STF ਨੇ 44500 ਸਮੱਗਲਰਾਂ ਦੀਆਂ ਕੀਤੀਆਂ ਗ੍ਰਿਫਤਾਰੀਆਂ : ਕੈਪਟਨ

Thursday, Feb 06, 2020 - 07:42 PM (IST)

STF ਨੇ 44500 ਸਮੱਗਲਰਾਂ ਦੀਆਂ ਕੀਤੀਆਂ ਗ੍ਰਿਫਤਾਰੀਆਂ : ਕੈਪਟਨ

ਜਲੰਧਰ,(ਧਵਨ)- ਸੂਬੇ 'ਚ ਮਾਰਚ 2017 'ਚ ਕਾਂਗਰਸ ਸਰਕਾਰ ਦੀ ਕਾਇਮੀ ਤੋਂ ਸ਼ੁਰੂ ਕੀਤੀ ਗਈ ਨਸ਼ਿਆਂ ਖ਼ਿਲਾਫ਼ ਮੁਹਿੰਮ 'ਚ ਸਰਕਾਰ ਤੇ ਸੁਰੱਖਿਆ ਏਜੰਸੀਆਂ ਨੂੰ ਭਾਰੀ ਸਫਲਤਾ ਮਿਲੀ ਹੈ ਤੇ ਜਨਵਰੀ 2020 ਤੱਕ ਰਾਜ 'ਚ ਐੱਸ. ਟੀ. ਐੱਫ. (ਵਿਸ਼ੇਸ਼ ਕਾਰਜ ਦਲ) ਨੇ 35500 ਮਾਮਲੇ ਦਰਜ ਕਰ ਕੇ 44500 ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਐੱਸ. ਟੀ. ਐੱਫ. ਨੂੰ ਨਸ਼ਿਆਂ ਦੇ ਖ਼ਿਲਾਫ਼ ਮੁਹਿੰਮ ਨੂੰ ਤੇਜ਼ ਕਰਨ ਦੀਆਂ ਹਿਦਾਇਤਾਂ ਦਿੱਤੀਆਂ ਗਈਆਂ ਹਨ। ਨਸ਼ਾ ਸਮੱਗਲਰਾਂ ਖ਼ਿਲਾਫ਼ ਦਰਜ ਮਾਮਲਿਆਂ ਦੀ ਸਖ਼ਤੀ ਨਾਲ ਪੈਰਵੀ ਕਰ ਕੇ ਸਮੱਗਲਰਾਂ ਨੂੰ ਜੇਲ ਭੇਜਣਾ ਯਕੀਨੀ ਬਣਾਇਆ ਜਾਵੇ। ਹੁਣ ਤੱਕ ਅਜਿਹੇ 11000 ਮੁਜ਼ਰਮਾਂ ਨੂੰ ਜੇਲ ਭੇਜ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਦੀ ਚੱਲ ਰਹੀ ਜੰਗ ਨੂੰ ਜਨਤਾ ਦਾ ਪੁਰਜ਼ੋਰ ਸਮਰਥਨ ਪ੍ਰਾਪਤ ਹੋ ਰਿਹਾ ਹੈ। ਸਾਡੀ ਆਉਣ ਵਾਲੀ ਪੀੜ੍ਹੀ ਨੂੰ ਬਚਾਉਣ ਲਈ ਜ਼ਰੂਰੀ ਹੈ ਕਿ ਨਸ਼ਿਆਂ ਦਾ ਖ਼ਾਤਮਾ ਕੀਤਾ ਜਾਵੇ।


Related News