ਚੂਰਾ ਪੋਸਤ ਅਤੇ ਨਸ਼ੀਲੀਆਂ ਗੋਲ਼ੀਆਂ ਸਣੇ ਮੁਲਜ਼ਮ ਕਾਬੂ

Tuesday, Sep 17, 2024 - 03:38 PM (IST)

ਚੂਰਾ ਪੋਸਤ ਅਤੇ ਨਸ਼ੀਲੀਆਂ ਗੋਲ਼ੀਆਂ ਸਣੇ ਮੁਲਜ਼ਮ ਕਾਬੂ

ਲੁਧਿਆਣਾ (ਜ.ਬ.)- ਥਾਣਾ ਡਵੀਜ਼ਨ ਨੰ. 4 ਦੀ ਪੁਲਸ ਨੇ ਚੂਰਾ ਪੋਸਤ ਨਾਲ ਇਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਮੁਲਜ਼ਮ ਮੁਹੱਲਾ ਫ਼ਤਹਿਗੜ੍ਹ ਸਾਹਿਬ ਦਾ ਰਹਿਣ ਵਾਲਾ ਦਿਲਬਾਗ ਸਿੰਘ ਹੈ। ਪੁਲਸ ਨੇ ਮੁਲਜ਼ਮ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਹੈ।

ਏ. ਐੱਸ. ਆਈ. ਕੁਲਬੀਰ ਰਾਜ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਨਾਲ ਗਸ਼ਤ ’ਤੇ ਸੀ। ਇਸ ਦੌਰਾਨ ਉਨ੍ਹਾਂ ਨੂੰ ਕਿਸੇ ਨੇ ਸੂਚਨਾ ਦਿੱਤੀ ਕਿ ਮੁਲਜ਼ਮ ਨਸ਼ਾ ਵੇਚਣ ਦਾ ਕੰਮ ਕਰਦਾ ਹੈ, ਜੋ ਚੂਰਾ ਪੋਸਤ ਲੈ ਕੇ ਸਪਲਾਈ ਦੇਣ ਜਾ ਰਿਹਾ ਹੈ। ਪੁਲਸ ਨੇ ਨਾਕਾਬੰਦੀ ਕਰ ਕੇ ਮੁਲਜ਼ਮ ਨੂੰ ਕਿਲਾ ਮੁਹੱਲਾ ਤੋਂ ਕਾਬੂ ਕਰ ਲਿਆ। ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 1 ਕਿੱਲੋ ਚੂਰਾ ਪੋਸਤ ਬਰਾਮਦ ਹੋਇਆ।

ਇਸੇ ਹੀ ਤਰ੍ਹਾਂ ਦੂਜੇ ਮਾਮਲੇ ’ਚ ਥਾਣਾ ਡਵੀਜ਼ਨ ਨੰ. 4 ਦੀ ਪੁਲਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਫੜ੍ਹਿਆ ਗਿਆ ਮੁਲਜ਼ਮ ਛਾਉਣੀ ਮੁਹੱਲੇ ਦਾ ਮੰਥਨ ਸਹੋਤਾ ਹੈ। ਏ. ਐੱਸ. ਆਈ. ਜਸਵਿੰਦਰ ਸਿੰਘ ਮੁਤਾਬਕ ਉਹ ਇਲਾਕੇ ’ਚ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਨੂੰ ਪਤਾ ਲੱਗਾ ਕਿ ਮੁਲਜ਼ਮ ਨਸ਼ੀਲੀਆਂ ਗੋਲੀਆਂ ਵੇਚਦਾ ਹੈ। ਜਦੋਂ ਮੁਲਜ਼ਮ ਨਸ਼ੀਲੀਆਂ ਗੋਲੀਆਂ ਸਪਲਾਈ ਕਰਨ ਲਈ ਜਾ ਰਿਹਾ ਸੀ ਤਾਂ ਪੁਲਸ ਨੇ ਉਸ ਨੂੰ ਫੜ ਲਿਆ। ਉਸ ਕੋਲੋਂ 60 ਗੋਲ਼ੀਆਂ ਬਰਾਮਦ ਹੋਈਆਂ। ਉਸ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


author

Anmol Tagra

Content Editor

Related News