ਮੁਕਤਸਰ ਸਾਹਿਬ ਡਾ. ਅਖਿਲ ਚੌਧਰੀ IPS ਨੇ ਦੱਸਿਆ ਕਿ ਗੁਰਮੀਤ ਸਿੰਘ ਤੇ ਨਸ਼ਾ ਤਸਕਰੀ ਦੇ 2 ਮੁਕੱਦਮੇ ਦਰਜ ਹਨ ਅਤੇ ਅਮਨਦੀਪ ਕੌਰ 'ਤੇ ਨਸ਼ਾ ਤਸਕਰੀ ਦੇ 3 ਮੁਕੱਦਮੇ ਦਰਜ ਹਨ। ਦੋਵਾਂ ਉੱਪਰ ਨਸ਼ਾ ਤਸਕਰੀ ਦੇ ਮੁਕੱਦਮੇ ਕੁੱਲ 5 ਦਰਜ ਹਨ। ਡਾ. ਅਖਿਲ ਚੌਧਰੀ ਆਈ.ਪੀ.ਐੱਸ ਐੱਸ.ਐੱਸ.ਪੀ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮਿਸ਼ਨ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਜ਼ਿਲ੍ਹੇ ਵਿਚ ਵਿਆਪਕ ਪੱਧਰ 'ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ  ਕਿਹਾ ਕਿ ਜੇ ਕੋਈ ਵੀ ਨਸ਼ੇ ਵੇਚ ਕੇ ਜਾਇਦਾਦ ਬਣਾਏਗਾ ਉਸ ਨੂੰ ਅਟੈਚ ਕਰਵਾਇਆ ਜਾਵੇਗਾ। ਉਨ੍ਹਾਂ ਇਸ ਮੌਕੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਇਸ ਦੀ ਸੂਚਨਾ ਪੁਲਸ ਨੂੰ ਨਿਡਰ ਹੋ ਕੇ ਦਿੱਤੀ ਜਾਵੇ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖਦੇ ਹੋਏ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। 


author

Gurminder Singh

Content Editor

Related News