ਸ਼ਰਾਬ ਸਮੱਗਲਿੰਗ ਦੇ ਦੋਸ਼ ''ਚ ਸਮੱਗਲਰ ਕਾਬੂ, 18 ਬੋਤਲਾਂ ਸ਼ਰਾਬ ਬਰਾਮਦ
Saturday, Mar 07, 2026 - 08:22 AM (IST)
ਲੁਧਿਆਣਾ (ਗੌਤਮ) : ਥਾਣਾ ਸਾਹਨੇਵਾਲ ਦੀ ਪੁਲਸ ਨੇ ਸ਼ਰਾਬ ਦੀ ਸਮੱਗਲਿਗ ਕਰਨ ਦੇ ਦੋਸ਼ ਵਿੱਚ ਇੱਕ ਸ਼ਰਾਬ ਸਮੱਗਲਰ ਨੂੰ ਕਾਬੂ ਕੀਤਾ ਹੈ। ਪੁਲਸ ਨੇ ਮੁਲਜ਼ਮ ਕੋਲੋਂ ਨਾਜਾਇਜ਼ ਸ਼ਰਾਬ ਦੀਆਂ 18 ਬੋਤਲਾਂ ਬਰਾਮਦ ਕੀਤੀਆਂ ਹਨ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਪੁੱਤ ਨਾ ਹੋਣ ਕਾਰਨ ਪਤੀ ਕਰਦਾ ਸੀ ਤੰਗ, ਪਤਨੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
ਮੁਲਜ਼ਮ ਦੀ ਪਛਾਣ ਪਿੰਡ ਨੰਦਪੁਰ, ਸਾਹਨੇਵਾਲ ਦੇ ਰਹਿਣ ਵਾਲੇ ਰਾਜੂ ਯਾਦਵ ਵਜੋਂ ਹੋਈ ਹੈ। ਸਬ-ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਚੈਕਿੰਗ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਕਤ ਮੁਲਜ਼ਮ ਨਾਜਾਇਜ਼ ਸ਼ਰਾਬ ਦੀ ਸਪਲਾਈ ਕਰਨ ਜਾ ਰਿਹਾ ਹੈ। ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਟੀਮ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
