ਰੇਡ ਕਰਨ ਗਈ ਪੁਲਸ ਨੂੰ ਵੇਖ ਭੱਜਿਆ ਨੌਜਵਾਨ, ਮਾਰ ਦਿੱਤੀ ਤੀਜੀ ਮੰਜ਼ਿਲ ਤੋਂ ਛਾਲ, ਹੋਈ ਦਰਦਨਾਕ ਮੌਤ

Sunday, Aug 04, 2024 - 05:44 PM (IST)

ਰੇਡ ਕਰਨ ਗਈ ਪੁਲਸ ਨੂੰ ਵੇਖ ਭੱਜਿਆ ਨੌਜਵਾਨ, ਮਾਰ ਦਿੱਤੀ ਤੀਜੀ ਮੰਜ਼ਿਲ ਤੋਂ ਛਾਲ, ਹੋਈ ਦਰਦਨਾਕ ਮੌਤ

ਜਲੰਧਰ (ਮਹੇਸ਼)- ਥਾਣਾ ਰਾਮਾ ਮੰਡੀ ਦੀ ਪੁਲਸ ਵੱਲੋਂ ਨਸ਼ਾ ਤਸਕਰਾਂ ਦੇ ਘਰ ਵਿਚ ਕੀਤੀ ਗਈ ਰੇਡ ਦੌਰਾਨ ਅੱਜ ਇਕ ਨਸ਼ਾ ਤਸਕਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਲੱਖੂ ਦੇ ਰੂਪ ਵਿਚ ਹੋਈ ਹੈ।  ਜਾਣਕਾਰੀ ਅਨੁਸਾਰ ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਪਰਮਿੰਦਰ ਸਿੰਘ ਦੀ ਅਗਵਾਈ 'ਚ ਪੁਲਸ ਪਾਰਟੀ ਨੇ ਨਸ਼ਾ ਤਸਕਰਾਂ ਦੇ ਘਰ ਛਾਪੇਮਾਰੀ ਕੀਤੀ ਸੀ, ਜਿਸ ਦੌਰਾਨ ਇਕ ਨਸ਼ਾ ਤਸਕਰ ਨੇ ਘਰ ਦੀ ਤੀਜੀ ਮੰਜ਼ਿਲ ਤੋਂ ਹੇਠਾਂ ਛਾਲ ਮਾਰ ਦਿੱਤੀ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਲਾਕੇ ਵਿਚ ਵਾਪਰੀ ਉਕਤ ਘਟਨਾ ਤੋਂ ਬਾਅਦ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਫੋਨ ਕਰਕੇ ਦੁਕਾਨਦਾਰ ਨੂੰ ਕਿਹਾ, 'ਹੈਲੋ ਮੈਂ ਫੂਡ ਸਪਲਾਈ ਦਾ ਇੰਸਪੈਕਟਰ ਬੋਲ ਰਿਹਾ ਹਾਂ'...ਫਿਰ ਹੋਇਆ ਉਹ ਜੋ ਸੋਚਿਆ ਨਾ ਸੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News