ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ 550 ਗ੍ਰਾਮ ਹੈਰੋਇਨ, ਪਿਸਤੌਲ ਤੇ ਮੈਗਜ਼ੀਨ ਸਣੇ ਇਕ ਸਮੱਗਲਰ ਕਾਬੂ

Thursday, Apr 04, 2024 - 12:10 PM (IST)

ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ 550 ਗ੍ਰਾਮ ਹੈਰੋਇਨ, ਪਿਸਤੌਲ ਤੇ ਮੈਗਜ਼ੀਨ ਸਣੇ ਇਕ ਸਮੱਗਲਰ ਕਾਬੂ

ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ)– ਫਿਰੋਜ਼ਪੁਰ ਜ਼ਿਲ੍ਹੇ ’ਚ ਐੱਸ. ਪੀ. ਸੌਮਿਆ ਮਿਸ਼ਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਸਮੱਗਲਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਥਾਣਾ ਮਮਦੋਟ ਦੀ ਪੁਲਸ ਨੇ ਬੀਤੀ ਰਾਤ ਐੱਸ. ਐੱਚ. ਓ. ਸਬ-ਇੰਸਪੈਕਟਰ ਗੁਰਿੰਦਰ ਸਿੰਘ ਦੀ ਅਗਵਾਈ ਹੇਠ ਗੁਪਤ ਸੂਚਨਾ ਦੇ ਅਧਾਰ ’ਤੇ ਕਾਰਵਾਈ ਕੀਤੀ। ਇਸ ਦੌਰਾਨ ਪੁਲਸ ਨੇ ਸਰਹੱਦੀ ਪਿੰਡ ਰਹੀਮੇ ਕੇ ਦੇ ਏਰੀਆ ’ਚ ਇਕ ਕਥਿਤ ਨਸ਼ਾ ਸਮੱਗਲਰ ਨੂੰ ਕਾਬੂ ਕੀਤਾ।

ਇਹ ਵੀ ਪੜ੍ਹੋ - ਦਾਦੇ ਨੇ 1994 'ਚ ਖਰੀਦੇ ਸੀ SBI ਦੇ 500 ਰੁਪਏ ਦੇ ਸ਼ੇਅਰ, ਹੁਣ ਕੀਮਤ ਜਾਣ ਪੋਤੇ ਦੇ ਉੱਡ ਗਏ ਹੋਸ਼

ਉਕਤ ਸਮੱਗਲਰ ਤੋਂ ਪੁਲਸ ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਲਿਆਂਦੀ 550 ਗ੍ਰਾਮ ਹੈਰੋਇਨ, ਇਕ ਪਿਸਤੌਲ ਅਤੇ ਮੈਗਜ਼ੀਨ ਬਰਾਮਦ ਕੀਤੀ। ਕਾਬੂ ਕੀਤੇ ਸਮੱਗਲਰ ਦੇ 3 ਸਾਥੀ ਅਜੇ ਫ਼ਰਾਰ ਹਨ, ਜਿਨ੍ਹਾਂ ਦੀ ਭਾਲ ਲਈ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਐੱਸ. ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਨੇ ਦੱਸਿਆ ਕਿ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਥਾਣਾ ਮਮਦੋਟ ਦੇ ਐੱਸ. ਐੱਚ. ਓ. ਸਬ-ਇੰਸਪੈਕਟਰ ਗੁਰਿੰਦਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗਗਨਪ੍ਰੀਤ ਸਿੰਘ ਪੁੱਤਰ ਸਵਰਨ ਸਿੰਘ, ਬਲਵਿੰਦਰ ਸਿੰਘ ਉਰਫ ਕੁਲਵਿੰਦਰ ਸਿੰਘ, ਐੱਮ. ਪੀ. ਸਿੰਘ ਅਤੇ ਦੀਪੂ ਦੇ ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਹਨ।

ਇਹ ਵੀ ਪੜ੍ਹੋ - ਪਹਿਲੀ ਵਾਰ 70 ਹਜ਼ਾਰ ਰੁਪਏ ਦੇ ਨੇੜੇ ਪੁੱਜੀਆਂ ਸੋਨੇ ਦੀਆਂ ਕੀਮਤਾਂ, ਖਰੀਦਦਾਰ ਬਾਜ਼ਾਰ ਤੋਂ ਹੋਏ ਦੂਰ

