ਸਰਹੱਦੀ ਇਲਾਕੇ ਤੋਂ ਨਸ਼ੀਲੇ ਪਦਾਰਥ ਲੈ ਕੇ ਆਇਆ ਸਮੱਗਲਰ ਰੇਲਵੇ ਸਟੇਸ਼ਨ ਤੋਂ ਕੀਤਾ ਗ੍ਰਿਫ਼ਤਾਰ

Saturday, Jul 05, 2025 - 09:52 AM (IST)

ਸਰਹੱਦੀ ਇਲਾਕੇ ਤੋਂ ਨਸ਼ੀਲੇ ਪਦਾਰਥ ਲੈ ਕੇ ਆਇਆ ਸਮੱਗਲਰ ਰੇਲਵੇ ਸਟੇਸ਼ਨ ਤੋਂ ਕੀਤਾ ਗ੍ਰਿਫ਼ਤਾਰ

ਲੁਧਿਆਣਾ (ਗੌਤਮ) : ਜੀ. ਆਰ. ਪੀ. ਸਟੇਸ਼ਨ ਦੀ ਪੁਲਸ ਨੇ ਅੰਮ੍ਰਿਤਸਰ ਨੇੜਲੇ ਸਰਹੱਦੀ ਇਲਾਕੇ ਤੋਂ ਹੈਰੋਇਨ ਲੈ ਕੇ ਆਏ ਇਕ ਨੌਜਵਾਨ ਨੂੰ ਕਾਬੂ ਕੀਤਾ। ਪੁਲਸ ਨੇ ਮੁਲਜ਼ਮ ਦੇ ਕਬਜ਼ੇ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਨੇ ਮੁਲਜ਼ਮ ਖਿਲਾਫ ਨਸ਼ਾ ਸਮੱਗਲਿੰਗ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਮੁਲਜ਼ਮ ਦੀ ਪਛਾਣ ਗੁਰਪਿੰਦਰ ਸਿੰਘ ਉਰਫ ਗੱਗੀ ਵਾਸੀ ਪਿੰਡ ਗੁਆਰਾ, ਮਾਲੇਰਕੋਟਲਾ ਵਜੋਂ ਕੀਤੀ ਹੈ। ਪੁਲਸ ਨੇ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰ ਕੇ 3 ਦਿਨਾਂ ਦੇ ਪੁਲਸ ਰਿਮਾਂਡ ’ਤੇ ਲੈ ਲਿਆ ਹੈ।

ਡੀ. ਐੱਸ. ਪੀ. ਤੇਜਪਾਲ ਸਿੰਘ ਨੇ ਦੱਸਿਆ ਕਿ ਜੀ. ਆਰ. ਪੀ. ਸਟੇਸ਼ਨ ਇੰਚਾਰਜ ਇੰਸ. ਪਲਵਿੰਦਰ ਸਿੰਘ ਅਤੇ ਸਬ-ਇੰਸਪੈਕਟਰ ਹਾਕਮ ਸਿੰਘ ਦੀ ਟੀਮ ਰੇਲਵੇ ਸਟੇਸ਼ਨ ’ਤੇ ਚੈਕਿੰਗ ਦੌਰਾਨ ਪੁਰਾਣੇ ਲੱਕੜ ਪੁਲ ਲਾਡੋਵਾਲ ਵਾਲੇ ਪਾਸੇ ਜਾ ਰਹੀ ਸੀ। ਜਦੋਂ ਉਕਤ ਮੁਲਜ਼ਮ ਰੇਲਵੇ ਸਟੇਸ਼ਨ ਤੋਂ ਬਾਹਰ ਜਾ ਰਿਹਾ ਸੀ ਤਾਂ ਪੁਲਸ ਪਾਰਟੀ ਨੂੰ ਦੇਖ ਕੇ ਮੁਲਜ਼ਮ ਭੱਜਣ ਲੱਗਾ, ਪੁਲਸ ਟੀਮ ਨੇ ਸ਼ੱਕ ਦੇ ਆਧਾਰ ’ਤੇ ਉਸ ਨੂੰ ਕਾਬੂ ਕਰ ਲਿਆ। ਜਦੋਂ ਮੁਲਜ਼ਮ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਹ ਅੰਮ੍ਰਿਤਸਰ ਦੇ ਮਜੀਠਾ ਤੋਂ ਹੈਰੋਇਨ ਦੀ ਖੇਪ ਲੈ ਕੇ ਆਇਆ ਸੀ, ਜਿਸ ਨੂੰ ਉਸ ਨੇ ਲਗਭਗ 1 ਲੱਖ 50 ਹਜ਼ਾਰ ਰੁਪਏ ’ਚ ਖਰੀਦਿਆ ਸੀ। ਸਪਲਾਇਰ ਉਸ ਨੂੰ ਕਾਰ ’ਚ ਹੈਰੋਇਨ ਦੇਣ ਆਇਆ ਸੀ।

