Punjab: ਪਾਕਿ ਤੋਂ ਹਥਿਆਰਾਂ ਦੀ ਖੇਪ ਮੰਗਵਾਉਣ ਵਾਲਾ ਸਮੱਗਲਰ ਗ੍ਰਿਫ਼ਤਾਰ, ਹਥਿਆਰ ਸਣੇ ਨਕਦੀ ਬਰਾਮਦ

Wednesday, Sep 17, 2025 - 07:13 PM (IST)

Punjab: ਪਾਕਿ ਤੋਂ ਹਥਿਆਰਾਂ ਦੀ ਖੇਪ ਮੰਗਵਾਉਣ ਵਾਲਾ ਸਮੱਗਲਰ ਗ੍ਰਿਫ਼ਤਾਰ, ਹਥਿਆਰ ਸਣੇ ਨਕਦੀ ਬਰਾਮਦ

ਤਰਨਤਾਰਨ (ਰਮਨ ਚਾਵਲਾ, ਰਾਜੂ)-ਤਰਨਤਾਰਨ ਜ਼ਿਲ੍ਹੇ ਦੇ ਥਾਣਾ ਵਲਟੋਹਾ ਦੀ ਪੁਲਸ ਨੇ ਇਕ ਅੰਤਰਰਾਸ਼ਟਰੀ ਹਥਿਆਰ ਸਮੱਗਲਰ ਨੂੰ ਗ੍ਰਿਫ਼ਤਾਰ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ, ਜਿਸ ਪਾਸੋਂ 2 ਆਸਟਰੀਆ ਮੇਡ ਗਲੋਕ ਪਿਸਤੌਲ, ਇਕ 9 ਐੱਮ. ਐੱਮ. ਪਿਸਤੌਲ, ਮੋਬਾਇਲ, ਮੈਗਜ਼ੀਨ ਅਤੇ 30 ਹਜ਼ਾਰ ਦੀ ਕਰੰਸੀ ਬਰਾਮਦ ਕੀਤੀ ਗਈ ਹੈ। ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਬੀਤੇ ਸਮੇਂ ਤੋਂ ਪਾਕਿਸਤਾਨ ਵਿਚ ਮੌਜੂਦ ਸਮੱਗਲਰਾਂ ਨਾਲ ਸਬੰਧ ਬਣਾ ਕੇ ਹਥਿਆਰਾਂ ਦੀ ਖੇਪ ਡਰੋਨ ਦੀ ਮਦਦ ਨਾਲ ਭਾਰਤ ਮੰਗਵਾ ਰਿਹਾ ਸੀ। ਜਿਸ ਦੇ ਖ਼ਿਲਾਫ਼ ਪੁਲਸ ਵੱਲੋਂ ਪਰਚਾ ਦਰਜ ਕਰਦੇ ਹੋਏ ਮਾਨਯੋਗ ਅਦਾਲਤ ਪਾਸੋਂ ਹਾਸਲ ਕੀਤੇ ਗਏ ਰਿਮਾਂਡ ਦੌਰਾਨ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿਚ ਕਈ ਅਹਿਮ ਖ਼ੁਲਾਸੇ ਹੋ ਸਕਦੇ ਹਨ।

ਇਹ ਵੀ ਪੜ੍ਹੋ: ਪੰਜਾਬ 'ਚ ਲਗਾਤਾਰ 3 ਦਿਨ ਪਵੇਗਾ ਮੀਂਹ! ਪੜ੍ਹੋ Weather ਦੀ ਤਾਜ਼ਾ ਅਪਡੇਟ, ਇਹ ਜ਼ਿਲ੍ਹੇ ਹੋਣਗੇ ਪ੍ਰਭਾਵਿਤ

ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਮੈਡਮ ਰਵਜੋਤ ਗਰੇਵਾਲ ਨੇ ਦੱਸਿਆ ਕਿ ਮਾੜੇ ਅਨਸਰਾਂ ਖ਼ਿਲਾਫ਼ ਸਖ਼ਤ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਥਾਣਾ ਵਲਟੋਹਾ ਦੀ ਪੁਲਸ ਵੱਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਕੈਂਚੀ ਮੋੜ ਨੇੜੇ ਅਸਲ ਉਤਾੜ ਤੋਂ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਦੀ ਪਛਾਣ ਅੰਮ੍ਰਿਤਪਾਲ ਸਿੰਘ ਨਿਵਾਸੀ ਪਿੰਡ ਮਾੜੀ ਕੰਬੋਕੇ ਵਜੋਂ ਹੋਈ ਹੈ। ਜਿਸ ਦੀ ਤਲਾਸ਼ੀ ਲੈਣ ਦੌਰਾਨ ਉਸ ਪਾਸੋਂ 2 ਆਸਟਰੀਆ ਮੇਡ ਗਲੋਕ ਪਿਸਤੌਲ, ਇਕ 9 ਐੱਮ. ਐੱਮ. ਪਿਸਤੌਲ, ਇਕ ਮੈਗਜ਼ੀਨ, ਮੋਬਾਇਲ ਅਤੇ 30 ਹਜ਼ਾਰ ਦੀ ਕਰੰਸੀ ਬਰਾਮਦ ਕੀਤੀ ਗਈ ਹੈ। 

