1 ਲੱਖ ਤੋਂ ਵੀ ਵਧ ਨਸ਼ੇ ਵਾਲੀਆਂ ਗੋਲ਼ੀਆਂ ਤੇ ਕੈਪਸੂਲਾਂ ਸਮੇਤ ਸਮੱਗਲਰ ਕਾਬੂ, ਅਹਿਮ ਖ਼ੁਲਾਸੇ ਹੋਣ ਦੀ ਉਮੀਦ

Thursday, Jul 11, 2024 - 04:28 PM (IST)

1 ਲੱਖ ਤੋਂ ਵੀ ਵਧ ਨਸ਼ੇ ਵਾਲੀਆਂ ਗੋਲ਼ੀਆਂ ਤੇ ਕੈਪਸੂਲਾਂ ਸਮੇਤ ਸਮੱਗਲਰ ਕਾਬੂ, ਅਹਿਮ ਖ਼ੁਲਾਸੇ ਹੋਣ ਦੀ ਉਮੀਦ

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)– ਲੱਖਾਂ ਨਸ਼ੇ ਵਾਲੀਆਂ ਗੋਲੀਆਂ ਸਮੇਤ ਫੜ੍ਹੇ ਗਏ ਨਸ਼ਾ ਸਮੱਗਲਰ ਤੋਂ ਪੁਲਸ ਅਹਿਮ ਰਾਜ ਖੁੱਲ੍ਹਵਾਉਣ ’ਚ ਲੱਗੀ ਹੋਈ ਹੈ। ਪ੍ਰੈੱਸ ਕਾਨਫਰੰਸ ਕਰਦਿਆਂ ਐੱਸ. ਐੱਸ. ਪੀ. ਮਲਿਕ ਨੇ ਦੱਸਿਆ ਕਿ 8 ਜੁਲਾਈ ਨੂੰ ਮੁਖਬਰ ਵੱਲੋਂ ਦਿੱਤੀ ਗਈ ਸੂਚਨਾ ਦੇ ਆਧਾਰ ’ਤੇ ਸੀ. ਆਈ. ਸਟਾਫ ਦੇ ਇੰਚਾਰਜ ਬਲਜੀਤ ਸਿੰਘ ਅਤੇ ਥਾਣਾ ਧਨੌਲਾ ਦੇ ਇੰਸਪੈਕਟਰ ਲਖਵਿੰਦਰ ਸਿੰਘ ਨੇ ਇਕ ਪਿੱਕਅਪ ਗੱਡੀ ’ਚੋਂ 1,37550 ਨਸ਼ੇ ਵਾਲੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ ਸ਼ਿਵ ਰਾਮ ਵਾਸੀ ਉਕਸੀ ਜ਼ਿਲਾ ਪਟਿਆਲਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਪੁਲਸ ਪੁੱਛਗਿੱਛ ’ਚ ਉਸਨੇ ਦੱਸਿਆ ਕਿ ਉਹ ਇਹ ਨਸ਼ੇ ਵਾਲੀਆਂ ਗੋਲੀਆਂ ਅਤੇ ਕੈਪਸੂਲ ਬਾਹਰੀ ਸਟੇਟ ਤੋਂ ਲੈ ਕੇ ਆਇਆ ਸੀ। ਪੁਲਸ ਉਸ ਮੁਕਾਮ ਤੱਕ ਵੀ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ। ਸ਼ਿਵ ਰਾਮ ਕੋਲੋਂ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਪੁੱਛਗਿੱਛ ’ਚ ਉਸ ਕੋਲੋਂ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

ਇਹ ਖ਼ਬਰ ਵੀ ਪੜ੍ਹੋ - ਜਲੰਧਰ 'ਚ ਸਿਆਸੀ ਆਗੂ ਪਿੱਛੇ ਦਾਤ ਲੈ ਕੇ ਥਾਣੇ 'ਚ ਜਾ ਵੜਿਆ ਵਿਅਕਤੀ, ਪੈ ਗਈਆਂ ਭਾਜੜਾਂ

ਉਨ੍ਹਾਂ ਕਿਹਾ ਕਿ ਬਰਨਾਲਾ ਪੁਲਸ ਵੱਲੋਂ ਨਸ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਅਸੀਂ ਇਲਾਕਾ ਨਿਵਾਸੀਆਂ ਨੂੰ ਵੀ ਅਪੀਲ ਕਰਦੇ ਹਾਂ ਕਿ ਉਹ ਨਸ਼ਾ ਸਮੱਗਲਰਾਂ ਖਿਲਾਫ ਪੁਲਸ ਨੂੰ ਸੂਚਨਾ ਦੇਣ। ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸ ਮੌਕੇ ਐੱਸ.ਪੀ.ਡੀ. ਸੰਦੀਪ ਸਿੰਘ ਮੰਡ, ਡੀ. ਐੱਸ. ਪੀ. ਰਾਜਿੰਦਰਪਾਲ ਸਿੰਘ, ਸੀ. ਆਈ. ਸਟਾਫ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ, ਥਾਣਾ ਧਨੌਲਾ ਦੇ ਐੱਸ. ਐੱਚ. ਓ. ਲਖਵਿੰਦਰ ਸਿੰਘ ਵੀ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News