ਉਹਨਾਂ ਨੂੰ ਜਾਣਕਾਰੀ ਮਿਲੀ ਕਿ ਉਹ ਪਾਕਿਸਤਾਨ ਵੱਲੋਂ ਪੰਜਾਬ ਦੇ ਏਰੀਆ ’ਚ ਹੈਰੋਇਨ ਤੇ ਹਥਿਆਰਾਂ ਦੀ ਸਮੱਗਲਿੰਗ ਕਰਦੇ ਹਨ, ਜੋ ਤਾਰ ਦੇ ਪਾਰ ਪਾਕਿਸਤਾਨ ਸਰਹੱਦ ਵੱਲੋਂ ਡਰੋਨ ਰਾਹੀਂ ਹੈਰੋਇਨ ਅਤੇ ਹਥਿਆਰ ਭਾਰਤੀ ਸੀਮਾ ਵਿਚ ਪੰਜਾਬ ਦੇ ਏਰੀਆ ਪਿੰਡ ਫੱਤੇਵਾਲਾ ਹਿਠਾੜ ਅਤੇ ਮੱਬੋ ਕੇ ਆਦਿ ਵਿਚ ਮੰਗਵਾਉਂਦੇ ਹਨ।ਤੇ ਕੁਝ ਦਿਨ ਪਹਿਲਾਂ ਇਨ੍ਹਾਂ ਸਮੱਗਲਰਾਂ ਵੱਲੋਂ ਪਾਕਿਸਤਾਨ ਤੋਂ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਮੰਗਵਾਈ ਗਈ ਹੈ, ਜੋ ਇਹ ਸਮੱਗਲਰ ਅੱਗੇ ਟਿਕਾਣੇ ਲਗਾ ਰਹੇ ਹਨ।

ਇਹ ਵੀ ਪੜ੍ਹੋ - ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਨਵੇਂ ਰੇਟ

ਐੱਸ. ਪੀ. ਰਣਧੀਰ ਕੁਮਾਰ ਨੇ ਦੱਸਿਆ ਕਿ ਇਸ ਗੁਪਤ ਸੂਚਨਾ ਦੇ ਆਧਾਰ ’ਤੇ ਉਨ੍ਹਾਂ ਦੀ ਪੁਲਸ ਪਾਰਟੀ ਨੇ ਦੱਸੀ ਜਗ੍ਹਾ ਦੀ ਛਾਪਾਮਾਰੀ ਕੀਤੀ, ਜਿਸ ਦੌਰਾਨ ਗਗਨਪ੍ਰੀਤ ਸਿੰਘ ਨੂੰ ਕਾਬੂ ਕੀਤਾ ਗਿਆ, ਜਿਸ ਕੋਲੋਂ 550 ਗ੍ਰਾਮ ਹੈਰੋਇਨ, ਇਕ 32 ਬੋਰ ਦਾ ਪਿਸਤੌਲ ਅਤੇ ਇਕ ਮੈਗਜ਼ੀਨ ਬਰਾਮਦ ਹੋਏ। ਕਾਬੂ ਕੀਤੇ ਕਥਿਤ ਨਸ਼ਾ ਸਮੱਗਲਰ ਅਤੇ ਉਸਦੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਕਾਬੂ ਕੀਤੇ ਕਥਿਤ ਸਮੱਗਲਰ ਨੂੰ ਅਦਾਲਤ ’ਚ ਪੇਸ਼ ਕਰ ਕੇ ਉਸਦਾ ਪੁਲਸ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ - ਅੱਜ ਤੋਂ ਦੇਸ਼ 'ਚ ਲਾਗੂ ਹੋਇਆ 'ਇੱਕ ਵਾਹਨ, ਇੱਕ ਫਾਸਟੈਗ' ਦਾ ਨਿਯਮ, ਜਾਣੋ ਕੀ ਹੈ ਖ਼ਾਸੀਅਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News