ਨੂਰਮਹਿਲ ''ਚ ਤਸਕਰਾਂ ਦਾ ਮੀਡੀਆ ਕਰਮਚਾਰੀ ''ਤੇ ਹਮਲਾ, ਤੋੜੀ ਲੱਤ

Monday, Nov 02, 2026 - 12:31 PM (IST)

ਨੂਰਮਹਿਲ ''ਚ ਤਸਕਰਾਂ ਦਾ ਮੀਡੀਆ ਕਰਮਚਾਰੀ ''ਤੇ ਹਮਲਾ, ਤੋੜੀ ਲੱਤ

ਜਲੰਧਰ (ਸੋਨੂੰ)- ਜਲੰਧਰ ਦੇ ਨੂਰਮਹਿਲ 'ਚ ਨਸ਼ਾ ਤਸਕਰਾਂ ਨੇ ਇਕ ਮੀਡੀਆ ਕਰਮਚਾਰੀ 'ਤੇ ਜਾਨਲੇਵਾ ਹਮਲਾ ਕੀਤਾ ਗਿਆ। ਤਸਕਰਾਂ ਨੇ ਲੋਹੇ ਦੀ ਪਾਈਪ ਨਾਲ ਮੀਡੀਆ ਕਰਮਚਾਰੀ ਦੀ ਲੱਤ ਤੋੜ ਦਿੱਤੀ ਅਤੇ ਬਾਂਹ ਅਤੇ ਸਰੀਰ ਦੇ ਹੋਰ ਹਿੱਸਿਆਂ 'ਤੇ ਵਾਰ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ। ਪੀੜਤ ਦੀ ਪਛਾਣ ਨਰਿੰਦਰ ਕੁਮਾਰ (52) ਵਜੋਂ ਹੋਈ ਹੈ, ਜੋਕਿ ਨੂਰਮਹਿਲ ਥਾਣੇ ਦੇ ਪਿੰਡ ਭੰਡਾਲ ਦਾ ਰਹਿਣ ਵਾਲਾ ਹੈ। ਪੁਲਸ ਨੇ ਪੀੜਤ ਦੇ ਬਿਆਨ ਦੇ ਆਧਾਰ 'ਤੇ ਐੱਫ਼. ਆਈ. ਆਰ. ਦਰਜ ਕੀਤੀ ਹੈ। ਹਾਲਾਂਕਿ ਘਟਨਾ ਦੇ 10 ਦਿਨ ਬਾਅਦ ਵੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਜਲੰਧਰ: 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਦਾ ਹੋਇਆ ਸਸਕਾਰ, ਧਾਹਾਂ ਮਾਰ ਰੋਇਆ ਪਰਿਵਾਰ

PunjabKesari

ਪੀੜਤ ਨੇ ਦੱਸਿਆ ਕਿ 23 ਅਕਤੂਬਰ ਦੀ ਸਵੇਰ ਨੂੰ ਉਹ ਸਵੇਰੇ 10 ਵਜੇ ਦੇ ਕਰੀਬ ਆਪਣੇ ਸਕੂਟਰ 'ਤੇ ਨੂਰਮਹਿਲ ਸਥਿਤ ਆਪਣੇ ਦਫ਼ਤਰ ਜਾ ਰਿਹਾ ਸੀ। ਇਸੇ ਦੌਰਾਨ ਭੰਜਾਲ ਹਿੰਮਤ 'ਚ ਸੀਮੇਂਟ ਦੀ ਦੁਕਾਨ ਦੇ ਕੋਲ ਸੁਖਵਿੰਦਰ ਕੁਮਾਰ ਉਰਫ਼ ਸੀਸੂ, ਹਰਵਿੰਦਰ ਕੁਮਾਰ ਉਰਫ਼ ਕਾਕਾ ਅਤੇ ਪਰਮਜੀਤ ਨੇ ਰੋਕ ਲਿਆ। ਪਹਿਲਾਂ ਉਨ੍ਹਾਂ ਨੇ ਬਹਿਸਬਾਜ਼ੀ ਕੀਤੀ ਅਤੇ ਫਿਰ ਸੁਖਵਿੰਦਰ ਕੁਮਾਰ ਨੇ ਪਾਈਪ ਨਾਲ ਉਸ ਦੀ ਲੱਤ 'ਤੇ ਹਮਲਾ ਕੀਤਾ। ਜਦੋਂ ਉਸ ਨੇ ਆਪਣਾ ਬਚਾਅ ਕਰਨ ਲਈ ਹੱਥ ਵਧਾਇਆ ਤਾਂ ਹਮਲਾਵਰ ਹਰਵਿੰਦਰ ਕੁਮਾਰ ਨੇ ਉਸ 'ਤੇ ਬੇਸਬਾਲ ਬੈਟ ਨਾਲ ਹਮਲਾ ਕੀਤਾ, ਜਿਸ ਨਾਲ ਉਸ ਦੀਆਂ ਉਂਗਲਾਂ 'ਤੇ ਸੱਟਾਂ ਲੱਗੀਆਂ। ਤੀਜੇ ਹਮਲਾਵਰ ਸੁਖਵਿੰਦਰ ਕੁਮਾਰ ਨੇ ਫਿਰ ਬੇਸਬਾਲ ਬੈਟ ਨਾਲ ਉਸ ਦੇ ਸਿਰ 'ਤੇ ਮਾਰਨ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ: ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ ਜਤਾਇਆ ਦੁੱਖ਼

