ਮੋਗਾ ’ਚ 6 ਨਸ਼ਾ ਤਸਕਰ ਗ੍ਰਿਫ਼ਤਾਰ, ਨਸ਼ੀਲੇ ਪਦਾਰਥਾਂ ਸਮੇਤ 8,88,130 ਦੀ ਡਰੱਗ ਮਨੀ ਬਰਾਮਦ

Sunday, Jul 10, 2022 - 04:10 PM (IST)

ਮੋਗਾ ’ਚ 6 ਨਸ਼ਾ ਤਸਕਰ ਗ੍ਰਿਫ਼ਤਾਰ, ਨਸ਼ੀਲੇ ਪਦਾਰਥਾਂ ਸਮੇਤ 8,88,130 ਦੀ ਡਰੱਗ ਮਨੀ ਬਰਾਮਦ

ਮੋਗਾ (ਗੋਪੀ ਰਾਊਕੇ) : ਮੋਗਾ ਪੁਲਸ ਨੂੰ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ’ਚ ਵੱਡੀ ਕਾਮਯਾਬੀ ਮਿਲੀ ਹੈ। ਮੋਗਾ ਪੁਲਸ ਨੇ ਨਸ਼ਿਆਂ ਖ਼ਿਲਾਫ ਕਾਰਵਾਈ ਦੌਰਾਨ 9 ਕਿੱਲੋ 500 ਗ੍ਰਾਮ ਭੁੱਕੀ, 8,88,130 ਰੁਪਏ ਡਰੱਗ ਮਨੀ, 150 ਗ੍ਰਾਮ ਅਫੀਮ, 360 ਨਸ਼ੀਲੀਆਂ ਗੋਲੀਆਂ ਅਤੇ 105 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਇਸ ਦੌਰਾਨ ਪੁਲਸ ਨੇ 6 ਨਸ਼ਾ ਤਸਕਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਪੁਲਸ ਮੁਤਾਬਕ ਨਸ਼ਿਆਂ ਖ਼ਿਲਾਫ਼ ਸਖ਼ਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਿਹੜਾ ਵੀ ਵਿਅਕਤੀ ਨਸ਼ਿਆਂ ਦੇ ਮਾਮਲੇ ਵਿਚ ਲਿਪਤ ਪਾਇਆ ਜਾਂਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। 


author

Gurminder Singh

Content Editor

Related News