ਨਾਜਾਇਜ਼ ਸ਼ਰਾਬ ਦੀ ਸਪਲਾਈ ਕਰਨ ਆਇਆ ਸਮੱਗਲਰ 25 ਬੋਤਲਾਂ ਸਮੇਤ ਗ੍ਰਿਫ਼ਤਾਰ
Thursday, Jun 12, 2025 - 09:32 AM (IST)

ਲੁਧਿਆਣਾ (ਅਨਿਲ) : ਥਾਣਾ ਪੀ. ਏ. ਯੂ. ਦੀ ਪੁਲਸ ਨੇ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਸਮੱਗਲਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਇਕ ਸ਼ਰਾਬ ਸਮੱਗਲਰ ਨੂੰ ਨਾਜਾਇਜ਼ ਸ਼ਰਾਬ ਦੀ ਸਪਲਾਈ ਕਰਦੇ ਸਮੇਂ 25 ਬੋਤਲਾਂ ਨਾਜਾਇਜ਼ ਸ਼ਰਾਬ ਦੇ ਨਾਲ ਗ੍ਰਿਫਤਾਰ ਕੀਤਾ ਗਿਆ ਹੈ।
ਜਾਂਚ ਅਧਿਕਾਰੀ ਬਬਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਗਸ਼ਤ ਦੌਰਾਨ ਖ਼ਬਰੀ ਨੇ ਸੂਚਨਾ ਦਿੱਤੀ ਕਿ ਇਕ ਮੁਲਜ਼ਮ ਬਚਨ ਸਿੰਘ ਮਾਰਗ ਨੇੜੇ ਗੰਦਾ ਨਾਲਾ ਪੁਲੀ ਕੋਲ ਨਾਜਾਇਜ਼ ਸ਼ਰਾਬ ਦੀ ਸਪਾਲਈ ਕਰਨ ਲਈ ਆਇਆ ਹੋਇਆ ਹੈ। ਇਸ ਤੋਂ ਬਾਅਦ ਪੁਲਸ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ’ਤੇ ਛਾਪਾਮਾਰੀ ਕੀਤੀ ਗਈ, ਜਿਥੇ ਪੁਲਸ ਟੀਮ ਨੇ ਇਕ ਮੁਲਜ਼ਮ ਨੂੰ ਨਾਜਾਇਜ਼ ਸ਼ਰਾਬ ਦੇ ਨਾਲ ਗ੍ਰਿਫਤਾਰ ਕੀਤਾ ਗਿਆ।
ਇਹ ਵੀ ਪੜ੍ਹੋ : 1 ਜੁਲਾਈ ਤੋਂ ਟਿਕਟ ਬੁੱਕ ਨਹੀਂ ਕਰ ਸਕਣਗੇ ਇਹ ਲੋਕ! ਰੇਲਵੇ ਨੇ ਨਿਯਮ 'ਚ ਕੀਤਾ ਵੱਡਾ ਬਦਲਾਅ
ਜਦੋਂ ਪੁਲਸ ਟੀਮ ਨੇ ਉਕਤ ਮੁਲਜ਼ਮ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 25 ਬੋਤਲਾਂ ਨਾਜਾਇਜ਼ ਸ਼ਰਾਬ ਦੇਸੀ ਡਾਲਰ ਬਰਾਮਦ ਕੀਤੀ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਜਿਸ ਤੋਂ ਬਾਅਦ ਪੁਲਸ ਟੀਮ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਮੁਲਜ਼ਮ ਦੀ ਪਛਾਣ ਪੰਕਜ ਪੁੱਤਰ ਰਸ਼ਪਾਲ ਸਿੰਘ ਵਾਸੀ ਜ਼ੈੱਡ-ਬਲਾਕ ਹੈਬੋਵਾਲ ਖੁਰਦ ਵਜੋਂ ਕੀਤੀ ਹੈ। ਪੁਲਸ ਨੇ ਮੁਲਜ਼ਮ ਖਿਲਾਫ ਥਾਣਾ ਪੀ. ਏ. ਯੂ. ’ਚ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8