270 ਗ੍ਰਾਮ ਹਿਰੋਇਨ ਸਮੇਤ ਤਸਕਰ ਗ੍ਰਿਫਤਾਰ

Sunday, Jan 27, 2019 - 07:07 PM (IST)

270 ਗ੍ਰਾਮ ਹਿਰੋਇਨ ਸਮੇਤ ਤਸਕਰ ਗ੍ਰਿਫਤਾਰ

ਲੁਧਿਆਣਾ (ਅਨਿਲ)— ਸਪੈਸ਼ਲ ਟਾਸਕ ਫੋਰਸ ਦੀ ਪੁਲਸ ਟੀਮ ਵਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਇਕ ਨੌਜਵਾਨ ਨੂੰ 1 ਕਰੋੜ 35 ਲੱਖ ਰੁਪਏ ਦੀ ਹਿਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਸਬੰਧੀ ਅੱਜ ਐੱਸ.ਟੀ. ਐੱਫ. ਲੁਧਿਆਣਾ ਫਿਰੋਜ਼ਪੁਰ ਰੇਂਜ ਦੇ ਇੰਚਾਰਜ ਹਰਬੰਸ ਸਿੰਘ ਰਿਹਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੁਲਸ ਨੂੰ ਮੁਖਬੀਰ ਖਾਸ ਨੇ ਸੂਚਨਾ ਦਿੱਤੀ ਕਿ ਇਲਾਕੇ 'ਚ ਇਕ ਨੌਜਵਾਨ ਨਸ਼ੇ ਦੀ ਖੇਪ ਲੈ ਕੇ ਆਇਆ ਹੈ। 

ਜਿਸ ਦੌਰਾਨ ਪੁਲਸ ਨੇ ਸਖਤ ਕਾਰਵਾਈ ਕਰਦੇ ਹੋਏ ਮੌਕੇ 'ਤੇ ਡੀ.ਐੱਸ.ਪੀ. ਕੁਮਾਰ ਦੀ ਟੀਮ ਸਮੇਤ ਛਾਪੇਮਾਰੀ ਕੀਤੀ ਗਈ। ਇਥੇ ਪੁਲਸ ਨੇ ਮੌਕੇ 'ਤੇ ਵਿਕਾਸ ਕੁਮਾਰ ਪੁੱਤਰ ਬਲਵੰਤ ਸਿੰਘ ਨੂੰ ਕਾਬੂ ਕੀਤਾ। ਜਿਸ ਕੋਲੋਂ 270 ਗ੍ਰਾਮ ਹਿਰੋਇਨ, ਇਕ ਕੰਪਿਊਟਰ ਕੰਡਾ, 20 ਪਲਾਸਟਿਕ ਦੇ ਲਿਫਾਫੇ ਬਰਾਮਦ ਕੀਤੇ ਗਏ। ਪੁਲਸ ਨੇ ਨੌਜਵਾਨ ਨੂੰ ਕਾਬੂ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

KamalJeet Singh

Content Editor

Related News