1 ਕਰੋੜ ਦੀ ਹੈਰੋਇਨ ਸਮੇਤ ਸਮੱਗਲਰ ਕਾਬੂ

Sunday, Sep 15, 2019 - 10:07 PM (IST)

1 ਕਰੋੜ ਦੀ ਹੈਰੋਇਨ ਸਮੇਤ ਸਮੱਗਲਰ ਕਾਬੂ

ਲੁਧਿਆਣਾ (ਅਨਿਲ)-ਸਪੈਸ਼ਲ ਟਾਸਕ ਫੋਰਸ ਦੀ ਪੁਲਸ ਟੀਮ ਨੇ ਨਸ਼ਾ ਸਮੱਗਲਰਾਂ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਇਕ ਵਿਅਕਤੀ ਨੂੰ 1 ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਐੱਸ. ਟੀ. ਐੱਫ. ਲੁਧਿਆਣਾ ਫਿਰੋਜ਼ਪੁਰ ਰੇਂਜ ਦੇ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਇਕ ਨਸ਼ਾ ਸਮੱਗਲਰ ਹੈਰੋਇਨ ਦੀ ਖੇਪ ਲੈ ਕੇ ਬਸਤੀ ਜੋਧੇਵਾਲ ਦੇ ਇਲਾਕੇ 'ਚ ਆਪਣੇ ਗਾਹਕਾਂ ਨੂੰ ਸਪਲਾਈ ਕਰਨ ਦਾ ਇੰਤਜ਼ਾਰ ਕਰ ਰਿਹਾ ਹੈ, ਜਿਸ 'ਤੇ ਪੁਲਸ ਨੇ ਕਾਰਵਾਈ ਕਰਦਿਆਂ ਮੁਹੱਲਾ ਬਲਦੇਵ ਨਗਰ ਦੁੱਧ ਦੀ ਡੇਅਰੀ ਦੇ ਨੇੜੇ ਇਕ ਸਕੂਟਰੀ ਸਵਾਰ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਚੈਕਿੰਗ ਲਈ ਰੋਕਿਆ। ਜਦ ਪੁਲਸ ਨੇ ਸਕੂਟਰੀ ਦੀ ਡਿੱਕੀ ਦੀ ਤਲਾਸ਼ੀ ਲਈ ਤਾਂ ਉਸ 'ਚੋਂ 195 ਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਕੀਤੀ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ ਲਗਭਗ 1 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਸ ਨੇ ਮੁਲਜ਼ਮ ਦੀ ਪਛਾਣ ਸਰਬਜੀਤ ਸਿੰਘ ਬਿੱਲਾ (26) ਵਾਸੀ ਮੁਹੱਲਾ ਬਲਦੇਵ ਨਗਰ ਵਜੋਂ ਕੀਤੀ, ਜਿਸ ਖਿਲਾਫ ਥਾਣਾ ਬਸਤੀ ਜੋਧੇਵਾਲ ਵਿਚ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਦੋਸ਼ੀ ਇਕ ਸਾਲ ਤੋਂ ਹੈਰੋਇਨ ਦੀ ਸਮੱਗਲਿੰਗ ਕਰ ਰਿਹਾ ਹੈ, ਜਿਸ 'ਤੇ ਪਹਿਲਾਂ ਵੀ ਲੜਾਈ-ਝਗੜੇ ਅਤੇ ਲੁੱਟ-ਖੋਹ ਦੇ 2 ਮਾਮਲੇ ਵੱਖ-ਵੱਖ ਥਾਣਿਆਂ 'ਚ ਦਰਜ ਹਨ। ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ।


author

Karan Kumar

Content Editor

Related News