ਐੱਸ. ਐੱਸ. ਪੀ. ਨੇ ਦੱਸਿਆ ਕਿ ਇਸ ਮੁਲਜ਼ਮ ਖ਼ਿਲਾਫ਼ ਥਾਣਾ ਵਲਟੋਹਾ ਵਿਖੇ ਪਰਚਾ ਦਰਜ ਕਰਦੇ ਹੋਏ ਮਾਨਯੋਗ ਅਦਾਲਤ ਪਾਸੋਂ ਦੋ ਦਿਨਾਂ ਰਿਮਾਂਡ ਹਾਸਲ ਕਰ ਲਿਆ ਗਿਆ ਹੈ, ਜਿਸ ਪਾਸੋਂ ਕੀਤੀ ਗਈ ਸ਼ੁਰੂਆਤੀ ਪੁੱਛਗਿੱਛ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਅੰਮ੍ਰਿਤ ਪਾਲ ਸਿੰਘ ਦੇ ਗੁਆਂਢੀ ਦੇਸ਼ ਪਾਕਿਸਤਾਨ ਵਿਚ ਸਮੱਗਲਰਾਂ ਨਾਲ ਸਬੰਧ ਹਨ, ਜੋ ਮੋਬਾਇਲ ਦੀ ਵਰਤੋਂ ਕਰਦੇ ਹੋਏ ਡਰੋਨ ਦੀ ਮਦਦ ਨਾਲ ਭਾਰਤੀ ਖੇਤਰ ਵਿਚ ਬੀਤੇ ਸਮੇਂ ਤੋਂ ਹਥਿਆਰ ਮੰਗਵਾਉਣ ਦਾ ਧੰਦਾ ਕਰ ਰਿਹਾ ਸੀ। 

ਇਹ ਵੀ ਪੜ੍ਹੋ: ਹੁਣ ਹੁਸ਼ਿਆਰਪੁਰ ਦੇ ਇਸ ਪਿੰਡ ਨੇ ਪ੍ਰਵਾਸੀਆਂ ਖ਼ਿਲਾਫ਼ ਚੁੱਕਿਆ ਵੱਡਾ ਕਦਮ

ਉਨ੍ਹਾਂ ਦੱਸਿਆ ਕਿ ਬਰਾਮਦ ਕੀਤੇ ਗਏ ਹਥਿਆਰ ਵੀ ਡਰੋਨ ਦੀ ਮਦਦ ਨਾਲ ਭਾਰਤ ਪੁੱਜੇ ਸਨ ਅਤੇ ਇਸ ਮੁਲਜ਼ਮ ਵੱਲੋਂ ਇਨ੍ਹਾਂ ਹਥਿਆਰਾਂ ਨੂੰ ਕਿੱਥੇ ਸਪਲਾਈ ਕੀਤਾ ਜਾਣਾ ਸੀ, ਦੀ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ। ਡੀ. ਐੱਸ. ਪੀ. ਨੇ ਦੱਸਿਆ ਕਿ ਮੁਲਜ਼ਮ ਜਦੋਂ ਨਾਬਾਲਗ ਸੀ, ਉਸ ਸਮੇਂ ਕਤਲ ਮਾਮਲੇ ਵਿਚ ਨਾਮਜ਼ਦ ਸੀ ਅਤੇ ਹੁਣ ਇਹ ਮੁਲਜ਼ਮ ਜਮਾਨਤ ’ਤੇ ਬਾਹਰ ਆਇਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਾਸੋਂ ਬਰਾਮਦ ਕੀਤੇ ਗਏ ਮੋਬਾਇਲ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿਚ ਕਈ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਸਾਬਕਾ MP ਮਹਿੰਦਰ ਕੇਪੀ ਦੇ ਬੇਟੇ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ, ਗ੍ਰੈਂਡ ਵਿਟਾਰਾ ਕਾਰ ਦੇ ਮਾਲਕ ਨੇ ...

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News