500 ਗ੍ਰਾਮ ਹੈਰੋਇਨ ਸਮੇਤ ਤਸਕਰ ਗ੍ਰਿਫਤਾਰ

Friday, Feb 21, 2020 - 06:25 PM (IST)

500 ਗ੍ਰਾਮ ਹੈਰੋਇਨ ਸਮੇਤ ਤਸਕਰ ਗ੍ਰਿਫਤਾਰ

ਲੁਧਿਆਣਾ, (ਰਿਸ਼ੀ)— ਨਸ਼ੇ ਦੀ ਸਪਲਾਈ ਕਰਨ ਜਾ ਰਿਹਾ ਇਕ ਸਮੱਗਲਰ 500 ਗ੍ਰਾਮ ਹੈਰੋਇਨ ਸਣੇ ਪੁਲਸ ਦੇ ਹੱਥੇ ਚੜ੍ਹ ਗਿਆ। ਸਮੱਗਲਰ ਤੋਂ 500 ਗ੍ਰਾਮ ਚਰਸ ਬਰਾਮਦ ਕਰ ਕੇ ਡਵੀਜ਼ਨ ਨੰ. 2 'ਚ ਐੱਨ. ਡੀ. ਪੀ. ਐੱਸ. ਐਕਟ ਅਧੀਨ ਕੇਸ ਦਰਜ ਕੀਤਾ ਹੈ।
ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਸਪਤਾਲ ਸਿੰਘ ਮੁਤਾਬਕ ਫੜੇ ਗਏ ਦੋਸ਼ੀ ਦੀ ਪਛਾਣ ਰਵੀ ਕੁਮਾਰ ਨਿਵਾਸੀ ਇਸਲਾਮਗੰਜ ਵਜੋਂ ਹੋਈ ਹੈ। ਪੁਲਸ ਨੇ ਵੀਰਵਾਰ ਨੂੰ ਸੂਚਨਾ ਦੇ ਆਧਾਰ 'ਤੇ ਸਿਵਲ ਹਸਪਤਾਲ ਕੋਲੋਂ ਉਦੋਂ ਦਬੋਚਿਆ ਜਦੋਂ ਨਸ਼ੇ ਦੀ ਸਪਲਾਈ ਕਰਨ ਜਾ ਰਿਹਾ ਸੀ। ਪੁਲਸ ਮੁਤਾਬਕ ਦੋਸ਼ੀ ਖੁਦ ਵੀ ਨਸ਼ਾ ਕਰਨ ਦਾ ਆਦੀ ਹੈ ਤੇ ਨਸ਼ੇ ਦੀ ਪੂਰਤੀ ਲਈ ਸਮੱਗਲਿੰਗ ਕਰਨ ਲੱਗ ਪਿਆ। ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰ ਕੇ ਰਿਮਾਂਡ 'ਤੇ ਪੁੱਛਗਿੱਛ ਕੀਤੀ ਜਾਵੇਗੀ। 


author

KamalJeet Singh

Content Editor

Related News