ਨਸ਼ੇ ਦੀ ਸਪਲਾਈ ਕਰਨ ਜਾ ਰਿਹਾ ਸਮੱਗਲਰ 35 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

Sunday, Nov 16, 2025 - 09:15 AM (IST)

ਨਸ਼ੇ ਦੀ ਸਪਲਾਈ ਕਰਨ ਜਾ ਰਿਹਾ ਸਮੱਗਲਰ 35 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਲੁਧਿਆਣਾ (ਅਨਿਲ) : ਥਾਣਾ ਜੋਧੇਵਾਲ ਦੀ ਪੁਲਸ ਨੇ ਨਸ਼ਾ ਸਮੱਗਲਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਇਕ ਨਸ਼ਾ ਸਮੱਗਲਰ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਦਲਬੀਰ ਸਿੰਘ ਨੇ ਦੱਸਿਆ ਕਿ ਥਾਣੇਦਾਰ ਹਰਚਰਨ ਸਿੰਘ ਦੀ ਪੁਲਸ ਟੀਮ ਗਸ਼ਤ ਦੌਰਾਨ ਪਾਣੀ ਵਾਲੀ ਟੈਂਕੀ ਬਹਾਦਰਕੇ ਰੋਡ ਵਿਖੇ ਮੌਜੂਦ ਸੀ ਅਤੇ ਇਸ ਦੌਰਾਨ ਸਾਹਮਣਿਓਂ ਇਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ। ਜਦੋਂ ਪੁਲਸ ਟੀਮ ਨੇ ਉਕਤ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਕਤ ਵਿਅਕਤੀ ਪੁਲਸ ਟੀਮ ਨੂੰ ਦੇਖ ਕੇ ਪਿੱਛੇ ਮੁੜ ਕੇ ਭੱਜਣ ਲੱਗਾ ਪਰ ਪੁਲਸ ਟੀਮ ਨੇ ਮੁਸਤੈਦੀ ਦਿਖਾਉਂਦੇ ਹੋਏ ਤੁਰੰਤ ਉਸ ਨੂੰ ਕਾਬੂ ਕਰਕੇ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋਂ 35 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਇਹ ਵੀ ਪੜ੍ਹੋ : ਹੁਣ ਨਕਲੀ ਲੂਣ ਤੋਂ ਹੋ ਜਾਓ ਸਾਵਧਾਨ; ਵੱਡੀ ਮਾਤਰਾ 'ਚ Tata Salt ਬਰਾਮਦ, ਬਾਜ਼ਾਰ 'ਚ ਮਚੀ ਹਫੜਾ-ਦਫੜੀ 

ਮੁਲਜ਼ਮ ਦੀ ਪਛਾਣ ਨਵਜੋਤ ਸਿੰਘ ਬਬਲੂ ਪੁੱਤਰ ਸਤਪਾਲ ਰੰਧਾਵਾ ਵਾਸੀ ਬਸੰਤ ਵਿਹਾਰ, ਨੂਰਵਾਲਾ ਰੋਡ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮੁਲਜ਼ਮ ਨਸ਼ਾ ਸਮੱਗਲਰ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News