ਜੇਲ੍ਹ ਕੱਟ ਕੇ ਵੀ ਨਹੀਂ ਟਲਿਆ ਤਸਕਰ! ਅੱਧਾ ਕਿੱਲੋ ਹੈਰੋਇਨ ਸਣੇ ਮੁੜ ਚੜ੍ਹਿਆ ਪੁਲਸ ਅੜਿੱਕੇ
Friday, Jun 28, 2024 - 01:40 PM (IST)

ਲੁਧਿਆਣਾ (ਤਰੁਣ): ਥਾਣਾ ਕੋਤਵਾਲੀ ਦੀ ਪੁਲਸ ਨੇ ਘੰਟਾ ਘਰ ਏ.ਸੀ. ਮਾਰਕੀਟ ਨੇੜੇ ਇਕ ਪੇਸ਼ੇਵਰ ਨਸ਼ਾ ਤਸਕਰ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਅਮਨਦੀਪ ਸਿੰਘ ਵਜੋਂ ਹੋਈ ਹੈ। ਮੁਲਜ਼ਮ ਪਹਿਲਾਂ ਵੀ ਨਸ਼ਾ ਤਸਕਰੀ ਕਰਦੇ ਹੋਏ ਕਾਬੂ ਹੋ ਚੁੱਕਿਆ ਹੈ ਤੇ ਕੁਝ ਦਿਨ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਇਆ ਹੈ। ਥਾਣਾ ਕੋਤਵਾਲੀ ਦੀ ਪੁਲਸ ਤੇ ਉੱਚ ਅਧਿਕਾਰੀ ਪ੍ਰੈੱਸ ਕਾਨਫ਼ਰੰਸ ਕਰ ਕੇ ਨਸ਼ਾ ਤਸਕਰੀ ਦੇ ਇਸ ਕੇਸ ਦਾ ਖ਼ੁਲਾਸਾ ਕਰਨਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਨਾਲ ਜੁੜੀ ਵੱਡੀ ਅਪਡੇਟ! ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
ਇਸ ਤੋਂ ਇਲਾਵਾ ਥਾਣਾ ਡਵੀਜ਼ਨ ਨੰਬਰ 5 ਦੀ ਪੁਲਸ ਨੇ 25 ਗ੍ਰਾਮ ਹੈਰੋਇਨ ਤੇ ਇਕ ਮੋਟਰਸਾਈਕਲ ਸਮੇਤ ਸਿਨਰਮਜੀਤ ਸਿੰਘ ਉਰਫ਼ ਬਿੱਲਾ ਨੂੰ ਕਾਬੂ ਕੀਤਾ ਹੈ। ਰੇਲਵੇ ਲਾਈਨਾਂ ਨੇੜੇ ਪੁਲਸ ਨੂੰ ਵੇਖ ਕੇ ਭੱਜਦੇ ਮੁਲਜ਼ਮ ਨੂੰ ਕਾਬੂ ਕਰ ਕੇ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ 'ਤੇ ਪਹਿਲਾਂ ਨਸ਼ਾ ਤਸਕਰੀ ਦਾ ਕੇਸ ਦਰਜ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8