ਪੰਜਾਬ ''ਚ 10 ਕਿਲੋ ਹੈਰੋਇਨ ਸਣੇ ਇਕ ਤਸਕਰ ਗ੍ਰਿਫਤਾਰ, ਪੁਲਸ ਵੱਲੋਂ ਨੈੱਟਵਰਕ ਦੀ ਜਾਂਚ ਜਾਰੀ

Friday, Sep 18, 2026 - 08:00 PM (IST)

ਪੰਜਾਬ ''ਚ 10 ਕਿਲੋ ਹੈਰੋਇਨ ਸਣੇ ਇਕ ਤਸਕਰ ਗ੍ਰਿਫਤਾਰ, ਪੁਲਸ ਵੱਲੋਂ ਨੈੱਟਵਰਕ ਦੀ ਜਾਂਚ ਜਾਰੀ

ਅੰਮ੍ਰਿਤਸਰ- ਅੰਮ੍ਰਿਤਸਰ 'ਚ ਸਰਹੱਦ ਪਾਰ ਤੋਂ ਨਸ਼ੇ ਦੀ ਤਸਕਰੀ ਰੁਕਣ ਦਾ ਨਾਂ ਨਹੀਂ ਲੈ ਰਹੀ। ਜ਼ਿਲ੍ਹੇ 'ਚ ਲਗਾਤਾਰ ਹੈਰੋਇਨ ਅਤੇ ਹਥਿਆਰ ਬਰਾਮਦਗੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੌਰਾਨ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ, ਜਿਥੇ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵੱਲੋਂ ਸਰਹੱਦ ਪਾਰ ਨਸ਼ਾ ਤਸਕਰੀ ਦੇ ਇੱਕ ਗਿਰੋਹ ਦਾ ਪਰਦਾਫਾਸ਼ ਕਰਕੇ ਇੱਕ ਦੋਸ਼ੀ ਨੂੰ ਕਾਬੂ ਕੀਤਾ ਗਿਆ। ਮੁਲਜ਼ਮ ਕੋਲੋਂ ਕੋਲੋਂ 10 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਇਕ ਹੋਰ ਵੱਡੀ ਵਾਰਦਾਤ; ਡਿਲੀਵਰੀ ਬੁਆਏ ਦਾ ਪੁਲਸ ਥਾਣੇ ਕੋਲ ਗੋਲੀਆਂ ਮਾਰ ਕੇ ਕਤਲ

ਡੀ. ਜੀ. ਪੀ.  ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ 'ਤੇ ਵਿਦੇਸ਼ ਵਿੱਚ ਬੈਠੇ ਤਸਕਰ ਦੇ ਸੰਪਰਕ ਵਿੱਚ ਸੀ ਅਤੇ ਹਦਾਇਤਾਂ ਅਨੁਸਾਰ ਅੱਗੇ ਸਪਲਾਈ ਕਰਨ ਲਈ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰ ਰਿਹਾ ਸੀ। ਉਨ੍ਹਾਂ ਦੱਸਿਆ ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਮੁਲਜ਼ਮ ਖਿਲਾਫ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਕਰਨ ਅਤੇ ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਵਿਆਪਕ ਨੈੱਟਵਰਕ ਨੂੰ ਤੋੜਨ ਲਈ ਅਗਲੇਰੀ ਜਾਂਚ ਜਾਰੀ ਹੈ। 

ਇਹ ਵੀ ਪੜ੍ਹੋ- SGPC ਦੀ ਵੱਡੀ ਕਾਰਵਾਈ, ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਤੇ ਡਰਾਈਵਰ ਮੋਹਣ ਸਿੰਘ ਮੁਅੱਤਲ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News