260 ਗ੍ਰਾਮ ਹੈਰੋਇਨ ਸਮੇਤ ਤਸਕਰ ਗ੍ਰਿਫਤਾਰ
Tuesday, Dec 31, 2019 - 11:12 PM (IST)

ਤਰਨਤਾਰਨ, (ਬਲਵਿੰਦਰ ਕੌਰ, ਰਾਜੂ)— ਸੀ. ਆਈ. ਏ. ਸਟਾਫ ਤਰਨਤਾਰਨ ਪੁਲਸ ਨੇ ਇਕ ਵਿਅਕਤੀ ਨੂੰ 260 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐੱਸ. ਪੀ. ਇਨਵੈਸਟੀਗੇਸ਼ਨ ਤਰਨਤਾਰਨ ਅਤੇ ਡੀ. ਐੱਸ. ਪੀ. ਇਨਵੈਸਟੀਗੇਸ਼ਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਸੀ. ਆਈ. ਏ. ਸਟਾਫ ਤਰਨਤਾਰਨ ਦੇ ਇੰਚਾਰਜ ਇੰਸ. ਹਰਿਤ ਸ਼ਰਮਾ ਵਲੋਂ ਇਲਾਕੇ 'ਚ ਵੱਖ-ਵੱਖ ਟੀਮਾਂ ਬਣਾ ਕੇ ਭੇਜੀਆਂ ਗਈਆਂ ਸਨ। ਜਿਸ 'ਚ ਐੱਸ. ਆਈ. ਪਰਮਜੀਤ ਸਿੰਘ ਸੀ. ਆਈ. ਏ. ਸਟਾਫ ਤਰਨਤਾਰਨ ਨੇ ਸਮੇਤ ਸਾਥੀ ਕਰਮਚਾਰੀਆਂ ਦੌਰਾਨੇ ਗਸ਼ਤ ਰਕਬਾ ਮੋੜ ਪਿੰਡ ਸਫੀਪੁਰ ਨਜ਼ਦੀਕ ਪੁਲ ਤੋਂ ਇਕ ਨੌਜਵਾਨ ਮਨਪ੍ਰੀਤ ਸਿੰਘ ਉਰਫ ਗੋਰਾ ਵਾਸੀ ਛਾਪਾ ਹਾਲ ਵਾਸੀ ਭਗਤੂਪੁਰਾ ਨੂੰ 260 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ।
ਪੁੱਛਗਿੱਛ ਦੌਰਾਨ ਪਤਾ ਲੱਗਾ ਹੈ ਕਿ ਮਨਪ੍ਰੀਤ ਸਿੰਘ ਉਰਫ ਗੋਰਾ ਆਪਣੇ ਪਿੰਡ ਦੇ ਵਸਨੀਕ ਸੁਖਵਿੰਦਰ ਸਿੰਘ ਉਰਫ ਕਾਲਾ ਕੋਲੋਂ ਹੈਰੋਇਨ ਲਿਆ ਕੇ ਆਪਣੇ ਇਲਾਕੇ ਦੇ ਵੱਖ-ਵੱਖ ਸ਼ਹਿਰਾਂ 'ਚ ਸਪਲਾਈ ਕਰਨ ਦਾ ਕੰਮ ਕਰਦਾ ਸੀ। ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤੇ ਸੁਖਵਿੰਦਰ ਸਿੰਘ ਉਰਫ ਕਾਲਾ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ।