ਪੰਜਾਬ 'ਚ 30,00,00,000 ਦੀ ਹੈਰੋਇਨ ਨਾਲ ਫੜਿਆ ਗਿਆ ਤਸਕਰ, ਹੋਰ ਸਾਮਾਨ ਵੀ ਹੋਇਆ ਬਰਾਮਦ

Friday, Jun 19, 2026 - 06:04 PM (IST)

ਪੰਜਾਬ 'ਚ 30,00,00,000 ਦੀ ਹੈਰੋਇਨ ਨਾਲ ਫੜਿਆ ਗਿਆ ਤਸਕਰ, ਹੋਰ ਸਾਮਾਨ ਵੀ ਹੋਇਆ ਬਰਾਮਦ

ਅੰਮ੍ਰਿਤਸਰ(ਵੈਬ ਡੈਸਕ, ਨੀਰਜ): ਬੀ.ਐਸ.ਐਫ. ਅੰਮ੍ਰਿਤਸਰ ਸੈਕਟਰ ਦੇ ਇੰਟੈਲੀਜੈਂਸ ਵਿੰਗ ਅਤੇ ਏ.ਐਨ.ਟੀ.ਐਫ. (ANTF) ਦੀ ਟੀਮ ਨੇ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਮੋਦੇ ਦੇ ਟੀ-ਪੁਆਇੰਟ ਸਹੂਰਾ ਦੇ ਇਲਾਕੇ ਵਿੱਚ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਦੌਰਾਨ 30 ਕਰੋੜ ਦੀ ਹੈਰੋਇਨ ਅਤੇ ਪਿਸਤੌਲ ਸਮੇਤ ਫ਼ਿਰੋਜ਼ਪੁਰ ਨਿਵਾਸੀ ਇੱਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਫਿਰੋਜ਼ਨ ਮਟਰ ਖਾਣ ਤੋਂ ਬਾਅਦ ਵਿਗੜੀ ਪੂਰੇ ਪਰਿਵਾਰ ਦੀ ਸਿਹਤ, ਇਕ ਦੀ ਮੌਤ 

ਜਾਣਕਾਰੀ ਅਨੁਸਾਰ ਤਸਕਰ ਦੇ ਕਬਜ਼ੇ ਵਿੱਚੋਂ 1.20 ਲੱਖ ਰੁਪਏ ਦੀ ਭਾਰਤੀ ਕਰੰਸੀ ਅਤੇ ਇੱਕ ਮੋਬਾਈਲ ਵੀ ਜ਼ਬਤ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਸਨਸਨੀਖੇਜ਼ ਗੱਲ ਇਹ ਹੈ ਕਿ ਫ਼ਿਰੋਜ਼ਪੁਰ ਤੋਂ ਆ ਕੇ ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਵਿੱਚ ਤਸਕਰ ਖੇਪ ਲੈਣ ਆਇਆ ਹੋਇਆ ਸੀ; ਫਿਲਹਾਲ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ AK-47 ਸਮੇਤ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ, ਇਕ ਮੁਲਜ਼ਮ ਵੀ ਗ੍ਰਿਫਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News