‘ਸਮੱਗਲਰ ਰਾਜਾ ਦੇ ਵਿਧਾਇਕ ਪਿੰਕੀ ਨਾਲ ਨਹੀਂ, ਸਗੋਂ ਸੁਖਬੀਰ ਬਾਦਲ ਨਾਲ ਹਨ ਸਬੰਧ’

Friday, Apr 23, 2021 - 10:47 AM (IST)

‘ਸਮੱਗਲਰ ਰਾਜਾ ਦੇ ਵਿਧਾਇਕ ਪਿੰਕੀ ਨਾਲ ਨਹੀਂ, ਸਗੋਂ ਸੁਖਬੀਰ ਬਾਦਲ ਨਾਲ ਹਨ ਸਬੰਧ’

ਫ਼ਿਰੋਜ਼ਪੁਰ (ਕੁਮਾਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਿਆਸੀ ਸੈਕਟਰੀ ਚਰਨਜੀਤ ਸਿੰਘ ਬਰਾੜ ਵੱਲੋਂ ਜਾਰੀ ਕੀਤੇ ਬਿਆਨ ਨੂੰ ਚੇਅਰਮੈਨ ਪੰਜਾਬ ਰਜਿੰਦਰ ਛਾਬੜਾ ਅਤੇ ਚੇਅਰਮੈਨ ਮਾਰਕੀਟ ਕਮੇਟੀ ਫਿਰੋਜ਼ਪੁਰ ਸ਼ਹਿਰ ਸੁਖਵਿੰਦਰ ਸਿੰਘ ਅਟਾਰੀ ਨੇ ਸਰਾਸਰ ਗ਼ਲਤ ਅਤੇ ਝੂਠ ਦਾ ਪੁਲੰਦਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਪੁਲਸ ਵੱਲੋਂ 6 ਕਿਲੋ ਹੈਰੋਇਨ ਦੇ ਨਾਲ ਫੜੇ ਗਏ ਸਮੱਗਲਰ ਰਾਜ ਕੁਮਾਰ ਉਰਫ਼ ਰਾਜਾ ਦੇ ਨਾਲ ਕਾਂਗਰਸ ਪਾਰਟੀ ਜਾਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦਾ ਕੋਈ ਸੰਬੰਧ ਨਹੀਂ ਹੈ, ਨਾ ਹੀ ਇਸ ਨਾਂ ਦਾ ਕੋਈ ਵਿਅਕਤੀ ਕਾਂਗਰਸ ਦਾ ਵਰਕਰ ਜਾਂ ਕੋਈ ਨੇਤਾ ਹੈ।

ਪੜ੍ਹੋ ਇਹ ਵੀ ਖਬਰ - Big Breaking : ਪਾਕਿਸਤਾਨ ਤੋਂ ਆਏ 303 ਸਿੱਖ ਸ਼ਰਧਾਲੂਆਂ ’ਚੋਂ 100 ਕੋਰੋਨਾ ਪਾਜ਼ੇਟਿਵ (ਵੀਡੀਓ)

ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਨਾਲ ਸਮੱਗਲਰ ਰਾਜਾ ਦੀਆਂ ਕਈ ਫੋਟੋ ਰਿਲੀਜ਼ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ਸਾਫ਼-ਸੁਥਰੀ ਛਵੀ ਨੂੰ ਖ਼ਰਾਬ ਕਰਨ, ਉਨ੍ਹਾਂ ਨੂੰ ਤੇ ਉਨ੍ਹਾਂ ਦੇ ਪਰਿਵਾਰ ਅਤੇ ਕਾਂਗਰਸ ਪਾਰਟੀ ਨੂੰ ਬਦਨਾਮ ਕਰਨ ਲਈ ਇਕ ਸਾਜ਼ਿਸ਼ ਦੇ ਤਹਿਤ ਫੋਟੋ ਤਿਆਰ ਕਰਵਾ ਕੇ ਗੰਦੀ ਰਾਜਨੀਤੀ ਕੀਤੀ ਹੈ।

ਪੜ੍ਹੋ ਇਹ ਵੀ ਖਬਰ - ਖ਼ੌਫਨਾਕ ਵਾਰਦਾਤ : ਘਰ ਦੇ ਵਿਹੜੇ 'ਚ ਦੱਬਿਆ ਮਿਲਿਆ ਧੜ ਨਾਲੋਂ ਵੱਖ ਕੀਤਾ ਕਿਸਾਨ ਦਾ ‘ਸਿਰ’, ਇੰਝ ਹੋਇਆ ਖ਼ੁਲਾਸਾ