ਪੀੜਤ ਨੇ ਦੱਸਿਆ ਕਿ ਜਦੋਂ ਉਸ ਨੇ ਰੌਲਾ ਪਾਇਆ ਤਾਂ ਲੋਕਾਂ ਨੇ ਉਸ ਨੂੰ ਛੁਡਵਾਇਆ। ਉਸ ਦੀ ਭਰਜਾਈ ਸੁਖਵਿੰਦਰ ਕੌਰ ਅਤੇ ਪਤਨੀ ਮਨਜੀਤ ਕੁਮਾਰੀ ਵੀ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਨੂੰ ਵੇਖ ਕੇ ਦੋਸ਼ੀਆਂ ਨੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੰਦੇ ਹੋਏ ਫਰਾਰ ਹੋ ਗਏ। ਜਾਂਦੇ ਹੋਏ ਉਨ੍ਹਾਂ ਨੇ ਉਸ ਦੀ ਸਕੂਟਰੀ ਵੀ ਤੋੜ ਦਿੱਤੀ ਅਤੇ ਉਸ ਦਾ ਮੋਬਾਇਲ ਸਾੜ ਦਿੱਤਾ।

ਹਸਪਤਾਲ ਤੋਂ ਮਿਲੀ ਛੁੱਟੀ
ਘਟਨਾ ਤੋਂ ਬਾਅਦ ਜ਼ਖ਼ਮੀ 10 ਦਿਨਾਂ ਤੱਕ ਸਿਵਲ ਹਸਪਤਾਲ ਵਿਚ ਦਾਖ਼ਲ ਰਿਹਾ। ਉਸਨੂੰ ਪਹਿਲਾਂ ਨੂਰਮਹਿਲ ਲਿਜਾਇਆ ਗਿਆ, ਜਿੱਥੇ ਮੁੱਢਲਾ ਇਲਾਜ ਕਰਵਾਉਣ ਮਗਰੋਂ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ, ਜਲੰਧਰ ਰੈਫਰ ਕਰ ਦਿੱਤਾ। ਮੈਡੀਕਲ ਰਿਪੋਰਟ (ਐੱਮ. ਐੱਲ. ਆਰ) ਮੁਤਾਬਕ ਪੀੜਤ ਨੂੰ ਤਿੰਨ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਐਕਸ-ਰੇ ਰਿਪੋਰਟ ਆਉਣੀ ਬਾਕੀ ਹੈ।

ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫ਼ਾਸ਼! ਕਰੋੜਾਂ ਦੀ ਹੈਰੋਇਨ ਸਣੇ 2 ਮੁਲਜ਼ਮ ਗ੍ਰਿਫ਼ਤਾਰ

ਪੁਲਸ ਦੇ ਏ. ਐੱਸ. ਆਈ. ਸੁਭਾਸ਼ ਚੰਦਰ ਨੇ ਕਿਹਾ ਕਿ ਪੀੜਤ ਦੇ ਬਿਆਨ ਦਰਜ ਕਰਨ ਤੋਂ ਬਾਅਦ ਮੁਲਜ਼ਮਾਂ ਵਿਰੁੱਧ ਭਾਰਤੀ ਦੰਡ ਸੰਹਿਤਾ (ਬੀ. ਐੱਨ. ਐੱਸ) ਦੀ ਧਾਰਾ 115(2), 126(2), 351(2), 324(4) ਅਤੇ 3(5) ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News