ਪੁਲਸ ਵੱਲੋਂ ਨਸ਼ੀਲੀਆਂ ਦਵਾਈਆਂ ਦਾ ਤਸਕਰ ਗ੍ਰਿਫ਼ਤਾਰ

Thursday, Sep 12, 2024 - 04:12 PM (IST)

ਪੁਲਸ ਵੱਲੋਂ ਨਸ਼ੀਲੀਆਂ ਦਵਾਈਆਂ ਦਾ ਤਸਕਰ ਗ੍ਰਿਫ਼ਤਾਰ

ਮੋਹਾਲੀ (ਪਰਦੀਪ) : ਰੇਂਜ ਐਂਟੀ-ਨਾਰਕੋਟਿਕਸ-ਕਮ-ਸਪੈਸ਼ਲ ਆਪ੍ਰੇਸ਼ਨ ਸੈੱਲ ਰੇਂਜ ਰੂਪਨਗਰ (ਕੈਂਪ ਐਟ ਮੋਹਾਲੀ) ਦੀ ਟੀਮ ਨੇ ਨਸ਼ੀਲੀਆਂ ਦਵਾਈਆਂ ਸਪਲਾਈ ਕਰਨ ਵਾਲੇ ਇਕ ਤਸਕਰ ਨੂੰ ਕਾਬੂ ਕੀਤਾ ਹੈ। ਉਸ ਦੇ ਕਬਜ਼ੇ ਵਿਚੋਂ 50 ਨਸ਼ੀਲੀ ਸ਼ੀਸ਼ੀਆਂ, 2120 ਨਸ਼ੀਲੇ ਕੈਪਸੂਲ, 6470 ਨਸ਼ੀਲੀ ਗੋਲੀਆਂ, 36 ਨਸ਼ੀਲੇ ਟੀਕਿਆਂ ਅਤੇ 20,000 ਰੁਪਏ ਡਰੱਗ ਮਨੀ ਬਾਰਾਮਦ ਕੀਤੀ ਗਈ ਹੈ। ਇਸ ਸਬੰਧੀ ਬੁਲਾਰੇ ਨੇ ਦੱਸਿਆ ਕਿ ਰੇਂਜ ਐਂਟੀ ਨਾਰਕੋਟਿਕਸ-ਕਮ-ਸਪੈਸ਼ਲ ਆਪ੍ਰੇਸ਼ਨ ਸੈੱਲ ਰੇਂਜ ਰੂਪਨਗਰ (ਕੈਂਪ ਐਟ ਮੋਹਾਲੀ) ਦੀ ਟੀਮ ਇੰਚਾਰਜ ਸੁਖਵਿੰਦਰ ਸਿੰਘ ਐੱਸ.ਆਈ. ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਮੁਖ਼ਬਰ ਦੀ ਸੂਚਨਾ ਦੇ ਆਧਾਰ ’ਤੇ ਸੰਜੇ ਕੁਮਾਰ ਉਰਫ਼ ਸੰਜੂ ਵਾਸੀ ਵਿਕਾਸ ਨਗਰ ਮੌਲੀ ਜਾਗਰਾਂ ਚੰਡੀਗੜ੍ਹ ਨੂੰ ਨੌ ਗਜ਼ਾ ਪੀਰ ਬਲਟਾਨਾ ਨੇੜੇ ਮੋਟਰਸਾਈਕਲ ’ਤੇ ਪਿੱਠੂ ਬੈਗ ਲਿਜਾਂਦੇ ਕਾਬੂ ਕੀਤਾ।

ਡੀ.ਐੱਸ.ਪੀ. ਜ਼ੀਰਕਪੁਰ ਜਸਪਿੰਦਰ ਸਿੰਘ ਗਿੱਲ ਦੀ ਹਾਜ਼ਰੀ ’ਚ ਬੈਗ ਦੀ ਤਲਾਸ਼ੀ ਲਈ ਗਈ, ਜਿਸ ’ਚ 50 ਨਸ਼ੀਲੀ ਸ਼ੀਸ਼ੀਆਂ, 2120 ਨਸ਼ੀਲੇ ਕੈਪਸੂਲ, 6470 ਨਸ਼ੀਲੀ ਗੋਲੀਆਂ, 36 ਨਸ਼ੀਲੀ ਟੀਕਿਆਂ ਅਤੇ 20,000 ਰੁਪਏ ਡਰੱਗ ਮਨੀ ਬਰਾਮਦ ਕੀਤੇ ਗਏ। ਇਸ ਸਬੰਧੀ ਸੰਜੇ ਕੁਮਾਰ ਉਰਫ਼ ਸੰਜੂ ਖ਼ਿਲਾਫ਼ ਥਾਣਾ ਜ਼ੀਰਕਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਪੁੱਛਗਿੱਛ ਦੌਰਾਨ ਇਸ ਵਿਅਕਤੀ ਨੇ ਦੱਸਿਆ ਕਿ ਉਸ ਦੇ ਖ਼ਿਲਾਫ਼ ਪਹਿਲਾਂ ਵੀ ਸੈਕਟਰ-39 ਚੰਡੀਗੜ੍ਹ ਵਿਖੇ ਮੁਕੱਦਮਾ ਦਰਜ ਹੈ। ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਉਸ ਤੋਂ ਨਸ਼ੀਲੀਆਂ ਦਵਾਈਆਂ ਦੇ ਧੰਦੇ ਸਬੰਧੀ ਬੈਕਵਰਡ ਅਤੇ ਫਾਰਵਰਡ ਲਿੰਕ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਉਹ ਇਹ ਨਸ਼ੀਲੀ ਦਵਾਈਆਂ ਕਿਥੋਂ ਲੈ ਕੇ ਆਉਂਦਾ ਹੈ ਅਤੇ ਅੱਗੇ ਕਿਸ-ਕਿਸ ਨੂੰ ਵੇਚਦਾ ਹੈ।
 


author

Babita

Content Editor

Related News