ਭਾਰਤ-ਪਾਕਿ ਸਰਹੱਦ ''ਤੇ ਤਸਕਰ ਹੈਰੋਇਨ ਸਮੇਤ ਗ੍ਰਿਫਤਾਰ

05/11/2018 5:49:23 PM

ਫਿਰੋਜ਼ਪੁਰ (ਕੁਮਾਰ) — ਫਿਰੋਜ਼ਪੁਰ ਭਾਰਤ ਪਾਕਿ ਬਾਰਡਰ 'ਤੇ ਐੱਸ. ਟੀ. ਐੱਫ. ਨੇ ਬੀ. ਐੱਸ. ਪੀ. ਦੇ ਸਹਿਯੋਗ ਤੋਂ ਇਕ ਤਸਕਰ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਸਪੈਸ਼ਲ ਟਾਸਕ ਫੋਰਸ ਫਿਰੋਜ਼ਪੁਰ ਦੇ ਇੰਚਾਰਜ ਇੰਸਪੈਕਟਰ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਗੁਪਤ ਸੂਚਨਾ ਮਿਲੀ ਸੀ ਕਿ ਇਕ ਤਸਕਰ ਪਾਕਿਸਤਾਨ ਤੋਂ ਹੈਰੋਇਨ ਮੰਗਵਾਉਂਦਾ ਹੈ ਤੇ ਅੱਗੇ ਸਪਲਾਈ ਕਰਦਾ ਹੈ। ਉਨ੍ਹਾਂ ਨੇ ਦੱਸਿਆ ਕਿ ਐੱਸ. ਟੀ. ਐੱਫ. ਫਿਰੋਜ਼ਪੁਰ ਨੇ ਅੱਜ ਦੁਪਹਿਰ ਪੀ. ਓ. ਪੀ. ਜਗਦੀਸ਼ ਦੇ ਏਰੀਆ 'ਚ ਬੀ. ਐੱਸ. ਐੱਫ. ਨੂੰ ਨਾਲ ਲੈ ਕੇ ਸਰਚ ਆਪਰੇਸ਼ਨ ਚਲਾਇਆ ਤੇ ਪਿਲਰ ਨੰਬਰ 193/ ਐੱਮ. ਕੇ. ਏਰੀਆ 'ਚ 16 ਗ੍ਰਾਮ ਹੈਰੋਇਨ ਬਰਾਮਦ ਕੀਤੀ। ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਐੱਸ. ਟੀ. ਐੱਫ ਨੇ ਕਥਿਤ ਤਸਕਰ ਜੋਗਿੰਦਰ ਸਿੰਘ ਪੁੱਤਰ ਸ਼ਾਮ ਸਿੰਘ ਨੂੰ ਹਿਰਾਸਤ 'ਚ ਲਿਆਂਦਾ ਹੈ, ਜਿਸ ਕੋਲੋਂ ਐੱਸ. ਟੀ. ਐੱਸ. ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਉਨ੍ਹਾਂ ਨੇ ਦੱਸਿਆ ਕਿ ਇਹ ਹੈਰੋਇਨ ਪਾਕਿਸਤਾਨ ਦੇ ਤਸਕਰਾਂ ਤੋਂ ਮੰਗਵਾਈ ਗਈ ਸੀ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ ਕਰੀਬ 75 ਲੱਖ ਰੁਪਏ ਹੈ।


Related News