ਐੱਸ. ਟੀ. ਐੱਫ. ਵਲੋਂ ਕਰੋੜਾਂ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਗ੍ਰਿਫਤਾਰ
Wednesday, Apr 10, 2019 - 02:23 PM (IST)

ਲੁਧਿਆਣਾ (ਅਨਿਲ) : ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਦੀ ਲੁਧਿਆਣਾ ਟੀਮ ਨੇ ਇਕ ਨਸ਼ਾ ਤਸਕਰ ਨੂੰ ਕਰੋੜਾਂ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਐੱਸ. ਟੀ. ਐੱਫ. ਦੀ ਟੀਮ ਨੇ ਥਾਣਾ ਮਿਹਰਬਾਨ ਅਧੀਨ ਆਉਂਦੇ ਰਾਹੋਂ ਰੋਡ 'ਤੇ ਪਿੰਡ ਨੇੜੇ ਖਾਸ ਨਾਕੇਬੰਦੀ ਕੀਤੀ ਹੋਈ ਸੀ ਤਾਂ ਉਸ ਸਮੇਂ ਸਾਹਮਣੇ ਤੋਂ ਇਕ ਮੋਟਰਸਾਈਕਲ ਸਵਾਰ ਵਿਅਕਤੀ ਆਇਆ। ਜਦੋਂ ਸ਼ੱਕ ਦੇ ਆਧਾਰ 'ਤੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 550 ਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਕੀਤੀ ਗਈ। ਦੋਸ਼ੀ ਦੀ ਪਛਾਣ ਸੂਰਜ ਪ੍ਰਤਾਪ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਪਟਿਆਲਾ ਦੇ ਤੌਰ 'ਤੇ ਕੀਤੀ ਗਈ ਹੈ। ਦੋਸ਼ੀ ਖਿਲਾਫ ਪੁਲਸ ਨੇ ਮਾਮਲ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।