ਇਹ ਵੀ ਪੜ੍ਹੋ : ਪ੍ਰਵਾਸੀ ਪੰਜਾਬੀ ਵੱਲੋਂ ਆਪਣੇ ਕੈਨੇਡੀਅਨ ਪੁੱਤਰ ’ਤੇ ਧੋਖੇ ਨਾਲ ਕਰੋੜਾਂ ਰੁਪਏ ਦੀ ਜ਼ਮੀਨ ਵੇਚ ਕੇ ਪੈਸੇ ਹੜੱਪਣ ਦਾ ਦੋਸ਼

ਰੇਲਵੇ ਸਟੇਸ਼ਨ ਤੋਂ ਉਤਰਨ ਤੋਂ ਬਾਅਦ ਉਸ ਨੂੰ ਮਾਲੇਰਕੋਟਲਾ ਲਈ ਬੱਸ ਫੜਨੀ ਪਈ, ਜਿਸ ਕਾਰਨ ਉਹ ਰੇਲਵੇ ਸਟੇਸ਼ਨ ਤੋਂ ਬਾਹਰ ਜਾ ਰਿਹਾ ਸੀ। ਦੋਸ਼ੀ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਨਸ਼ੀਲੇ ਮੰਗਵਾ ਰਿਹਾ ਹੈ ਅਤੇ ਇਲਾਕੇ ’ਚ ਹੈਰੋਇਨ ਵੇਚ ਕੇ ਭਾਰੀ ਮੁਨਾਫਾ ਕਮਾਉਂਦਾ ਹੈ। ਦੋਸ਼ੀ ਮੋਹਾਲੀ ’ਚ ਇਕ ਮਾਲ ਸਪਲਾਈ ਕੰਪਨੀ ’ਚ ਕੰਮ ਕਰਦਾ ਹੈ। ਜਾਂਚ ਅਧਿਕਾਰੀ ਨੇ ਕਿਹਾ ਕਿ ਦੋਸ਼ੀ ਤੋਂ ਪੁੱਛਗਿੱਛ ਕਰ ਕੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਦੋਸ਼ੀ ਨੇ ਹੈਰੋਇਨ ਕਿਸ ਸਮੱਗਲਰ ਤੋਂ ਲਈ ਸੀ ਅਤੇ ਉਹ ਇਸ ਨੂੰ ਕਿਥੇ ਸਪਲਾਈ ਕਰਨਾ ਹੈ। ਦੋਸ਼ੀ ਵਿਰੁੱਧ ਦਰਜ ਹੋਰ ਮਾਮਲਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਉਸ ਦੇ ਮੋਬਾਈਲ ਦੇ ਵੇਰਵਿਆਂ ਦੀ ਜਾਂਚ ਕਰ ਕੇ ਉਸ ਦੇ ਸੰਪਰਕਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

SATPAL

Content Editor

Related News