ਮੁਕਤਸਰ ਪੁਲਸ ਵੱਲੋਂ ਸਾਢੇ ਚਾਰ ਕਿੱਲੋ ਹੈਰੋਇਨ ਸਣੇ ਤਸਕਰ ਗ੍ਰਿਫ਼ਤਾਰ, ਸਾਥੀ ਗ੍ਰਿਫ਼ਤਾਰ

Wednesday, Jan 25, 2023 - 01:27 AM (IST)

ਮੁਕਤਸਰ ਪੁਲਸ ਵੱਲੋਂ ਸਾਢੇ ਚਾਰ ਕਿੱਲੋ ਹੈਰੋਇਨ ਸਣੇ ਤਸਕਰ ਗ੍ਰਿਫ਼ਤਾਰ, ਸਾਥੀ ਗ੍ਰਿਫ਼ਤਾਰ

ਮਲੋਟ (ਸ਼ਾਮ ਜੁਨੇਜਾ): ਥਾਣਾ ਲੰਬੀ ਦੀ ਪੁਲਸ ਨੇ ਇਕ ਕਾਰਵਾਈ ਤਹਿਤ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਦਿਆਂ ਇਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਮਲੋਟ ਬਲਕਾਰ ਸਿੰਘ ਸੰਧੂ ਨੇ ਦੱਸਿਆ ਕਿ ਥਾਣਾ ਲੰਬੀ ਦੇ ਮੁੱਖ ਅਫਸਰ ਮਨਿੰਦਰ ਸਿੰਘ ਦੀ ਅਗਵਾਈ ਹੇਠ ਏ. ਐੱਸ. ਆਈ. ਗੁਰਮੀਤ ਸਿੰਘ ਸਮੇਤ ਟੀਮ ਨੇ ਡਿਫੈਂਸ ਰੋਡ ਦੇ ਬਲੋਚਕੇਰਾ ਪਿੰਡ ਨੇੜੇ ਨਾਕਾ ਲਾਇਆ ਸੀ।

ਇਹ ਖ਼ਬਰ ਵੀ ਪੜ੍ਹੋ - ਨਸ਼ੇ ਨੇ ਉਜਾੜੀ ਬਜ਼ੁਰਗ ਮਾਂ ਦੀ ਕੁੱਖ, ਇਕ-ਇਕ ਕਰ ਕੇ ਤਿੰਨ ਪੁੱਤਰਾਂ ਦੀ ਓਵਰਡੋਜ਼ ਕਾਰਨ ਹੋਈ ਮੌਤ

ਪੁਲਸ ਟੀਮ ਨੇ ਸ਼ੱਕ ਦੇ ਅਧਾਰ 'ਤੇ ਇਕ ਸਵਿਫ਼ਟ ਕਾਰ ਨੰਬਰ ਪੀ.ਬੀ. 08 ਡੀ.ਬੀ. 7912 ਨੂੰ ਰੋਕਿਆ ਜਿਸ ਵਿਚ ਦੋ ਨੌਜਵਾਨ  ਬੈਠੇ ਹੋਏ ਸਨ। ਪੁਲਸ ਨੇ ਡੀ.ਐੱਸ.ਪੀ. ਮਲੋਟ ਦੀ ਹਾਜ਼ਰੀ ਵਿਚ ਕਾਰ ਦੀ ਤਲਾਸ਼ੀ ਲਈ ਤਾਂ ਕਾਰ ਵਿਚੋਂ ਵੱਖ-ਵੱਖ ਪੈਕਟਾਂ ਵਿਚ 4 ਕਿੱਲੋ 400 ਗ੍ਰਾਮ ਹੈਰੋਇਨ  ਬਰਾਮਦ ਹੋਈ। ਪੁਲਸ ਨੇ ਕਾਰ ਵਿਚ ਸਵਾਰ ਨੌਜਵਾਨਾਂ 'ਚੋਂ ਗੌਰਵ ਠਾਕੁਰ ਉਰਫ ਗੋਰਾ ਪੁੱਤਰ ਅਰੁਣ ਕੁਮਾਰ ਵਾਸੀ ਸਾਵਨ ਸਿੰਘ ਕਲੋਨੀ ਨੇੜੇ ਮਾਰਕਫੈਡ ਚੌਂਕ ਬੱਕਰਖਾਨਾ,  ਕਪੂਰਥਲਾ ਨੂੰ ਗ੍ਰਿਫ਼ਤਾਰ ਕਰ ਲਿਆ ਜਦ ਕਿ ਉਸ ਦਾ ਦੂਸਰਾ ਸਾਥੀ ਅਕਾਸ਼ ਉਰਫ ਯਾਦਵ ਵਾਸੀ ਮਾਰਕਫੈਡ ਚੌਂਕ ਬੱਕਰਖਾਨਾ, ਕਪੂਰਥਲਾ ਭੱਜਣ ਵਿਚ ਕਾਮਯਾਬ ਹੋ ਗਿਆ। ਪੁਲਸ ਨੇ ਉਕਤ ਮੁਲਜ਼ਮਾਂ ਵਿਰੁੱਧ ਥਾਣਾ ਲੰਬੀ ਵਿਖੇ ਐੱਫ.ਆਈ.ਆਰ.ਨੰਬਰ 17 ਮਿਤੀ 24/1/23 ਅ/ਧ 21(ਸੀ)/61/85 ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਸ ਵੱਲੋਂ ਕਾਬੂ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ ਵਿਚ ਜ਼ਿਲ੍ਹਾ ਪੁਲਸ ਦੀ ਇਹ ਸਭ ਤੋਂ ਵੱਡੀ ਕਾਮਯਾਬੀ ਹੈ। ਕਾਬੂ ਮੁਲਜ਼ਮ ਵਿਰੁੱਧ ਪਹਿਲਾਂ ਵੀ ਨਸ਼ੇ ਅਤੇ ਸ਼ਰਾਬ ਦੀ ਬਰਾਮਦਗੀ ਦੇ ਮਾਮਲੇ ਦਰਜ ਹਨ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News