ਕਾਰ ਸਵਾਰ 2 ਤਸਕਰ ਹੈਰੋਇਨ ਸਮੇਤ ਗ੍ਰਿਫ਼ਤਾਰ
Wednesday, Sep 11, 2024 - 10:58 AM (IST)

ਫਿਰੋਜ਼ਪੁਰ (ਮਲਹੋਤਰਾ) : ਸੀ. ਆਈ. ਏ. ਸਟਾਫ਼ ਦੀ ਟੀਮ ਨੇ ਗਸ਼ਤ ਦੇ ਦੌਰਾਨ ਸ਼ੱਕੀ ਹਾਲਤ 'ਚ ਖੜ੍ਹੀ ਕਾਰ ਵਿਚੋਂ ਦੋ ਤਸਕਰਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਐੱਸ. ਆਈ. ਗੁਰਚਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ 'ਚ ਟੀਮ ਛਾਉਣੀ ਸ਼ਮਸ਼ਾਨਘਾਟ ਰੋਡ 'ਤੇ ਗਸ਼ਤ ਕਰ ਰਹੀ ਸੀ ਤਾਂ ਉੱਥੇ ਸ਼ੱਕੀ ਹਾਲਾਤ 'ਚ ਕਾਰ 'ਚ ਬੈਠੇ 2 ਵਿਅਕਤੀਆਂ ਦੀ ਤਲਾਸ਼ੀ ਲਈ ਗਈ।
ਇਸ ਦੌਰਾਨ ਉਨ੍ਹਾਂ ਕੋਲੋਂ 51 ਗ੍ਰਾਮ ਹੈਰੋਇਨ ਮਿਲੀ। ਦੋਸ਼ੀਆਂ ਦੀ ਪਛਾਣ ਰਮੇਸ਼ ਉਰਫ਼ ਮੇਛਾ ਅਤੇ ਸੂਰਜ ਪਿੰਡ ਖਲਚੀਆਂ ਕਦੀਮ ਵਜੋਂ ਹੋਈ ਹੈ। ਦੋਹਾਂ ਦੇ ਖ਼ਿਲਾਫ਼ ਥਾਣਾ ਕੈਂਟ ਵਿਚ ਪਰਚਾ ਦਰਜ ਕੀਤਾ ਗਿਆ ਹੈ।