ਪੜ੍ਹੋ ਇਹ ਵੀ ਖਬਰ - ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)

ਸੁਖਬੀਰ ਸਿੰਘ ਬਾਦਲ ਅਤੇ ਚਰਨਜੀਤ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ ਦੀ ਹੋ ਰਹੀ ਦੁਰਦਸ਼ਾ ਨੂੰ ਦੇਖਦੇ ਬੌਖਲਾ ਗਏ ਹਨ, ਇਸ ਲਈ ਅਜਿਹੀ ਘਟੀਆ ਰਾਜਨੀਤੀ ਕਰ ਰਹੇ ਹਨ। ਉਨ੍ਹਾਂ ਨੇ ਮੰਗ ਕੀਤੀ ਗਈ ਰਾਜ ਕੁਮਾਰ ਰਾਜਾ ਦੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਨਾਲ ਲੰਬੇ ਸਮੇਂ ਤੋਂ ਜੋ ਸਬੰਧ ਚਲੇ ਆ ਰਹੇ ਹਨ, ਉਸਦੀ ਮਾਣਯੋਗ ਹਾਈ ਕੋਰਟ ਦੇ ਸਿਟਿੰਗ ਜੱਜ ਤੋਂ ਸਮਾਂਬੱਧ ਜਾਂਚ ਕਰਵਾਈ ਜਾਵੇ ਤਾਂ ਜੋ ਸਾਰੀ ਸਚਾਈ ਲੋਕਾਂ ਦੇ ਸਾਹਮਣੇ ਆ ਸਕੇ। ਰਾਜਿੰਦਰ ਛਾਬੜਾ ਅਤੇ ਸੁਖਵਿੰਦਰ ਸਿੰਘ ਅਟਾਰੀ ਨੇ ਕਿਹਾ ਕਿ ਵਿਧਾਇਕ ਪਿੰਕੀ ਸ਼ੁਰੂ ਤੋਂ ਹੀ ਨਸ਼ੇ ਅਤੇ ਨਸ਼ਾ ਵੇਚਣ ਵਾਲਿਆਂ ਦੇ ਖ਼ਿਲਾਫ਼ ਰਹੇ ਹਨ ਅਤੇ ਨਸ਼ਾ ਵੇਚਣ ਵਾਲਾ ਚਾਹੇ ਕੋਈ ਵੀ ਹੋਵੇ।

ਪੜ੍ਹੋ ਇਹ ਵੀ ਖਬਰ - 12ਵੀਂ ਦੇ ਵਿਦਿਆਰਥੀ ਦੀ ਸ਼ਰਮਨਾਕ ਕਰਤੂਤ: ਘੁਮਾਉਣ ਦੇ ਬਹਾਨੇ 13 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਾਦਲ ਪਰਿਵਾਰ ਅਤੇ ਅਕਾਲੀ ਦਲ ਦੀਆਂ ਇਨ੍ਹਾਂ ਘੜੀਆਂ ਸਾਜ਼ਿਸ਼ਾਂ ਨੂੰ ਸਮਝ ਚੁੱਕੇ ਹਨ। ਕਾਂਗਰਸ ਦੀ ਸਰਕਾਰ ’ਚ ਫ਼ਿਰੋਜ਼ਪੁਰ ਪੁਲਸ ਵੱਲੋਂ ਇੰਨੀ ਵੱਡੀ ਹੈਰੋਇਨ ਦੀ ਖੇਪ ਦੇ ਨਾਲ ਸਮੱਗਲਰ ਰਾਜ ਕੁਮਾਰ ਦਾ ਫੜਿਆ ਜਾਣਾ ਪੰਜਾਬ ਸਰਕਾਰ ਅਤੇ ਫਿਰੋਜ਼ਪੁਰ ਪੁਲਸ ਲਈ ਬਹੁਤ ਵੱਡੀ ਪ੍ਰਾਪਤੀ ਹੈ।

ਪੜ੍ਹੋ ਇਹ ਵੀ ਖਬਰ - ਸ਼੍ਰੋਮਣੀ ਅਕਾਲੀ ਦਲ ਮਹਿਲਾ ਵਿੰਗ ਦੀ ਜਰਨਲ ਸਕੱਤਰ ਦੇ ਘਰ STF ਦੀ ਰੇਡ, ਹੈਰੋਇਨ ਦੀ ਵੱਡੀ ਖੇਪ ਬਰਾਮਦ (ਵੀਡੀਓ)

 


author

rajwinder kaur

Content Editor

Related News